ਮੀਂਹ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਘਟਿਆ, ਪੰਜਾਬ ਨੂੰ ਮਿਲੀ ਰਾਹਤ
Published : Sep 12, 2025, 7:56 pm IST
Updated : Sep 12, 2025, 7:56 pm IST
SHARE ARTICLE
Rain and water level in rivers reduced, Punjab gets relief
Rain and water level in rivers reduced, Punjab gets relief

ਜਾਨੀ ਨੁਕਸਾਨ ਦੀ ਕੋਈ ਹੋਰ ਰਿਪੋਰਟ ਨਹੀਂ ਅਤੇ ਨਾ ਹੀ ਹੋਰ ਫ਼ਸਲੀ ਖੇਤਰ ਹੋਇਆ ਪ੍ਰਭਾਵਿਤ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ: ਮੀਂਹ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਘਟਣ ਨਾਲ ਪੰਜਾਬ ਵਿੱਚ ਹੜ੍ਹਾਂ ਦੀ ਮਾਰ ਤੋਂ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ। ਹੜ੍ਹ ਬਾਰੇ ਤਾਜ਼ਾ ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਕੋਈ ਹੋਰ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਨਾ ਹੀ ਕੋਈ ਹੋਰ ਫ਼ਸਲੀ ਖੇਤਰ ਪ੍ਰਭਾਵਿਤ ਹੋਇਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਰਾਹਤ ਕੈਂਪਾਂ ਵਿੱਚ ਰਹਿ ਰਹੇ ਲੋਕ ਲਗਾਤਾਰ ਆਪਣੇ ਘਰਾਂ ਨੂੰ ਪਰਤ ਰਹੇ ਹਨ, ਜਿਸ ਦੇ ਨਤੀਜੇ ਵਜੋਂ ਕੈਂਪਾਂ ਦੀ ਗਿਣਤੀ 11 ਸਤੰਬਰ ਨੂੰ 111 ਤੋਂ ਘਟਾ ਕੇ 12 ਸਤੰਬਰ ਨੂੰ 100 ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਰਾਹਤ ਕੈਂਪਾਂ ਵਿੱਚੋਂ 460 ਵਿਅਕਤੀ ਆਪਣੇ ਘਰਾਂ ਨੂੰ ਪਰਤੇ ਹਨ ਜਿਸ ਤੋਂ ਸਾਫ਼ ਹੈ ਕਿ ਪਰਿਵਾਰਾਂ ਦੇ ਆਪਣੇ ਘਰਾਂ ਨੂੰ ਜਾਣ ਨਾਲ ਹੌਲੀ-ਹੌਲੀ ਸਥਿਤੀ ਆਮ ਵੱਲ ਵਧਣੀ ਸ਼ੁਰੂ ਹੋ ਗਈ ਹੈ।

ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਕੱਢੇ ਗਏ ਵਿਅਕਤੀਆਂ ਦੀ ਗਿਣਤੀ ਹੁਣ 23,340 ਹੋ ਗਈ ਹੈ। ਇਸ ਸਮੇਂ 4125 ਲੋਕ ਰਾਹਤ ਕੈਂਪਾਂ ਵਿੱਚ ਰਹਿ ਰਹੇ ਹਨ ਜਦੋਂ ਕਿ ਇੱਕ ਦਿਨ ਪਹਿਲਾਂ ਇਹ ਗਿਣਤੀ 4585 ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਿਆਂ ਦੀਆਂ ਰਿਪੋਰਟਾਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਕੋਈ ਹੋਰ ਫ਼ਸਲੀ ਖੇਤਰ ਪ੍ਰਭਾਵਿਤ ਹੋਣ ਦੀ ਰਿਪੋਰਟ ਨਹੀਂ ਹੈ ਅਤੇ ਪ੍ਰਭਾਵਿਤ ਫ਼ਸਲੀ ਖੇਤਰ ਕੱਲ੍ਹ ਜਿੰਨਾ ਯਾਨੀ 192380 ਹੈਕਟੇਅਰ ਰਿਕਾਰਡ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਜਲੰਧਰ ਤੋਂ ਇੱਕ ਵਿਅਕਤੀ ਦੇ ਲਾਪਤਾ ਹੋਣ ਦੀ ਰਿਪੋਰਟ ਸਾਹਮਣੇ ਆਈ ਹੈ, ਜਦਕਿ ਪਠਾਨਕੋਟ ਤੋਂ ਤਿੰਨ ਵਿਅਕਤੀ ਅਜੇ ਵੀ ਲਾਪਤਾ ਹਨ।

ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ ਹੋਰ ਪਿੰਡ ਪ੍ਰਭਾਵਿਤ ਹੋਣ ਦੀ ਰਿਪੋਰਟ ਹੈ, ਜਿਸ ਨਾਲ 22 ਜ਼ਿਲ੍ਹਿਆਂ ਵਿੱਚ ਪ੍ਰਭਾਵਿਤ ਪਿੰਡਾਂ ਦੀ ਗਿਣਤੀ ਕੁੱਲ 2319 ਹੋ ਗਈ ਹੈ, ਜਦਕਿ ਪ੍ਰਭਾਵਿਤ ਆਬਾਦੀ 3,89,036 ਤੱਕ ਪਹੁੰਚ ਗਈ ਹੈ।

ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ, ਜਿਸ ਵਿੱਚ ਐਨ.ਡੀ.ਆਰ.ਐਫ, ਐਸ.ਡੀ.ਆਰ.ਐਫ, ਫੌਜ ਅਤੇ ਬੀ.ਐਸ.ਐਫ. ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਵੇਂ-ਜਿਵੇਂ ਪਾਣੀ ਹੋਰ ਘਟਦਾ ਜਾਵੇਗਾ, ਆਉਣ ਵਾਲੇ ਦਿਨਾਂ ਵਿੱਚ ਪਸ਼ੂਆਂ ਅਤੇ ਬੁਨਿਆਦੀ ਢਾਂਚੇ ਦੇ ਅਸਲ ਨੁਕਸਾਨ ਦਾ ਪਤਾ ਲਗਾਇਆ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement