ਕੋਲੇ ਦੀ ਘਾਟ ਕਾਰਨ ਨਿਜੀ ਤਾਪ ਬਿਜਲੀ ਘਰਾਂ ਦਾ ਬਿਜਲੀ ਉਤਪਾਦਨ ਘਟਾਇਆ
Published : Oct 12, 2020, 8:28 am IST
Updated : Oct 12, 2020, 8:28 am IST
SHARE ARTICLE
Thermal Power Plants
Thermal Power Plants

ਪੰਜਾਬ ਦੇ ਪਣ ਬਿਜਲੀ ਘਰਾਂ ਦਾ ਉਤਪਾਦਨ ਵਧਾਇਆ

ਪਟਿਆਲਾ  (ਜਸਪਾਲ ਸਿੰਘ ਢਿੱਲੋਂ): ਇਸ ਵੇਲੇ ਪੰਜਾਬ ਅੰਦਰ ਕਿਸਾਨਾਂ ਦਾ ਅੰਦੋਲਨ ਸਿਖਰ 'ਤੇ ਹੈ ਕਿਉਂਕਿ ਕਿਸਾਨਾਂ ਨੇ ਰੇਲ ਲਾਈਨਾਂ ਮੱਲੀਆਂ ਹੋਈਆਂ ਹਨ। ਇਸ ਕਿਸਾਨ ਅੰਦੋਲਨ ਦਾ ਸਿੱਧਾ ਅਸਰ ਰਾਜ ਦੇ ਸਰਕਾਰੀ ਤੇ ਨਿਜੀ ਖੇਤਰ ਦੇ ਤਾਪ ਬਿਜਲੀ ਘਰਾਂ ਦੇ ਕੋਲਾ ਭੰਡਾਰ 'ਤੇ ਪਿਆ ਹੈ। ਕੋਲੇ ਦੀ ਘਾਟ ਕਾਰਨ ਹੀ ਨਿਜੀ ਤਾਪ ਬਿਜਲੀ ਘਰਾਂ ਨੇ ਹੁਣ ਬਿਜਲੀ ਉਤਪਾਦਨ ਘਟਾ ਦਿਤਾ ਹੈ। ਬਦਲੇ ਹੋਏ ਮੌਸਮ ਕਾਰਨ ਹੀ ਇਸ ਵੇਲੇ ਪੰਜਾਬ ਅੰਦਰ ਬਿਜਲੀ ਦੀ ਖਪਤ ਘਟ ਕੇ 7300 ਮੈਗਾਵਾਟ ਉਤੇ ਆ ਪਹੁੰਚੀ ਹੈ।

Union Ministry approval for relaxing air pollution standards for thermal power plantsThermal Power Plants

ਜੇ ਨਿਜੀ ਤਾਪ ਬਿਜਲੀ ਘਰਾਂ ਦੇ ਬਿਜਲੀ ਉਤਪਾਦਨ 'ਤੇ ਝਾਤੀ ਮਾਰੀ ਜਾਵੇ ਤਾਂ ਇਨ੍ਹਾਂ ਨੇ ਕੋਲੇ ਦੀ ਘਾਟ ਕਾਰਨ ਅਪਣਾ ਬਿਜਲੀ ਉਤਪਾਦਨ ਘਟਾਇਆ ਹੋਇਆ ਹੈ। ਇਸ ਵਿਚ ਗੋਇੰਦਵਾਲ ਸਾਹਿਬ ਦੇ ਤਾਪ ਬਿਜਲੀ ਘਰ ਦੇ ਇਕ ਯੂਨਿਟ ਤੋਂ 150 ਮੈਗਾਵਾਟ, ਤਲਵੰਡੀ ਸਾਬੋ ਦੇ ਇਕ ਯੂਨਿਟ ਤੋਂ 321 ਮੈਗਾਵਾਟ ਅਤੇ ਰਾਜਪੁਰਾ ਦੇ ਨਲਾਸ ਤਾਪ ਬਿਜਲੀ ਘਰ ਦੇ ਦੋ ਯੁਨਿਟਾਂ ਤੋਂ 661 ਮੈਗਾਵਾਟ ਬਿਜਲੀ ਉਤਪਾਦਨ ਹੋ ਰਿਹਾ ਹੈ। ਗੌਰਤਲਬ ਹੈ ਕਿ ਸਰਕਾਰੀ ਤਾਪ ਬਿਜਲੀ ਘਰ ਲਹਿਰਾ ਮੁਹੱਬਤ ਅਤੇ ਰੋਪੜ ਦੇ ਤਾਪ ਘਰ ਦਾ ਉਤਪਾਦਨ ਬੰਦ ਕੀਤਾ ਹੋਇਆ ਹੈ।

