Harjot Singh Bains ਦੀ ਨਵੇਕਲੀ ਪਹਿਲ: ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡਾਂ ਦੀ ਕੀਤੀ ਜਾਵੇਗੀ ਡਿਜੀਟਲ ਸੈਟੇਲਾਈਟ ਮੈਪਿੰਗ
Published : Sep 12, 2024, 6:35 pm IST
Updated : Sep 12, 2024, 6:35 pm IST
SHARE ARTICLE
Harjot Singh Bains
Harjot Singh Bains

ਬੈਂਸ ਦੇ ਇਸ ਉਪਰਾਲੇ ਨਾਲ ਵਿਧਾਨ ਸਭਾ ਦੇ ਸਾਰੇ ਪਿੰਡਾਂ ਦੀ ਡਿਜੀਟਲ ਸੈਟੇਲਾਈਟ ਮੈਪਿੰਗ ਕਰਵਾਈ ਜਾਵੇਗੀ

Punjab News : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਅਧੀਨ ਆਉਂਦੇ ਪਿੰਡਾਂ ਦੀ ਡਿਜੀਟਲ ਸੈਟੇਲਾਈਟ ਮੈਪਿੰਗ ਕਰਵਾਉਣ ਦੀ ਨਿਵੇਕਲੀ ਪਹਿਲ ਕੀਤੀ ਹੈ।

ਬੈਂਸ ਦੇ ਇਸ ਉਪਰਾਲੇ ਨਾਲ ਵਿਧਾਨ ਸਭਾ ਦੇ ਸਾਰੇ ਪਿੰਡਾਂ ਦੀ ਡਿਜੀਟਲ ਸੈਟੇਲਾਈਟ ਮੈਪਿੰਗ ਕਰਵਾਈ ਜਾਵੇਗੀ। ਇਸ ਮੈਪਿੰਗ ਲਈ ਪਿੰਡਾਂ ਦੀਆਂ ਗਲੀਆਂ, ਟੋਭੇ, ਪਿੰਡ ਦੀ ਫਿਰਨੀ, ਮੰਦਰ, ਗੁਰਦੁਆਰਾ, ਸਕੂਲ, ਕਮਿਊਨਿਟੀ ਸੈਂਟਰ, ਹਸਪਤਾਲ ਨੂੰ ਸ਼ਾਮਲ ਕੀਤਾ ਗਿਆ ਹੈ।

ਇਹ ਕਾਰਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਰਾਹੀਂ ਕਰਵਾਇਆ ਜਾ ਰਿਹਾ ਹੈ। ਇਸ ਕਾਰਜ ਦੇ ਨੇਪਰੇ ਚੜ੍ਹਨ ਨਾਲ ਪਿੰਡ ਵਿੱਚ ਕੀਤੇ ਜਾਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਲਈ ਸਬੰਧਤ ਵਿਭਾਗਾਂ ਨੂੰ ਵਾਰ-ਵਾਰ ਪਿੰਡ ਦੇ ਗੇੜੇ ਨਹੀਂ ਮਾਰਨੇ ਪੈਣਗੇ ਅਤੇ ਨਾਲ ਹੀ ਸਬੰਧਤ ਵਿਭਾਗਾਂ ਨੂੰ ਵੀ ਸਰਕਾਰੀ ਥਾਵਾਂ ਦੀ ਅਸਲ ਸਥਿਤੀ ਪਤਾ ਲੱਗ ਸਕੇਗੀ। 

ਇਸ ਨਾਲ ਵਾਰ-ਵਾਰ ਕੀਤੀ ਜਾਣ ਵਾਲੀ ਨਿਸ਼ਾਨਦੇਹੀ ਦੇ ਕੰਮ ਤੋਂ ਜਿੱਥੇ ਛੁਟਕਾਰਾ ਮਿਲੇਗਾ। ਉੱਥੇ ਹੀ ਸਰਕਾਰੀ ਅਧਿਕਾਰੀਆਂ ਅਤੇ ਪੰਚਾਇਤਾਂ ਦਾ ਸਮਾਂ ਬਚੇਗਾ। ਇਸ ਦੇ ਨਾਲ ਹੀ ਗੰਦੇ ਪਾਣੀ ਅਤੇ ਸੀਵਰੇਜ ਦੀ ਨਿਕਾਸੀ ਲਈ ਨਕਸ਼ਾ ਤਿਆਰ ਅਤੇ ਪੀਣ ਵਾਲੇ ਪਾਣੀ ਦੀਆਂ ਲਾਈਨਾਂ ਵਿਛਾਉਣ ਵਿੱਚ ਵੀ ਮਦਦਗਾਰ ਸਾਬਿਤ ਹੋਵੇਗਾ ਕਿਉਂਕਿ ਇਸ ਨਾਲ ਪਿੰਡ ਦਾ ਡਿਜੀਟਲ ਲੈਵਲ ਵੀ ਪਤਾ ਲੱਗ ਜਾਵੇਗਾ ਅਤੇ ਪਿੰਡਾਂ ਦੀਆਂ ਗਲੀਆਂ ਦੀ ਲੰਬਾਈ ਵੀ ਸਹੀ ਤੌਰ ‘ਤੇ ਪਤਾ ਲੱਗ ਜਾਵੇਗੀ।

ਡਿਜੀਟਲ ਸੈਟੇਲਾਈਟ ਮੈਪਿੰਗ ਰਾਹੀਂ ਪਿੰਡ ਵਿੱਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਲਈ ਤਿਆਰ ਕੀਤੀ ਜਾਣ ਵਾਲੇ ਕਾਰਜ ਦੇ ਅੰਦਾਜਨ ਖਰਚ ਦਾ ਸੁਖਾਲਿਆਂ ਪਤਾ ਲਗਾਇਆ ਜਾ ਸਕੇਗਾ ਅਤੇ ਪਿੰਡ ਦੇ ਹਰੇਕ ਘਰ ਅਤੇ ਗਲੀ ਦਾ ਵੀ ਨੰਬਰ ਲੱਗ ਜਾਵੇਗਾ ਅਤੇ ਘਰ ਦੇ ਮਾਲਕ ਬਾਰੇ ਵੀ ਪਤਾ ਲੱਗ ਜਾਵੇਗਾ। ਇਹ ਡਾਟਾ ਉਮਰ ਭਰ ਲਈ ਤਿਆਰ ਹੋ ਜਾਵੇਗਾ। ਜਿਸ ਨੂੰ ਲੋੜ ਪੈਣ ‘ਤੇ ਅਪਡੇਟ ਵੀ ਕੀਤਾ ਜਾ ਸਕੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement