
ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਗੋਰਾ ਸਿੰਘ 'ਤੇ ਕੀਤਾ ਗਿਆ ਹਮਲਾ
ਮਾਨਸਾ: ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦੇ ਵਿਰੋਧ ਦੇ ਚਲਦਿਆਂ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੌਰਾਨ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਗੋਰਾ ਸਿੰਘ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ।
Farmer Protest
ਦਰਅਸਲ ਗੋਰਾ ਸਿੰਘ 'ਤੇ ਇਹ ਹਮਲਾ ਉਸ ਸਮੇਂ ਵਾਪਰਿਆ ਜਦੋਂ ਉਹ ਬੀਤੀ ਰਾਤ ਮਾਨਸਾ ਰੇਲ ਪਟੜੀ 'ਤੇ ਲਗਾਏ ਧਰਨੇ ਤੋਂ ਵਾਪਸ ਆ ਰਹੇ ਸੀ। ਉਹ ਅਪਣੇ ਪਿੰਡ ਭੈਣੀ ਬਾਘਾ ਵਿਖੇ ਸਥਿਤ ਅਪਣੇ ਘਰ ਜਾ ਰਹੇ ਸਨ।
Farmer Protest
ਗੋਰਾ ਸਿੰਘ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਉਹ ਇਸ ਸਮੇਂ ਸਿਵਲ ਹਸਪਤਾਲ ਮਾਨਸਾ ਵਿਖੇ ਦਾਖਲ ਹਨ। ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਕਿਸਾਨ ਯੂਨੀਅਨ ਵੱਲੋਂ ਮਾਨਸਾ ਰੇਲ ਪਟੜੀ 'ਤੇ ਧਰਨਾ ਲਗਾਇਆ ਜਾ ਰਿਹਾ ਹੈ।