ਦੇਸ਼ ਅੰਬਾਨੀਆਂ-ਅਡਾਨੀਆਂ ਦੀ ਜਾਗੀਰ ਨਹੀਂ : ਮੇਧਾ ਪਾਟੇਕਰ
Published : Oct 12, 2020, 7:42 am IST
Updated : Oct 12, 2020, 7:42 am IST
SHARE ARTICLE
Medha Patekar
Medha Patekar

ਜਦੋਂ ਸੰਵਾਦ ਖ਼ਤਮ ਹੋ ਜਾਂਦਾ ਹੈ ਤਾਂ ਸੰਭਾਵਨਾਵਾਂ ਵੀ ਖ਼ਤਮ ਹੋ ਜਾਂਦੀਆਂ ਹਨ

ਸਿਰਸਾ (ਸੁਰਿੰਦਰ ਪਾਲ ਸਿੰਘ): ਨਰਮਦਾ ਬਚਾਉ ਅੰਦੋਲਨ ਸਮੇਤ ਦਲਿਤਾਂ, ਆਦੀਵਾਸੀਆਂ, ਕਿਸਾਨਾਂ ਅਤੇ ਮਜ਼ਦੂਰਾਂ ਅਤੇ ਮਹਿਲਾਵਾਂ ਦੇ ਮੁੱਦਿਆਂ 'ਤੇ ਜਨ ਅੰਦੋਲਨ ਚਲਾਉਣ ਵਾਲੀ ਸਮਾਜਕ ਕਾਰਜਕਰਤਾ ਮੇਧਾ ਪਾਟੇਕਰ ਹਰਿਆਣਾ ਪੰਜਾਬ ਦੇ ਕਿਸਾਨਾਂ ਵਿਚ ਪਹੁੰਚੇ। ਉਨ੍ਹਾਂ ਸਿਰਸਾ ਵਿਖੇ ਸ਼ਹੀਦ ਭਗਤ ਸਿੰਘ ਸਟੇਡੀਅਮ ਦੇ ਗੇਟ 'ਤੇ ਧਰਨਾ ਦੇ ਰਹੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹਰਿਆਣਾ ਦੇ ਕਿਸਾਨਾਂ ਨੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦਾ ਘਰ ਘੇਰ ਕੇ ਪੁਛਿਆ ਹੈ ਕਿ ਉਹ ਹਰਿਆਣਾ ਦੇ ਉਪ ਮੁੱਖ ਮੰਤਰੀ ਹੋਣ ਦੇ ਨਾਤੇ ਕਿਸਾਨਾਂ ਵਿਚਕਾਰ ਕਿਉਂ ਨਹੀਂ ਆ ਰਹੇ?

Dushyant ChautalaDushyant Chautala

ਪਾਟੇਕਰ ਨੇ ਕਿਹਾ ਕਿ ਸ਼ਾਇਦ ਉਪ ਮੁੱਖ ਮੰਤਰੀ ਦੁਸ਼ਯੰਤ ਕੋਲ ਕਿਸਾਨਾਂ ਦੇ ਇਨ੍ਹਾਂ ਸਵਾਲਾਂ ਦਾ ਜਵਾਬ ਨਹੀਂ ਹਨ। ਮੇਧਾ ਪਾਟੇਕਰ ਨੇ 45 ਮਿੰਟਾਂ ਦੇ ਅਪਣੇ ਲੰਮੇ ਭਾਸ਼ਣ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਬਿਨਾਂ ਹਰਿਆਣਾ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਉਤੇ ਕਿਸਾਨ ਦੋਖੀ ਹੋਣ ਦੇ ਗੰਭੀਰ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਹਿੰਦੋਸਤਾਨ ਅੰਬਾਨੀਆਂ ਅਡਾਨੀਆਂ ਦੀ ਜਾਗੀਰ ਨਹੀਂ। ਮੇਧਾ ਪਾਟੇਕਰ ਨੇ ਨਾਹਰਾ ਲਾਇਆ 'ਕੌਣ ਬਣਾਉਂਦੈ ਹਿੰਦੁਸਤਾਨ? ਭਾਰਤ ਦਾ ਮਜ਼ਦੂਰ ਕਿਸਾਨ।'

