Dera Beas News : ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਇੱਕ ਹੋਰ ਵੱਡਾ ਐਲਾਨ, ਨੋਟੀਫਿਕੇਸ਼ਨ ਜਾਰੀ
Published : Sep 12, 2024, 4:27 pm IST
Updated : Sep 12, 2024, 4:27 pm IST
SHARE ARTICLE
 Dera Beas chief Gurinder Singh Dhillon
Dera Beas chief Gurinder Singh Dhillon

ਡੇਰਿਆਂ ਦੀ ਸੇਵਾ ਲਈ ਜਥੇਬੰਦਕ ਢਾਂਚੇ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ ਅਤੇ ਸੂਬਾ ਕੋਆਰਡੀਨੇਟਰਾਂ ਦਾ ਐਲਾਨ ਕੀਤਾ ਗਿਆ

Dera Beas News : ਡੇਰਾ ਬਿਆਸ (Dera Beas) ਮੁਖੀ ਗੁਰਿੰਦਰ ਸਿੰਘ ਢਿੱਲੋਂ (Gurinder Singh Dhillon) ਵੱਲੋਂ ਆਪਣਾ ਉਤਰਾਅਧਿਕਾਰੀ ਐਲਾਨਣ ਤੋਂ ਬਾਅਦ ਹੁਣ ਇੱਕ ਹੋਰ ਵੱਡਾ ਫੈਸਲਾ ਲਿਆ ਗਿਆ ਹੈ। ਦਰਅਸਲ, ਡੇਰਿਆਂ ਦੀ ਸੇਵਾ ਲਈ ਜਥੇਬੰਦਕ ਢਾਂਚੇ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ ਅਤੇ ਸੂਬਾ ਕੋਆਰਡੀਨੇਟਰਾਂ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿੱਚ 3 ਜ਼ੋਨ ਬਣਾਏ ਗਏ ਹਨ। 

ਇਸ ਸਬੰਧੀ ਇਕ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ ,ਜਿਸ ਤਹਿਤ ਜ਼ੋਨ 1 ਵਿਚ ਪੰਜਾਬ ਦੀ ਜ਼ਿੰਮੇਵਾਰੀ ਡਾ: ਕੇ.ਡੀ. ਸਿੰਘ, ਹਿਮਾਚਲ ਪ੍ਰਦੇਸ਼-1 ਦੀ ਜ਼ਿੰਮੇਵਾਰੀ ਮਾਨ ਸਿੰਘ ਕਸ਼ਯਪ, ਹਿਮਾਚਲ ਪ੍ਰਦੇਸ਼-2 ਦੀ ਜ਼ਿੰਮੇਵਾਰੀ ਮਨਚੰਦ ਚੌਹਾਨ, ਜੰਮੂ-ਕਸ਼ਮੀਰ ਦੇ ਵੇਦ ਰਾਜ ਅੰਗੂਰਾਣਾ, ਉੱਤਰਾਖੰਡ ਦੀ ਜ਼ਿੰਮੇਵਾਰੀ ਸਚਿਨ ਚੋਪੜਾ ਅਤੇ ਹਰਿਆਣਾ ਦੀ ਜ਼ਿੰਮੇਵਾਰੀ ਮੁਕੇਸ਼ ਤਲਵਾਰ ਨੂੰ ਸੌਂਪੀ ਗਈ ਹੈ। ਇਸ ਤੋਂ ਇਲਾਵਾ ਜ਼ੋਨ 2 ਵਿੱਚ ਰਾਜਸਥਾਨ ਦੀ ਜ਼ਿੰਮੇਵਾਰੀ ਸੀਤਾ ਰਾਮ ਚੋਪੜਾ, ਮੱਧ ਪ੍ਰਦੇਸ਼ ਦੀ ਮਿਆਂਕ ਸੇਠੀ ਅਤੇ ਛੱਤੀਸਗੜ੍ਹ ਦੀ ਜ਼ਿੰਮੇਵਾਰੀ ਰਵੀ ਪਟਨਾਨੀ ਨੂੰ ਦਿੱਤੀ ਗਈ ਹੈ।

ਜ਼ੋਨ 3 ਵਿੱਚ 9 ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਇਸ ਅਨੁਸਾਰ ਪਾਮਲ ਕਪੂਰ ਨੂੰ ਪੱਛਮੀ ਬੰਗਾਲ ਅਤੇ ਸਿੱਕਮ, ਅਜੀਤਪਾਲ ਸਿੰਘ ਗਾਬੜੀਆ ਨੂੰ ਮਹਾਰਾਸ਼ਟਰ 1, ਹਿਤੇਨ ਸੇਠੀ ਨੂੰ ਮਹਾਰਾਸ਼ਟਰ-2, ਪ੍ਰਕਾਸ਼ ਕੁਕਰੇਜਾ ਨੂੰ ਗੁਜਰਾਤ, ਰਾਜੇਸ਼ ਪਰੂਥੀ ਨੂੰ ਨੇਪਾਲ, ਰਫੀਕ ਅਹਿਮਦ ਨੂੰ ਕਰਨਾਟਕ, ਕੇਰਲ ਅਤੇ ਤਾਮਿਲਨਾਡੂ, ਆਰ. ਸ਼ੰਕਰ ਨੂੰ ਆਂਧਰਾ ਪ੍ਰਦੇਸ਼, ਲਕਸ਼ਮਣ ਟੀ ਨਾਨਵਾਨੀ ਨੂੰ ਤੇਲੰਗਾਨਾ, ਹਰੀਸ਼ ਮੁੰਜਾਲ ਬਿਹਾਰ, ਝਾਰਖੰਡ, ਸਿੱਕਮ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਗਈਆਂ ਹਨ

ਦੱਸ ਦਈਏ ਕਿ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਅਗਲੇ ਉੱਤਰਾਧਿਕਾਰੀ ਜਸਦੀਪ ਸਿੰਘ ਗਿੱਲ ਹੋਣਗੇ। ਡੇਰੇ ਦੇ ਮੌਜੂਦਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਉਨ੍ਹਾਂ ਦੇ ਨਾਮ ਦਾ ਐਲਾਨ ਕੀਤਾ ਸੀ।

ਡੇਰੇ ਵੱਲੋਂ ਚਿੱਠੀ ਜਾਰੀ ਕਰਦਿਆਂ ਜਸਦੀਪ ਸਿੰਘ ਗਿੱਲ ਨੂੰ ਰਾਧਾ ਸਵਾਮੀ ਡੇਰੇ ਦੀਆਂ ਸੁਸਾਇਟੀਆਂ ਦਾ ਪ੍ਰਸ਼ਾਸਨਿਕ ਸਰਪ੍ਰਸਤ ਐਲਾਨਿਆ ਹੈ। ਇਹ ਅੱਗੇ ਵਾਰਿਸ ਬਣਾਉਣ ਦੀ ਪਲਾਨਿੰਗ ਦਾ ਹਿੱਸਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement