ਸਤੰਬਰ 2020 ਦੌਰਾਨ ਪੰਜਾਬ ਨੂੰ ਕੁਲ 1055.24 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ.
Published : Oct 12, 2020, 1:52 am IST
Updated : Oct 12, 2020, 1:52 am IST
SHARE ARTICLE
image
image

ਸਤੰਬਰ 2020 ਦੌਰਾਨ ਪੰਜਾਬ ਨੂੰ ਕੁਲ 1055.24 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ.

ਚੰਡੀਗੜ੍ਹ, 11 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦਾ ਸਤੰਬਰ 2020 ਮਹੀਨੇ ਦੌਰਾਨ ਕੁਲ ਜੀ.ਐਸ.ਟੀ. ਮਾਲੀਆ 1055.24 ਕਰੋੜ ਰੁਪਏ ਰਿਹਾ। ਪਿਛਲੇ ਸਾਲ ਇਸੇ ਮਹੀਨੇ ਦਾ ਕੁਲ ਜੀ.ਐਸ.ਟੀ. ਮਾਲੀਆ 974.96 ਕਰੋੜ ਸੀ, ਜੋ ਕਿ ਇਸ ਸਾਲ 8.23 ਫ਼ੀ ਸਦੀ ਦਾ ਵਾਧਾ ਦਰਸਾਉਂਦਾ ਹੈ।
ਜ਼ਿਕਰਯੋਗ ਹੈ ਕਿ ਕੋਵਿਡ-19 ਕਾਰਨ ਟੈਕਸ ਦਾਤਾਵਾਂ ਨੂੰ ਪਿਛਲੇ ਮਹੀਨਿਆਂ ਦੀ ਰਿਟਰਨ ਭਰਨ ਲਈ ਰਾਹਤ ਪ੍ਰਦਾਨ ਕੀਤੀ ਗਈ ਸੀ ਅਤੇ ਪਿਛਲੇ ਸਾਲ 5 ਕਰੋੜ ਤੋਂ ਘੱਟ ਟਰਨ ਓਵਰ ਵਾਲੇ ਟੈਕਸ ਦਾਤਾਵਾਂ ਨੂੰ ਸਤੰਬਰ 2020 ਤਕ ਰਿਟਰਨ ਭਰਨ ਵਿਚ ਢਿੱਲ ਦਿਤੀ ਗਈ ਹੈ। ਪੰਜਾਬ ਦੇ ਕਰ ਕਮਿਸ਼ਨਰ ਦਫ਼ਤਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਅਪਰੈਲ ਤੋਂ ਸਤੰਬਰ 2020 ਦੌਰਾਨ ਪੰਜਾਬ ਦਾ ਕੁਲ ਜੀ.ਐਸ.ਟੀ. ਮਾਲੀਆ 4685.72 ਕਰੋੜ ਰੁਪਏ ਸੀ ਜਦੋਂ ਕਿ ਪਿਛਲੇ ਸਾਲ ਇਨ੍ਹਾਂ ਛੇ ਮਹੀਨਿਆਂ ਦੇ ਸਮੇਂ ਦੌਰਾਨ ਕੁਲ ਜੀ.ਐਸ.ਟੀ. ਮਾਲੀਆ 6790.34 ਕਰੋੜ ਰੁਪਏ ਸੀ।
ਇਸ ਤਰ੍ਹਾਂ 31 ਫ਼ੀ ਸਦੀ ਗਿਰਾਵਟ ਦਰਜ ਕੀਤੀ ਗਈ ਹੈ। ਸਰਕਾਰੀ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦਸਿਆ ਕਿ ਸਤੰਬਰ 2020 ਦੇ ਮਹੀਨੇ ਸੁਰੱਖਿਅਤ ਮਾਲੀਆ 2403 ਕਰੋੜ ਹੈ ਜਿਸ ਵਿਚੋਂ ਪੰਜਾਬ ਸੂਬੇ ਨੇ 1055.24 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜੋ ਕਿ ਕੁਲ ਸੁਰੱਖਿਅਤ ਮਾਲੀਏ ਦਾ 43.91 ਫ਼ੀ ਸਦੀ ਬਣਦਾ ਹੈ। ਇਸ ਤਰ੍ਹਾਂ ਸਤੰਬਰ 2020 ਦੇ ਮਹੀਨੇ ਲਈ ਬਕਾਇਆ ਮੁਆਵਜ਼ੇ ਦੀ ਰਕਮ 1347.76 ਕਰੋੜ ਹੈ ਜੋ ਕਿ ਹਾਲੇ ਤਕ ਪ੍ਰਾਪਤ ਨਹੀਂ ਹੋਈ। ਇਸੇ ਤਰ੍ਹਾਂ ਅਪਰੈਲ ਤੋਂ ਅਗੱਸਤ 2020 ਦੇ ਸਮੇਂ ਦੌਰਾਨ
ਮੁਆਵਜ਼ੇ ਦੀ ਰਕਮ 10338 ਕਰੋੜ ਰੁਪਏ ਹੈ ਜਿਸ ਵਿਚੋਂ 838 ਕਰੋੜ ਰੁਪਏ ਅਕਤੂਬਰ ਦੇ ਪਹਿਲੇ ਹਫ਼ਤੇ ਹਾਸਲ ਹੋਏ ਅਤੇ ਬਾਕੀ ਬਚਦੀ 9500 ਕਰੋੜ ਰੁਪਏ ਰਾਸ਼ੀ ਦੀ ਹਾਲੇ ਉਡੀਕ ਹੈ।

imageimage

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

31 Oct 2024 8:24 AM

ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਣ

31 Oct 2024 8:18 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

30 Oct 2024 9:36 AM

'ਸਾਡਾ ਕਿਸੇ ਨਾਲ ਨਹੀਂ ਮੁਕਾਬਲਾ' MP Sukhjinder Randhawa ਦੀ Wife Jatinder Kaur ਦਾ Exclusive Interview

30 Oct 2024 9:19 AM

'ਸਾਡਾ ਕਿਸੇ ਨਾਲ ਨਹੀਂ ਮੁਕਾਬਲਾ' MP Sukhjinder Randhawa ਦੀ Wife Jatinder Kaur ਦਾ Exclusive Interview

30 Oct 2024 9:17 AM
Advertisement