Union Ministry approval for relaxing air pollution standards for thermal power plants thermal power plants

ਇਸੇ ਤਰ੍ਹਾਂ ਜੇਕਰ ਪਣ ਬਿਜਲੀ ਘਰਾਂ ਦੇ ਬਿਜਲੀ ਉਤਪਾਦਨ 'ਤੇ ਝਾਤੀ ਮਾਰੀ ਜਾਵੇ ਤਾਂ ਇਨ੍ਹਾਂ ਬਿਜਲੀ ਘਰਾਂ ਤੋਂ 526 ਮੈਗਾਵਾਟ ਬਿਜਲੀ ਪੈਦਾ ਹੋ ਰਹੀ ਹੈ। ਇਸ ਵਿਚ ਰਣਜੀਤ ਸਾਗਰ ਡੈਮ ਤੋਂ 140 ਮੈਗਾਵਾਟ, ਅਪਰਬਾਰੀ ਦੁਆਬ ਕੈਨਾਲ ਪਣ ਬਿਜਲੀ ਘਰ ਤੋਂ 38 ਮੈਗਾਵਾਟ, ਮੁਕੇਰੀਆਂ ਪਣ ਬਿਜਲੀ ਘਰ ਤੋਂ 200 ਮੈਗਾਵਾਟ, ਆਨੰਦਪੁਰ ਸਾਹਿਬ ਪਣ ਬਿਜਲ ਘਰ ਤੋਂ 121 ਮੈਗਾਵਾਟ, ਜੋਗਿੰਦਰ ਨਗਰ ਦੇ ਸ਼ਾਨਨ ਪਣ ਬਿਜਲੀ ਘਰ ਤੋਂ ਇਸ ਵੇਲੇ ਪੰਜਾਬ ਨੂੰ 27 ਮੈਗਾਵਾਟ ਬਿਜਲੀ ਦਾ ਯੋਗਦਾਨ ਪੈ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਨੂੰ ਭਾਖੜਾ ਦੇ ਪ੍ਰਾਜੈਕਟਾਂ ਤੋਂ ਵੀ ਬਿਜਲੀ ਪ੍ਰਾਪਤ ਹੋ ਰਹੀ ਹੈ।

thermal power plantsThermal power plants

ਜੇਕਰ ਨਵਿਆਉਣਯੋਗ ਸਰੋਤਾਂ 'ਤੇ ਝਾਤੀ ਮਾਰੀ ਜਾਵੇ ਤਾਂ ਸਪੱਸ਼ਟ ਹੈ ਕਿ ਇਨ੍ਹਾਂ ਪ੍ਰਾਜੈਕਟਾਂ ਤੋਂ ਇਸ ਵੇਲੇ 187 ਮੈਗਾਵਾਟ ਦਾ ਯੋਗਦਾਨ ਪਾਇਆ ਜਾ ਰਿਹਾ ਹੈ ਜਿਸ ਵਿਚ ਸੌਰ ਊਰਜਾ ਦੇ ਪ੍ਰਾਜਕੈਟਾਂ ਤੋਂ 100 ਮੈਗਾਵਾਟ ਅਤੇ ਗ਼ੈਰ ਸੌਰ ਊਰਜਾ ਦੇ ਪ੍ਰਾਜੈਕਟਾਂ ਤੋਂ 87 ਮੈਗਾਵਾਟ ਬਿਜਲੀ ਪ੍ਰਾਪਤ ਹੋ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਬਿਜਲੀ ਨਿਗਮ ਇਸ ਵੇਲੇ ਕੇਂਦਰੀ ਪੂਲ 'ਚੋਂ ਪ੍ਰਾਪਤ ਹੋ ਰਹੀ ਬਿਜਲੀ ਨੂੰ ਵਧਾਉਣ ਦੇ ਯਤਨ ਕੀਤੇ ਜਾ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement