MP Vikram Sahni : ਸੰਸਦ ਮੈਂਬਰ ਵਿਕਰਮ ਸਾਹਨੀ ਵੱਲੋਂ 50 ਲੱਖ ਦੀ ਗ੍ਰਾਂਟ ਨਾਲ ਸਾਰਾਗੜ੍ਹੀ ਵਾਰ ਮੈਮੋਰੀਅਲ ਦਾ ਉਦਘਾਟਨ
Published : Sep 12, 2024, 6:14 pm IST
Updated : Sep 12, 2024, 6:14 pm IST
SHARE ARTICLE
Saragarhi War Memorial
Saragarhi War Memorial

ਡਾ: ਸਾਹਨੀ ਨੇ ਇਸ ਪ੍ਰਾਜੈਕਟ ਲਈ 50 ਲੱਖ ਰੁਪਏ ਦਾਨ ਕੀਤੇ ਸਨ

MP Vikram Sahni : ਰਾਜ ਸਭਾ ਮੈਂਬਰ ਡਾ: ਵਿਕਰਮਜੀਤ ਸਿੰਘ ਸਾਹਨੀ ਨੇ ਫ਼ਿਰੋਜ਼ਪੁਰ ਵਿਖੇ ਸਾਰਾਗੜ੍ਹੀ ਯਾਦਗਾਰ ਦੇ ਉਦਘਾਟਨ 'ਤੇ ਡੂੰਘੀ ਤਸੱਲੀ ਅਤੇ ਮਾਣ ਦਾ ਪ੍ਰਗਟਾਵਾ ਕੀਤਾ ਹੈ, ਜਿਸ ਦਾ ਉਦਘਾਟਨ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕੀਤਾ ਹੈ। ਵਰਨਣਯੋਗ ਹੈ ਕਿ ਡਾ: ਸਾਹਨੀ ਨੇ ਇਸ ਪ੍ਰਾਜੈਕਟ ਲਈ 50 ਲੱਖ ਰੁਪਏ ਦਾਨ ਕੀਤੇ ਸਨ। 

ਡਾ: ਸਾਹਨੀ ਨੇ ਕਿਹਾ ਕਿ ਸਾਰਾਗੜ੍ਹੀ ਦੀ ਲੜਾਈ ਬਹਾਦਰੀ, ਜੋਸ਼ ਅਤੇ ਕੁਰਬਾਨੀ ਦਾ ਸਦੀਵੀ ਪ੍ਰਤੀਕ ਹੈ, ਜੋ ਦੇਸ਼ ਭਗਤੀ ਅਤੇ ਦਲੇਰੀ ਦੀ ਭਾਵਨਾ ਪੈਦਾ ਕਰਦੀ ਹੈ। ਉਹਨਾ  ਸਰਕਾਰ ਤੋਂ ਮੰਗ ਕੀਤੀ ਕਿ ਸਕੂਲ ਦੀਆਂ ਪਾਠ ਪੁਸਤਕਾਂ ਵਿਚ ਸਾਰਾਗੜ੍ਹੀ ਦੀ ਲੜਾਈ ਬਾਰੇ ਇਕ ਅਧਿਆਏ ਸ਼ਾਮਿਲ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਇਸ  ਅਨੋਖੀ ਅਤੇ ਮਿਸਾਲੀ ਲੜਾਈ ਬਾਰੇ ਸਿੱਖਿਆ ਦਿੱਤੀ ਜਾ ਸਕੇ |

ਡਾ: ਸਾਹਨੀ ਨੇ ਕਿਹਾ ਕਿ ਇਹ ਮਹੱਤਵਪੂਰਨ ਯਾਦਗਾਰ ਸਾਨੂੰ ਹਮੇਸ਼ਾ ਦਿਲੀ ਸਮਰਪਣ ਨਾਲ ਲੜਨ ਵਾਲੇ ਸਿੱਖ ਸੈਨਕਾਂ ਦੇ ਬਹਾਦਰੀ ਭਰੇ ਕਾਰਨਾਮਿਆਂ ਦੀ ਯਾਦ ਦਿਵਾਉਂਦੀ ਰਹੇਗੀ। ਸਾਡੇ ਇਤਿਹਾਸ ਦੇ ਇਸ ਮਹੱਤਵਪੂਰਨ ਅਧਿਆਏ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸੰਭਾਲਣ ਵਾਲੇ ਇਸ ਪ੍ਰਾਜੈਕਟ ਦਾ ਹਿੱਸਾ ਬਣਨਾ ਗੌਰਵ ਵਾਲੀ ਗੱਲ ਹੈ।

 ਡਾ: ਸਾਹਨੀ ਨੇ ਕਿਹਾ ਕਿ ਸਾਰਾਗੜ੍ਹੀ ਮੈਮੋਰੀਅਲ 36 ਸਿੱਖ ਰੈਜੀਮੈਂਟ ਦੇ 21 ਸਿੱਖ ਸੈਨਿਕਾਂ ਦੀ ਬਹਾਦਰੀ ਨੂੰ ਸਮਰਪਿਤ ਹੈ ਜਿਨ੍ਹਾਂ ਨੇ 12 ਸਤੰਬਰ 1897 ਨੂੰ ਵਜ਼ੀਰਸਤਾਨ (ਹੁਣ ਪਾਕਿਸਤਾਨ ਵਿਚ ਖੈਬਰ-ਪਖਤੂਨਖਵਾ) ਵਿਚ 10000 ਅਫਗਾਨਾਂ ਦੇ ਹਮਲੇ ਤੋਂ ਸਾਰਾਗੜ੍ਹੀ ਕਿਲ੍ਹੇ ਦੀ ਰੱਖਿਆ ਕੀਤੀ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement