Punjab News : ਮਜੀਠੀਆ ਕੇਸ ਵਿੱਚ ED ਦੀ ਐਂਟਰੀ ਕਲੀਨ ਚਿੱਟ ਦੇਣ ਲਈ ਹੈ ਕਿਉਂਕਿ ਉਸਦੇ PM ਮੋਦੀ ਨਾਲ ਚੰਗੇ ਸਬੰਧ ਹਨ : ਆਪ
Published : Sep 12, 2024, 3:59 pm IST
Updated : Sep 12, 2024, 4:33 pm IST
SHARE ARTICLE
Neel Garg
Neel Garg

ਕਿਹਾ -ਸੂਬਾ ਸਰਕਾਰ ਵੱਲੋਂ ਬਣਾਈ ਗਈ ਐਸਆਈਟੀ ਆਪਣੀ ਜਾਂਚ ਜਾਰੀ ਰੱਖੇਗੀ ਅਤੇ ਇਸ ਮਾਮਲੇ ਵਿੱਚ ਸਾਰੇ ਦੋਸ਼ੀਆਂ ਨੂੰ ਸਜ਼ਾ ਹੋਵੇਗੀ

Punjab News : ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਬਿਕਰਮ ਮਜੀਠੀਆ ਦੇ ਡਰੱਗਜ਼ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਐਂਟਰੀ ‘ਤੇ ਸਵਾਲ ਖੜ੍ਹੇ ਕੀਤੇ ਹਨ। 'ਆਪ' ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਈਡੀ ਰਾਹੀਂ ਜਾਂਚ ਮਜੀਠੀਆ ਨੂੰ ਕਲੀਨ ਚਿੱਟ ਦੇਣ ਲਈ ਹੈ ਕਿਉਂਕਿ ਉਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਨਾਲ ਚੰਗੇ ਸਬੰਧ ਹਨ।

ਨੀਲ ਗਰਗ ਨੇ ਕਿਹਾ ਕਿ ਮਜੀਠੀਆ ਨੂੰ ਲੱਗਦਾ ਹੈ ਕਿ ਜੇਕਰ ਮਾਮਲਾ ਈਡੀ ਕੋਲ ਜਾਂਦਾ ਹੈ ਤਾਂ ਉਨ੍ਹਾਂ ਨੂੰ ਕਲੀਨ ਚਿੱਟ ਮਿਲ ਜਾਵੇਗੀ ਕਿਉਂਕਿ ਈਡੀ ਕੇਂਦਰ ਸਰਕਾਰ ਦੇ ਅਧੀਨ ਹੈ ਪਰ ਇਸ ਨਾਲ ਉਨ੍ਹਾਂ ਨੂੰ ਬਹੁਤੀ ਰਾਹਤ ਨਹੀਂ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਬਣਾਈ ਗਈ ਐਸਆਈਟੀ ਆਪਣੀ ਜਾਂਚ ਜਾਰੀ ਰੱਖੇਗੀ ਅਤੇ ਇਸ ਮਾਮਲੇ ਵਿੱਚ ਸਾਰੇ ਦੋਸ਼ੀਆਂ ਨੂੰ ਸਜ਼ਾ ਹੋਵੇਗੀ। ਜਿਵੇਂ ਹੀ ਜਾਂਚ ਆਪਣੇ ਸਿਰੇ 'ਤੇ ਪਹੁੰਚੇਗੀ, ਚਲਾਨ ਪੇਸ਼ ਕੀਤਾ ਜਾਵੇਗਾ। ਐਸਆਈਟੀ ਪੂਰੀ ਆਜ਼ਾਦੀ ਨਾਲ ਜਾਂਚ ਕਰ ਰਹੀ ਹੈ ਅਤੇ ਕਰਦੀ ਰਹੇਗੀ।

ਨੀਲ ਗਰਗ ਨੇ ਕਿਹਾ ਕਿ ਗੈਂਗਸਟਰ, ਮਾਫੀਆ, ਨਸ਼ਾ ਤਸਕਰ ਅਤੇ ਭ੍ਰਿਸ਼ਟ ਲੋਕ ਸਾਰੇ ਪੰਜਾਬ ਦੇ ਦੁਸ਼ਮਣ ਹਨ। ਇਨ੍ਹਾਂ ਸਾਰਿਆਂ 'ਤੇ ਵੀ ਉਹੀ ਕਾਰਵਾਈ ਕੀਤੀ ਜਾਵੇਗੀ। 'ਆਪ' ਸਰਕਾਰ ਕਿਸੇ ਵੀ ਤਰ੍ਹਾਂ ਦੀ ਬਦਲਾਖੋਰੀ ਦੀ ਰਾਜਨੀਤੀ ਨਹੀਂ ਕਰ ਰਹੀ ਹੈ। ਜਿਸ ਨੇ ਵੀ ਪੰਜਾਬ ਦੇ ਲੋਕਾਂ ਨਾਲ ਮਾੜਾ ਕੀਤਾ ਹੈ, ਉਸ ਵਿਰੁੱਧ ਸਰਕਾਰ ਕਾਰਵਾਈ ਕਰੇਗੀ ਅਤੇ ਅੱੱਗੇ ਵੀ ਕਰਦੀ ਰਹੇਗੀ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। ਜਿਸ ਨੇ ਵੀ ਪੰਜਾਬ ਨੂੰ ਨਸ਼ਿਆਂ ਦੇ ਜਾਲ ਵਿੱਚ ਫਸਾਇਆ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।  ਅਜਿਹੇ ਹਰ ਵਿਅਕਤੀ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement