ਸੁਖਬੀਰ ਦੀ 'ਬਾਬਰ' ਬਣ ਕੇ ਪੰਜਾਬੀਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਝੀ ਚਾਲ : ਭਾਈ ਮੋਹਕਮ ਸਿੰਘ
Published : Oct 12, 2018, 1:12 pm IST
Updated : Oct 12, 2018, 1:12 pm IST
SHARE ARTICLE
Bhai Mohkam Singh
Bhai Mohkam Singh

ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੇ ਕਿਹਾ ਹੈ ਕਿ ਬਾਦਲ ਦਲ ਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੁਖਲਾਹਟ ਵਿਚ ਆ ਕੇ ਤੁਗਲਕੀ ਫ਼ੁਰਮਾਨ........

ਤਰਨਤਾਰਨ, ਅੰਮ੍ਰਿਤਸਰ : ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੇ ਕਿਹਾ ਹੈ ਕਿ ਬਾਦਲ ਦਲ ਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੁਖਲਾਹਟ ਵਿਚ ਆ ਕੇ ਤੁਗਲਕੀ ਫ਼ੁਰਮਾਨ ਜਾਰੀ ਕਰ ਰਿਹਾ ਹੈ। ਸੁਖਬੀਰ ਸਿੰਘ ਨੂੰ ਯਾਦ ਰਖਣਾ ਚਾਹੀਦਾ ਹੈ ਕਿ ਜਿਵੇਂ ਪੰਜਾਬੀਆਂ ਨੇ ਬਾਦਲ ਦਲ ਨੂੰ ਨਕਾਰਿਆ ਹੈ ਠੀਕ ਉਸ ਤਰ੍ਹਾਂ ਨਾਲ ਪੰਜਾਬੀ ਉਸ ਦੇ ਤੁਗਲਕੀ ਫ਼ਤਵਿਆਂ ਨੂੰ ਵੀ ਨਕਾਰ ਦੇਣਗੇ।

ਅੱਜ ਪੱਤਰਕਾਰਾਂ ਨਾਲ ਗੱਲ ਕਰਦਿਆਂ ਭਾਈ ਮੋਹਕਮ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਬਾਬਰ ਬਣ ਕੇ ਪੰਜਾਬੀਆਂ ਦੀ ਆਵਾਜ਼ ਦਬਾਉਣ ਵਿਚ ਲਗਾ ਹੋਇਆ ਹੈ ਜਿਸ ਨੂੰ ਪੰਜਾਬੀ ਕਦੇ ਵੀ ਸਵੀਕਾਰ ਨਹੀ ਕਰਨਗੇ। ਉਨ੍ਹਾਂ ਰੋਜ਼ਾਨਾ ਸਪੋਕਸਮੈਨ ਪ੍ਰਵਾਰ ਨੂੰ ਅਪੀਲ ਕੀਤੀ ਕਿ ਉਹ ਤਗੜੇ ਹੋ ਕੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਸੇਵਾ ਕਰਦਾ ਰਹੇ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement