ਪੰਜਾਬ ਨੇ ਆਯੂਸ਼ਮਾਨ ਕਾਰਡ ਜਾਰੀ ਕਰਨ ਲਈ ਪੋਸ਼ਣ ਟਰੈਕਰ 'ਚ 98 ਫ਼ੀਸਦ ਆਧਾਰ ਪ੍ਰਮਾਣਿਕਤਾ ਕੀਤੀ ਹਾਸਲ
Published : Sep 12, 2024, 4:38 pm IST
Updated : Sep 12, 2024, 5:52 pm IST
SHARE ARTICLE
Punjab achieves 98 percent Aadhaar authentication in Poshan Tracker to issue Ayushman Card
Punjab achieves 98 percent Aadhaar authentication in Poshan Tracker to issue Ayushman Card

ਇਹ ਪਹਿਲਕਦਮੀ ਕਰਮਚਾਰੀਆਂ ਨੂੰ ਸਮਾਜ ਪ੍ਰਤੀ ਆਪਣੀ ਵਡਮੁੱਲੀ ਸੇਵਾ ਜਾਰੀ ਰੱਖਣ ਦੇ ਸਮਰੱਥ ਬਣਾਉਂਦੀ

Punjab achieves 98 percent Aadhaar authentication in Poshan Tracker to issue Ayushman Card: ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਆਧਾਰ ਤਸਦੀਕ ਸਬੰਧੀ ਨਵਾਂ ਮੀਲ ਪੱਥਰ ਸਥਾਪਤ ਕਰਨ ਬਾਰੇ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਾਡੇ 98 ਫ਼ੀਸਦ ਸਮਰਪਿਤ ਕਰਮਚਾਰੀ ਹੁਣ ਆਧਾਰ ਪ੍ਰਮਾਣਿਤ ਹਨ ਜਿਸ ਨਾਲ ਇਹਨਾਂ ਕਰਮਚਾਰੀਆਂ ਲਈ ਵਿਆਪਕ ਸਿਹਤ ਸੰਭਾਲ ਕਵਰੇਜ ਨੂੰ ਯਕੀਨੀ ਬਣਾਉਣ ਲਈ ਆਯੁਸ਼ਮਾਨ ਭਾਰਤ ਸਿਹਤ ਕਾਰਡ ਜਾਰੀ ਕਰਨ ਦਾ ਰਸਤਾ ਪੱਧਰਾ ਹੋ ਗਿਆ ਹੈ।

ਕੈਬਨਿਟ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੀਲ ਪੱਥਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਜੋ ਸੂਬੇ ਭਰ ਵਿੱਚ ਔਰਤਾਂ ਅਤੇ ਬੱਚਿਆਂ ਦੇ ਵਿਕਾਸ ਅਤੇ ਤੰਦਰੁਸਤੀ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ, ਦੀ ਭਲਾਈ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਆਯੁਸ਼ਮਾਨ ਭਾਰਤ ਯੋਜਨਾ ਰਾਹੀਂ ਮਿਆਰੀ ਸਿਹਤ ਸੰਭਾਲ ਸਹੂਲਤ ਪ੍ਰਦਾਨ ਕਰਕੇ ਇਹ ਪਹਿਲਕਦਮੀ ਇਨ੍ਹਾਂ ਕਰਮਚਾਰੀਆਂ ਨੂੰ ਸਮਾਜ ਪ੍ਰਤੀ ਆਪਣੀ ਵਡਮੁੱਲੀ ਸੇਵਾ ਜਾਰੀ ਰੱਖਣ ਦੇ ਸਮਰੱਥ ਬਣਾਉਂਦੀ ਹੈ।


ਮੰਤਰੀ ਨੇ ਸਾਰੀ ਟੀਮ ਦੀ ਸਖ਼ਤ ਮਿਹਨਤ ਅਤੇ ਲਗਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਬੜੇ ਮਾਣ ਦੀ ਗੱਲ ਹੈ ਅਤੇ ਆਧਾਰ ਤਸਦੀਕ ਲਗਭਗ ਮੁਕੰਮਲ ਹੋਣ ਨਾਲ, ਅਸੀਂ ਹੁਣ ਆਪਣੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਆਯੁਸ਼ਮਾਨ ਭਾਰਤ ਸਿਹਤ ਕਾਰਡ ਤੇਜ਼ੀ ਨਾਲ ਜਾਰੀ ਕਰ ਸਕਦੇ ਹਾਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹਨਾਂ ਨੂੰ ਸਿਹਤ ਸੰਭਾਲ ਸਹਾਇਤਾ ਮਿਲੇ ਜਿਸ ਦੇ ਉਹ ਹੱਕਦਾਰ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਸਮਾਜ ਲਈ ਅਣਥੱਕ ਸੇਵਾਵਾਂ ਨਿਭਾਉਂਦੇ ਹਨ ਅਤੇ ਅਸੀਂ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਹਾਂ।

ਉਨ੍ਹਾਂ ਦੱਸਿਆ ਕਿ ਆਯੁਸ਼ਮਾਨ ਭਾਰਤ ਯੋਜਨਾ ਪ੍ਰਤੀ ਪਰਿਵਾਰ 5 ਲੱਖ ਰੁਪਏ ਤੱਕ ਦੀ ਸਾਲਾਨਾ ਸਿਹਤ ਕਵਰੇਜ ਪ੍ਰਦਾਨ ਕਰਦੀ ਹੈ, ਅਤੇ ਇਹ ਪਹਿਲਕਦਮੀ ਇਹ ਯਕੀਨੀ ਬਣਾਏਗੀ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਨਕਦ ਰਹਿਤ ਸਿਹਤ ਸੇਵਾਵਾਂ ਦਾ ਲਾਭ ਲੈ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਸਿਹਤ ਵਿਭਾਗ ਨਾਲ ਮਿਲ ਕੇ ਇਨ੍ਹਾਂ ਕਾਰਡਾਂ ਨੂੰ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆ ਰਿਹਾ ਹੈ ਤਾਂ ਜੋ ਕੋਈ ਵੀ ਕਰਮਚਾਰੀ ਪਿੱਛੇ ਨਾ ਰਹੇ।

ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਆਉਣ ਵਾਲੇ ਦਿਨਾਂ ਵਿੱਚ 100 ਫ਼ੀਸਦ ਆਧਾਰ ਵੈਰੀਫਿਕੇਸ਼ਨ ਨੂੰ ਮੁਕੰਮਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਯਤਨਸ਼ੀਲ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement