Punjab News: ਨਸ਼ਾ ਛੁਡਾਊ ਕੇਂਦਰ 'ਚ ਨੌਜਵਾਨ ਦੀ ਸ਼ੱਕੀ ਹਲਾਤਾਂ 'ਚ ਮੌਤ
Published : Sep 12, 2024, 12:10 pm IST
Updated : Sep 12, 2024, 12:10 pm IST
SHARE ARTICLE
The death of a young man under suspicious circumstances in a de-addiction center
The death of a young man under suspicious circumstances in a de-addiction center

Punjab News: ਮ੍ਰਿਤਕ ਦੀ ਦੇਹ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ ਅਤੇ ਕਾਰਵਾਈ ਜਾਰੀ ਹੈ।

 

Punjab News: ਮਾਲੇਰਕੋਟਲਾ ਦੇ ਪਿੰਡ ਮਹੋਲੀ ਕਲਾਂ ਵਿਖੇ ਇੱਕ ਨਸ਼ਾ ਛੁਡਾਊ ਕੇਂਦਰ ਵਿੱਚ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰਮਨਦੀਪ ਸਿੰਘ ਪਿੰਡ ਗੁਆਰਾ ਵਜੋਂ ਹੋਈ ਹੈ। ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਨਸ਼ਾ ਛੁਡਾਊ ਕੇਂਦਰ ‘ਤੇ ਇਲਜ਼ਾਮ ਲਗਾਏ ਹਨ, ਜਿਸ ਤੋਂ ਬਾਅਦ ਪੁਲਿਸ ਨੇ ਕੇਂਦਰ ਦੇ ਸੰਚਾਲਕ ਖਿਲਾਫ਼ ਮਾਮਲਾ ਦਰਜ ਕੀਤਾ ਹੈ।

ਪੜ੍ਹੋ ਇਹ ਖ਼ਬਰ :  Actress Surrenders: ਆਨਲਾਈਨ ਵਪਾਰ ਘੁਟਾਲਾ: ਅਦਾਕਾਰਾ ਨੇ ਪੁਲਿਸ ਅੱਗੇ ਕੀਤਾ ਆਤਮ ਸਮਰਪਣ

ਮ੍ਰਿਤਕ ਦੀ ਭੈਣ ਹਰਦੀਪ ਕੌਰ ਨੇ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਨ੍ਹਾਂ ਵੱਲੋਂ ਰਮਨਦੀਪ ਸਿੰਘ ਨੂੰ ਸਮਰਾਲਾ ਦੇ ਪਿੰਡ ਰਾਜੇਵਾਲ ਵਿਖੇ ਇੱਕ ਨਸ਼ਾ ਛੁਡਾਊ ਕੇਂਦਰ ਵਿਚ 5 ਸਤੰਬਰ 2024 ਨੂੰ ਭਰਤੀ ਕਰਵਾਇਆ ਗਿਆ ਸੀ। ਪਰ ਨਸ਼ਾ ਛੁਡਾਉ ਕੇਂਦਰ ਦੇ ਸੰਚਾਲਕ ਸੁਖਵਿੰਦਰ ਸਿੰਘ ਨੇ ਉਨ੍ਹਾਂ ਦੇ ਪਰਿਵਾਰ ਨੂੰ ਬਿਨ੍ਹਾਂ ਕਿਸੇ ਇਤਲਾਹ ਦਿੱਤੇ ਰਮਨਦੀਪ ਸਿੰਘ ਨੂੰ ਮਹੋਲੀ ਕਲਾਂ ਦੇ ਖੇਤ ’ਚ ਬਣੇ ਘਰ ਰੂਪੀ ਨਸ਼ਾ ਛੁਡਾਊ ਕੇਂਦਰ ਵਿੱਚ ਭੇਜ ਦਿੱਤਾ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

8 ਸਤੰਬਰ ਨੂੰ ਕੇਂਦਰ ਦੇ ਸੰਚਾਲਕ ਸੁਖਵਿੰਦਰ ਸਿੰਘ ਨੇ ਪਰਿਵਾਰ ਨੂੰ ਇਤਲਾਹ ਦਿੱਤੀ ਕਿ ਰਮਨਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਕਰਾਨ ਮੌਤ ਹੋ ਗਈ। ਉਧਰ ਥਾਣਾ ਸੰਦੌੜ ਦੇ ਐੱਸਐੱਚਓ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਭਾਰਤੀ ਨਿਆਂ ਸਹਿੰਤਾ ਦੀ ਧਾਰਾ105 ਅਤੇ 3(5) ਅਧੀਨ ਕੇਦਰ ਚਲਾ ਰਹੇ ਸੁਖਵਿੰਦਰ ਸਿੰਘ ਦੇ ਖਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਦੀ ਦੇਹ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ ਅਤੇ ਕਾਰਵਾਈ ਜਾਰੀ ਹੈ।

(For more Punjabi news apart from.The death of a young man under suspicious circumstances in a de-addiction center, stay tuned to Rozana Spokesman)

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement