ਪੰਜਾਬ ਸਰਕਾਰ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ: ਬਰਸਟ
Published : Sep 12, 2025, 6:56 pm IST
Updated : Sep 12, 2025, 6:56 pm IST
SHARE ARTICLE
Punjab government fully prepared to purchase every single grain of paddy: Burst
Punjab government fully prepared to purchase every single grain of paddy: Burst

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ: ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਮੰਡੀਆਂ ਵਿੱਚੋਂ ਝੋਨੇ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ 16 ਸਤੰਬਰ, 2025 ਤੋਂ ਸ਼ੁਰੂ ਹੋਣ ਵਾਲੇ ਸਾਉਣੀ ਖਰੀਦ ਸੀਜ਼ਨ ਲਈ ਸੁਚਾਰੂ ਅਤੇ ਕੁਸ਼ਲ ਖਰੀਦ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਅੱਜ ਸਮੀਖਿਆ ਮੀਟਿੰਗ ਦੌਰਾਨ ਦਿੱਤੀ।

ਬਰਸਟ ਨੇ ਸਕੱਤਰ ਪੰਜਾਬ ਮੰਡੀ ਬੋਰਡ  ਰਾਮਵੀਰ ਦੇ ਨਾਲ ਖਰੀਦ ਪ੍ਰਬੰਧਾਂ ਸਬੰਧੀ ਬੋਰਡ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਮੰਡੀ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ।

ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ਉੱਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ ਸਾਰੀਆਂ 1,822 ਮੰਡੀਆਂ ਅਤੇ ਖਰੀਦ ਕੇਂਦਰ ਝੋਨੇ ਦੀ ਫਸਲ ਦੀ ਸਾਂਭ ਸੰਭਾਲ ਵਾਸਤੇ ਪੁਖਤਾ ਪ੍ਰਬੰਧਾਂ ਨਾਲ ਲੈਸ ਹੋਣ ਤਾਂ ਜੋ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਵਪਾਰੀਆਂ ਨੂੰ  ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਮੰਡੀਆਂ ਦੀ ਸਫਾਈ, ਨਿਰਵਿਘਨ ਬਿਜਲੀ ਸਪਲਾਈ, ਪੀਣ ਵਾਲੇ ਪਾਣੀ ਦੀ ਸਹੂਲਤ, ਪਖਾਨੇ ਅਤੇ ਬੈਠਣ ਲਈ ਛਾਂ ਦੇ ਪ੍ਰਬੰਧ ਸਮੇਤ ਵਿਆਪਕ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।

ਉਨ੍ਹਾਂ ਅਧਿਕਾਰੀਆਂ ਨੂੰ ਖਰੀਦ ਪ੍ਰਕਿਰਿਆ ਦੌਰਾਨ ਮੰਡੀਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਢੁਕਵੇਂ ਛਾਂਦਾਰ ਖੇਤਰ ਅਤੇ ਬੈਠਣ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ, ਤਾਂ ਜੋ ਉਨ੍ਹਾਂ ਦੇ ਆਰਾਮ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਨੇ ਜ਼ਿਲ੍ਹਾ ਮੰਡੀ ਅਫਸਰਾਂ ਅਤੇ ਮੁੱਖ ਦਫ਼ਤਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿੱਜੀ ਤੌਰ 'ਤੇ ਮੰਡੀਆਂ ਦਾ ਦੌਰਾ ਕਰਨ, ਜ਼ਮੀਨੀ ਪੱਧਰ 'ਤੇ ਮੁਲਾਂਕਣ ਕਰਨ ਅਤੇ ਖਰੀਦ ਸੀਜ਼ਨ ਦੌਰਾਨ ਨਿਰੰਤਰ ਨਿਗਰਾਨੀ ਰੱਖਣ ਤਾਂ ਜੋ ਕਿਸੇ ਵੀ ਸਮੱਸਿਆ ਨੂੰ ਤੁਰੰਤ ਹੱਲ ਕੀਤਾ ਜਾ ਸਕੇ।

ਚੇਅਰਮੈਨ ਨੇ ਕਿਸਾਨਾਂ ਲਈ ਅਨੁਕੂਲ ਮਾਹੌਲ ਯਕੀਨੀ ਬਣਾਉਣ 'ਤੇ ਵੀ ਜ਼ੋਰ ਦਿੱਤਾ ਤਾਂ ਜੋ ਕਿਸਾਨ ਆਪਣੀ ਉਪਜ ਬਿਨਾਂ ਕਿਸੇ ਮੁਸ਼ਕਲ ਦੇ ਵੇਚ ਸਕਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement