Punjab News : ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਜਲੰਧਰ ‘ਚ ਲੜਕੀ ਨਾਲ ਜਬਰ ਜਨਾਹ ਦੀ ਘਟਨਾ ‘ਤੇ ਲਿਆ ਸਖ਼ਤ ਨੋਟਿਸ
Published : Sep 12, 2024, 9:08 pm IST
Updated : Sep 12, 2024, 9:08 pm IST
SHARE ARTICLE
Punjab State Women Commission
Punjab State Women Commission

ਦੋਸ਼ੀ ਬਲਵਿੰਦਰ ਸਿੰਘ ਨੂੰ ਗਿਰਫ਼ਤਾਰ ਕਰ ਲਿਆ ਗਿਆ

Punjab News : ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਮੀਡੀਆ ਵਿੱਚ ਪ੍ਰਕਾਸ਼ਿਤ ਹੋ ਰਹੀਆਂ ਖਬਰਾਂ ਜਿਸ ਵਿੱਚ ਡਾਕ ਵਿਭਾਗ ਵਿੱਚ ਕੰਮ ਕਰਦੀ 20 ਸਾਲਾ ਲੜਕੀ ਜਦੋਂ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰ ਨਹੀਂ ਆਈ ਤਾਂ ਉਸਦੇ ਪਰਿਵਾਰ ਵੱਲੋਂ ਕਾਫੀ ਲੱਭਣ ਤੇ ਉਸਦਾ ਕੁਝ ਪਤਾ ਨਾ ਲੱਗਾ। ਅਗਲੇ ਦਿਨ ਇਹ ਲੜਕੀ ਦਿੱਲੀ ਦੇ ਨੇੜਲੇ ਇਲਾਕੇ ਵਿੱਚ ਪੁਲਿਸ ਨੂੰ ਬੇਸੁੱਧ ਹਾਲਤ ਵਿੱਚ ਮਿਲੀ। ਇਸ ਲੜਕੀ ਨੂੰ ਬਾਅਦ ਵਿੱਚ ਉਸ ਦੇ ਪਰਿਵਾਰ ਨੇ ਪੁਲਿਸ ਦੀ ਸਹਾਇਤਾ ਨਾਲ ਜਲੰਧਰ ਵਿੱਚ ਆਪਣੇ ਘਰ ਲਿਆਉਂਦਾ। ਇਸ ਘਟਨਾ ਦੌਰਾਨ ਇਸ ਲੜਕੀ ਕੁਕਰਮ ਹੋਇਆ।

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਗਿੱਲ ਵੱਲੋਂ ਮੀਡੀਆ ਵਿੱਚ ਪ੍ਰਕਾਸ਼ਿਤ ਹੋਈ ਇਸ ਖਬਰ ਦਾ ਗੰਭੀਰ ਨੋਟਿਸ ਲਿਆ ਅਤੇ ਪੁਲਿਸ ਨੂੰ ਇਸ ਮਾਮਲੇ 'ਤੇ ਸਖ਼ਤ ਕਾਰਵਾਈ ਕਰਨ ਸਬੰਧੀ ਨੋਟਿਸ ਜਾਰੀ ਕੀਤਾ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੀੜਿਤ ਲੜਕੀ ਦੇ ਪਰਿਵਾਰ ਨਾਲ ਗੱਲ ਵੀ ਕੀਤੀ ਅਤੇ ਉਹਨਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ।

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਨੋਟਿਸ ਜਾਰੀ ਕਰਨ ਉਪਰੰਤ ਜਲੰਧਰ ਦੀ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕੀਤੀ ਗਈ ਅਤੇ ਇਸ ਸਬੰਧੀ ਦੋਸ਼ੀ ਬਲਵਿੰਦਰ ਸਿੰਘ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ।

ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਕਿਸੇ ਵੀ ਮਹਿਲਾ ਵਿਰੁੱਧ ਜੁਰਮ ਬਰਦਾਸ਼ਤ ਨਹੀਂ ਕਰੇਗੀ। ਉਹਨਾਂ ਕਿਹਾ ਕਿ ਮਾਨ ਸਰਕਾਰ ਹਰ ਮਹਿਲਾ ਨੂੰ ਬਣਦਾ ਸਨਮਾਨ ਦੇਣ ਲਈ ਬਹੁਤ ਵਚਨਬੱਧ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement