Ludhiana Encounter: ਲੁਧਿਆਣਾ ’ਚ ਵੱਡਾ ਐਨਕਾਊਂਟਰ, ਇੱਕ ਪੁਲਿਸ ਮੁਲਜ਼ਮ ਹੋਇਆ ਜ਼ਖ਼ਮੀ
Published : Sep 12, 2024, 12:38 pm IST
Updated : Sep 12, 2024, 1:51 pm IST
SHARE ARTICLE
Ludhiana Encounter Today
Ludhiana Encounter Today

Ludhiana Encounter: ਨਸ਼ਾ ਤਸਕਰਾਂ ਅਤੇ ਪੁਲਿਸ ਵਿਚਾਲੇ ਫਾਇਰਿੰਗ

Ludhiana Encounter Today: ਲੁਧਿਆਣਾ ਤੋਂ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਮਹਿਮੂਦਪੁਰਾ ’ਚ ਐਨਕਾਊਂਟਰ ਹੋਇਆ ਹੈ। ਨਸ਼ਾ ਤਸਕਰਾਂ ਅਤੇ ਪੁਲਿਸ ਵਿਚਾਲੇ ਫਾਇਰਿੰਗ ਹੋਈ ਹੈ। ਇਸ ਫਾਇਰਿੰਗ ਵਿਚ ਇੱਕ ਪੁਲਿਸ ਮੁਲਜ਼ਮ ਕਰਮਚਾਰੀ ਦੇ ਜਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

ਦਰਅਸਲ ਧਾਂਦਰਾ ਰੋਡ ਮਹਿਮੂਦਪੁਰਾ ਵਿਖੇ ਸੀਆਈਏ-1 ਦੀ ਟੀਮ 'ਤੇ ਨਸ਼ਾ ਤਸਕਰਾਂ ਵੱਲੋਂ ਹਮਲਾ ਕੀਤਾ ਗਿਆ। ਕਰਾਸ ਫਾਇਰਿੰਗ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਇੱਕ ਨਸ਼ਾ ਤਸਕਰ ਜ਼ਖ਼ਮੀ ਹੋ ਗਿਆ ਹੈ। ਜ਼ਖਮੀ ਪੁਲਿਸ ਮੁਲਾਜ਼ਮ ਦਾ ਨਾਂ ਸੰਦੀਪ ਹੈ। ਜ਼ਖ਼ਮੀ ਨਸ਼ਾ ਤਸਕਰ ਦਾ ਨਾਂ ਰੋਹਿਤ ਹੈ।

ਸੀਆਈਏ-1 ਦੀ ਟੀਮ ਰੋਹਿਤ ਨੂੰ ਨਸ਼ਾ ਤਸਕਰੀ ਦੇ ਕਿਸੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਗਈ ਸੀ। ਜਿਵੇਂ ਹੀ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਘਰ ਨੂੰ ਘੇਰਿਆ ਤਾਂ ਰੋਹਿਤ ਅਤੇ ਉਸ ਦੇ ਪਰਿਵਾਰ ਨੇ ਪੁਲਿਸ ਟੀਮ 'ਤੇ ਹਮਲਾ ਕਰ ਦਿੱਤਾ। ਸੀਆਈਏ-1 ਇੰਚਾਰਜ ਰਾਜੇਸ਼ ਵੀ ਮੌਕੇ ’ਤੇ ਪਹੁੰਚ ਗਏ।

ਪੁਲਿਸ ਦੀ ਮਦਦ ਨਾਲ ਜ਼ਖ਼ਮੀ ਅਪਰਾਧੀ ਨਸ਼ਾ ਤਸਕਰ ਅਤੇ ਜ਼ਖ਼ਮੀ ਪੁਲਿਸ ਮੁਲਾਜ਼ਮ ਨੂੰ ਸਿਵਲ ਹਸਪਤਾਲ ਲਿਆਂਦਾ ਪਰ ਡਾਕਟਰਾਂ ਨੇ ਉਨ੍ਹਾਂ ਨੂੰ ਨਿੱਜੀ ਹਸਪਤਾਲ ਲਿਜਾਣ ਦੀ ਸਲਾਹ ਦਿੱਤੀ। ਫਿਲਹਾਲ ਪੁਲਿਸ ਮੁਲਾਜ਼ਮ ਸੰਦੀਪ ਡੀਐਮਸੀ ਹਸਪਤਾਲ ਵਿਚ ਦਾਖ਼ਲ ਹਨ। ਰੋਹਿਤ ਨੂੰ ਕਿਸੇ ਹੋਰ ਹਸਪਤਾਲ 'ਚ ਵੀ ਭਰਤੀ ਕਰਵਾਇਆ ਗਿਆ ਹੈ। ਰੋਹਿਤ ਖਿਲਾਫ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement