
ਪਤੀ ਵਲੋਂ ਖ਼ੁਦਕੁਸ਼ੀ ਕਰਨ ਪਿਛੋਂ ਪਤਨੀ ਨੇ ਵੀ ਲਿਆ ਫਾਹਾ
ਅੰਮ੍ਰਿਤਸਰ, 11 ਅਕਤੂਬਰ (ਪਪ): ਬੀਤੇ ਦਿਨ ਖ਼ੁਦਕੁਸ਼ੀ ਕਰ ਗਏ ਅੰਮ੍ਰਿਤਸਰ ਦੇ ਨਵਾਂ ਪਿੰਡ ਵਾਸੀ ਵਿਕਰਮਜੀਤ ਸਿੰਘ ਦੀ ਪਤਨੀ ਸੁਖਬੀਰ ਕੌਰ ਵਲੋਂ ਪਤੀ ਦੀ ਮੌਤ ਦਾ ਸਦਮਾ ਨਾ ਸਹਾਰਦੇ ਹੋਏ ਫਾਹਾ ਲੈ ਕੇ ਅਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਮ੍ਰਿਤਕ ਪਤੀ-ਪਤਨੀ ਪਿਛੇ ਅਪਣੀ ਇਕਲੌਤੀ 10-12 ਸਾਲਾ ਲੜਕੀ ਛੱਡ ਗਏ ਹਨ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਇਕ ਹੋਟਲ ਦੇ ਕਮਰੇ 'ਚ ਵਿਕਰਮਜੀਤ ਸਿੰਘ ਨਾਂ ਦੇ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ ਸੀ। ਮੌਕੇ ਤੋਂ ਖ਼ੁਦਕੁਸ਼ੀ ਨੋਟ ਵੀ ਮਿਲਿਆ ਸੀ। ਉਸ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਇਕ ਵੀਡੀਉ ਵੀ ਬਣਾਈ ਸੀ। ਖ਼ੁਦਕੁਸ਼ੀ ਨੋਟ ਵਿਚ ਮ੍ਰਿਤਕ ਨੇ ਇਕ ਮਹਿਲਾ ਸਬ ਇੰਸਪੈਕਟਰ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਸਨ। ਉਸ ਨੇ ਲਿਖਿਆ ਸੀ ਕਿ ਉਸ ਨੂੰ ਬਲੈਕਮੇਲ ਕੀਤਾ ਜਾ ਰਿਹਾ ਹੈ ਅਤੇ ਵੱਖ-ਵੱਖ ਲੋਕਾਂ ਰਾਹੀਂ ਡਰਾਇਆ-ਧਮਕਾਇਆ ਜਾ ਰਿਹਾ ਹੈ। ਉਸ ਨੇ ਦੋਸ਼ ਲਾਇਆ ਕਿ ਬਲੈਕਮੇਲ ਕਰਦਿਆਂ ਉਸ ਕੋਲੋਂ 17-18 ਲੱਖ ਰੁਪਏ ਲਏ ਗਏ ਹਨ। ਇਸ ਮਾਮਲੇ 'ਚ ਉਸ ਨੇ ਕਈ ਵਿਅਕਤੀਆਂ ਦੇ ਨਾਂ ਦਿਤੇ ਹਨ, ਜਿਨ੍ਹਾਂ ਵਿਚ ਪੁਲਿਸ ਕਰਮਚਾਰੀ ਵੀ ਸ਼ਾਮਲ ਹਨ। ਬੀਤੇ ਕਲ ਉਸ ਦੀ ਪਤਨੀ ਸੁਖਬੀਰ ਕੌਰ ਨੇ ਵੀ ਇਨ੍ਹਾਂ ਦੋਸ਼ਾਂ ਦੀ ਪੁਸ਼ਟੀ ਕੀਤੀ ਸੀ ਤੇ ਇਹ ਵੀ ਦਸਿਆ ਸੀ ਕਿ ਕਥਿਤ ਦੋਸ਼ੀ ਮਹਿਲਾ ਸਬ ਇੰਸਪੈਕਟਰ ਬਾਰੇ ਉਸ ਨੂੰ ਵੀ ਪਤਾ ਸੀ। ਇਸ ਤੋਂ ਬਾਅਦ ਉਹ ਸਦਮਾ ਨਾ ਸਹਾਰਦੀ ਹੋਈ ਖ਼ੁਦਕੁਸ਼ੀ ਕਰ ਗਈ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤੀ ਤੇ ਅਗimageਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।