Farmers protest Farmers protest

ਉਨ੍ਹਾਂ ਕਿਹਾ ਕਿ ਪੰਜਾਬ ਹਰਿਆਣਾ ਦੇ ਕਿਸਾਨਾਂ ਨੇ ਮਿਲ ਕੇ ਨਾ ਕੇਵਲ ਸੰਘਰਸ਼ ਸ਼ੁਰੂ ਕੀਤਾ ਹੈ ਸਗੋਂ ਇਸ ਸੰਘਰਸ਼ ਨੂੰ ਸਿਖਰ ਤੇ ਪਹੁੰਚਾਉਣ ਲਈ ਵੀ ਉਹ ਕਿਸਾਨਾਂ ਮਜ਼ਦੂਰਾਂ ਅਤੇ ਮਿਹਨਤਕਸ਼ ਲੋਕਾਂ ਨੂੰ ਸਲਾਮ ਕਰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਸੱਤਾਧਾਰੀਆਂ ਨੂੰ ਜੇ ਕਾਰਪੋਰੇਟ ਘਰਾਣਿਆਂ ਨਾਲ ਇੰਨਾ ਹੀ ਪਿਆਰ ਹੈ ਤਾਂ ਉਹ ਅਪਣੀ ਕੁਰਸੀ ਕਾਰਪੋਰੇਟ ਘਰਾਣਿਆਂ ਨੂੰ ਦੇ ਦੇਣ।

MSPMSP

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਉਦਯੋਗਪਤੀਆਂ ਦੀਆਂ ਤਿਜੌਰੀਆਂ ਭਰ ਰਹੀ ਹੈ ਅਤੇ ਕੇਂਦਰ ਸਰਕਾਰ ਨੇ ਉਦਯੋਗਪਤੀਆਂ ਦਾ 68 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਇਕ ਲਕੀਰ ਨਾਲ ਹੀ ਮਾਫ਼ ਕਰ ਦਿਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੇ ਕਾਲੇ ਕਾਨੂੰਨ ਲਾਗੂ ਹੋਣ ਨਾਲ ਬਾਜ਼ਾਰ ਖੁਲ੍ਹੇਗਾ ਤੇ ਮੰਡੀ ਸਿਸਟਮ ਖ਼ਤਮ ਹੋਵੇਗਾ।
ਉਨ੍ਹਾਂ ਕਿਹਾ ਕਿ ਸਰਕਾਰ ਐਮ.ਐਸ.ਪੀ ਨੂੰ ਲੈ ਕੇ ਕਿਸਾਨਾਂ ਵਿਚ ਭਰਮ ਪੈਦਾ ਕਰ ਰਹੀ ਹੈ ਜਦਕਿ ਐਮਐਸਪੀ ਬਿਲਕੁਲ ਖ਼ਤਮ ਹੋ ਜਾਵੇਗਾ ਜਿਸ ਦਾ ਸਿੱਧਾ ਫ਼ਾਇਦਾ ਅੰਬਾਨੀ ਅਤੇ ਅਡਾਨੀ ਜਿਹੇ ਵੱਡੇ ਘਰਾਣਿਆਂ ਨੂੰ ਹੋਵੇਗਾ।

Medha PatekarMedha Patekar

ਪਾਟੇਕਰ ਨੇ ਕਿਹਾ ਕਿ ਇਹ ਸੰਘਰਸ਼ ਕੇਵਲ ਕਿਸਾਨਾਂ ਦਾ ਸੰਘਰਸ਼ ਨਹੀਂ, ਇਸ ਵਿਚ ਦੇਸ਼ ਦੇ ਸਾਰੇ ਵਰਗ ਮਿਲ ਕੇ ਸੰਘਰਸ਼ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਵਿਰੋਧੀ ਕਾਲੇ ਕਾਨੂੰਨ ਵਾਪਸ ਹੋਣ ਤਕ ਕਿਸਾਨਾਂ ਮਜ਼ਦੂਰਾਂ ਵਪਾਰੀਆਂ ਦਾ ਇਹ ਸੰਘਰਸ਼ ਜਾਰੀ ਰਹੇਗਾ। ਅਪਣੇ ਭਾਸ਼ਣ ਦੇ ਅੰਤ ਵਿਚ ਉਨ੍ਹਾਂ ਕਿਹਾ ਕਿ ਜਦੋਂ ਸੰਵਾਦ ਖ਼ਤਮ ਹੋ ਜਾਂਦਾ ਹੈ ਤਾਂ ਸੰਭਾਵਨਾਵਾਂ ਵੀ ਖ਼ਤਮ ਹੋ ਜਾਂਦੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement