ਬਹਿਬਲ ਕਲਾਂ ਤੋਂ ਬਾਅਦ ਹੁਣ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਵੀ ਸ਼ਾਮਲ ਸੁਮੇਧ ਸੈਣੀ
Published : Oct 12, 2020, 2:16 am IST
Updated : Oct 12, 2020, 2:16 am IST
SHARE ARTICLE
image
image

ਬਹਿਬਲ ਕਲਾਂ ਤੋਂ ਬਾਅਦ ਹੁਣ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਵੀ ਸ਼ਾਮਲ ਸੁਮੇਧ ਸੈਣੀ

ਕੋਟਕਪੂਰਾ, 11 ਅਕਤੂਬਰ (ਗੁਰਿੰਦਰ ਸਿੰਘ): ਤਤਕਾਲੀਨ ਬਾਦਲ ਸਰਕਾਰ ਮੌਕੇ 12 ਅਕਤੂਬਰ 2015 ਨੂੰ ਵਾਪਰੇ ਬਰਗਾੜੀ ਬੇਅਦਬੀ ਕਾਂਡ ਨਾਲ ਜੁੜੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਹੁਣ ਬਹਿਬਲ ਕਾਂਡ ਤੋਂ ਬਾਅਦ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਵੀ ਪੰਜਾਬ ਦੇ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਬਤੌਰ ਮੁਲਜ਼ਮ ਨਾਮਜ਼ਦ ਕਰ ਲਿਆ ਹੈ।
ਕੁੱਝ ਦਿਨ ਪਹਿਲਾਂ ਹੀ ਐਸਆਈਟੀ ਨੇ ਸਾਬਕਾ ਡੀਜੀਪੀ ਨੂੰ ਬਹਿਬਲ ਕਲਾਂ ਗੋਲੀਕਾਂਡ ਦੇ ਕਤਲ ਸਮੇਤ ਹੋਰ ਗੰਭੀਰ ਧਾਰਵਾਂ ਤਹਿਤ ਥਾਣਾ ਬਾਜਾਖਾਨਾ ਵਿਖੇ ਦਰਜ ਮੁਕੱਦਮਾ ਨੰਬਰ 130/2015 'ਚ ਨਾਮਜ਼ਦ ਕੀਤਾ ਸੀ ਅਤੇ ਹੁਣ ਉਨ੍ਹਾਂ ਨੂੰ ਕੋਟਕਪੂਰਾ ਗੋਲੀਕਾਂਡ ਦੇ ਇਰਾਦਾ-ਏ-ਕਤਲ, ਅਪਰਾਧਿਕ ਸਾਜਿਸ਼ ਅਤੇ ਆਰਮਜ਼ ਐਕਟ ਆਦਿਕ ਧਾਰਾਵਾਂ 'ਚ ਥਾਣਾ ਸਿਟੀ ਕੋਟਕਪੂਰਾ ਵਿਖੇ ਦਰਜ ਮੁਕੱਦਮਾ ਨੰਬਰ 129/2018 'ਚ ਨਾਮਜ਼ਦ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਡੀਜੀਪੀ ਨੂੰ ਉਕਤ ਮਾਮਲੇ 'ਚ ਨਾਮਜ਼ਦ ਕਰਨ ਬਾਰੇ ਸਥਾਨਕ ਸਿਟੀ ਥਾਣੇ ਵਿਖੇ ਡੀਡੀਆਰ ਦਰਜ ਕਰ ਕੇ ਡਿਊਟੀ ਮੈਜਿਸਟ੍ਰੇਟ ਨੂੰ ਸੂਚਿਤ ਕਰ ਦਿਤਾ ਗਿਆ। ਬਹਿਬਲ ਗੋਲੀਕਾਂਡ ਮਾਮਲੇ ਦੀ ਤਰ੍ਹਾਂ ਉਕਤ ਮਾਮਲੇ 'ਚ ਵੀ ਅਜੇ ਤਕ ਐਸਆਈਟੀ ਨੇ ਸੁਮੇਧ ਸੈਣੀ ਦੀ ਭੂਮਿਕਾ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿਤੀ। ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀਆਂ ਘਟਨਾਵਾਂ 14 ਅਕਤੂਬਰ 2015 ਨੂੰ ਵਾਪਰੀਆਂ ਸਨ, ਬਹਿਬਲ ਕਲਾਂ ਵਿਖੇ ਪੁਲਿਸ ਦੀ ਗੋਲੀ ਨਾਲ ਦੋ ਸਿੱਖ ਨੌਜਵਾਨਾ ਦੀ ਮੌਤ ਹੋ ਗਈ ਸੀ, ਜਦਕਿ ਬਹਿਬਲ ਕਲਾਂ ਅਤੇ ਕੋਟਕਪੂਰਾ 'ਚ ਸ਼ਾਂਤਮਈ ਧਰਨੇ 'ਤੇ ਬੈਠੀਆਂ ਸੰਗਤਾਂ ਉਪਰ ਢਾਹੇ ਗਏ ਪੁਲਿਸੀਆ ਅਤਿਆਚਾਰ ਦੌਰਾਨ 100 ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ ਸਨ।
 

ਐਸ.ਆਈ.ਟੀ. ਵਲੋਂ ਬੇਅਦਬੀ ਕਾਂਡ ਨਾਲ ਜੁੜੇ ਮਾਮਲਿਆਂ ਦੀ ਕੀਤੀ ਜਾ ਰਹੀ ਹੈ ਜਾਂਚ
imageimage

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement