
ਕੋਲੇ ਦੀ ਘਾਟ ਕਾਰਨ ਨਿਜੀ ਤਾਪ ਬਿਜਲੀ ਘਰਾਂ ਦਾ ਬਿਜਲੀ ਉਤਪਾਦਨ ਘਟਾਇਆ
ਪੰਜਾਬ ਦੇ ਪਣ ਬਿਜਲੀ ਘਰਾਂ ਦਾ ਉਤਪਾਦਨ ਵਧਾਇਆ
ਪਟਿਆਲਾ, 11 ਅਕਤੂਬਰ (ਜਸਪਾਲ ਸਿੰਘ ਢਿੱਲੋਂ): ਇਸ ਵੇਲੇ ਪੰਜਾਬ ਅੰਦਰ ਕਿਸਾਨਾਂ ਦਾ ਅੰਦੋਲਨ ਸਿਖਰ 'ਤੇ ਹੈ ਕਿਉਂਕਿ ਕਿਸਾਨਾਂ ਨੇ ਰੇਲ ਲਾਈਨਾਂ ਮੱਲੀਆਂ ਹੋਈਆਂ ਹਨ। ਇਸ ਕਿਸਾਨ ਅੰਦੋਲਨ ਦਾ ਸਿੱਧਾ ਅਸਰ ਰਾਜ ਦੇ ਸਰਕਾਰੀ ਤੇ ਨਿਜੀ ਖੇਤਰ ਦੇ ਤਾਪ ਬਿਜਲੀ ਘਰਾਂ ਦੇ ਕੋਲਾ ਭੰਡਾਰ 'ਤੇ ਪਿਆ ਹੈ। ਕੋਲੇ ਦੀ ਘਾਟ ਕਾਰਨ ਹੀ ਨਿਜੀ ਤਾਪ ਬਿਜਲੀ ਘਰਾਂ ਨੇ ਹੁਣ ਬਿਜਲੀ ਉਤਪਾਦਨ ਘਟਾ ਦਿਤਾ ਹੈ। ਬਦਲੇ ਹੋਏ ਮੌਸਮ ਕਾਰਨ ਹੀ ਇਸ ਵੇਲੇ ਪੰਜਾਬ ਅੰਦਰ ਬਿਜਲੀ ਦੀ ਖਪਤ ਘਟ ਕੇ 7300 ਮੈਗਾਵਾਟ ਉਤੇ ਆ ਪਹੁੰਚੀ ਹੈ।
ਜੇ ਨਿਜੀ ਤਾਪ ਬਿਜਲੀ ਘਰਾਂ ਦੇ ਬਿਜਲੀ ਉਤਪਾਦਨ 'ਤੇ ਝਾਤੀ ਮਾਰੀ ਜਾਵੇ ਤਾਂ ਇਨ੍ਹਾਂ ਨੇ ਕੋਲੇ ਦੀ ਘਾਟ ਕਾਰਨ ਅਪਣਾ ਬਿਜਲੀ ਉਤਪਾਦਨ ਘਟਾਇਆ ਹੋਇਆ ਹੈ। ਇਸ ਵਿਚ ਗੋਇੰਦਵਾਲ ਸਾਹਿਬ ਦੇ ਤਾਪ ਬਿਜਲੀ ਘਰ ਦੇ ਇਕ ਯੂਨਿਟ ਤੋਂ 150 ਮੈਗਾਵਾਟ, ਤਲਵੰਡੀ ਸਾਬੋ ਦੇ ਇਕ ਯੂਨਿਟ ਤੋਂ 321 ਮੈਗਾਵਾਟ ਅਤੇ ਰਾਜਪੁਰਾ ਦੇ ਨਲਾਸ ਤਾਪ ਬਿਜਲੀ ਘਰ ਦੇ ਦੋ ਯੁਨਿਟਾਂ ਤੋਂ 661 ਮੈਗਾਵਾਟ ਬਿਜਲੀ ਉਤਪਾਦਨ ਹੋ ਰਿਹਾ ਹੈ। ਗੌਰਤਲਬ ਹੈ ਕਿ ਸਰਕਾਰੀ ਤਾਪ ਬਿਜਲੀ ਘਰ ਲਹਿਰਾ ਮੁਹੱਬਤ ਅਤੇ ਰੋਪੜ ਦੇ ਤਾਪ ਘਰ ਦਾ ਉਤਪਾਦਨ ਬੰਦ ਕੀਤਾ ਹੋਇਆ ਹੈ। ਇਸੇ ਤਰ੍ਹਾਂ ਜੇਕਰ ਪਣ ਬਿਜਲੀ ਘਰਾਂ ਦੇ ਬਿਜਲੀ ਉਤਪਾਦਨ 'ਤੇ ਝਾਤੀ ਮਾਰੀ ਜਾਵੇ ਤਾਂ ਇਨ੍ਹਾਂ ਬਿਜਲੀ ਘਰਾਂ ਤੋਂ 526 ਮੈਗਾਵਾਟ ਬਿਜਲੀ ਪੈਦਾ ਹੋ ਰਹੀ ਹੈ। ਇਸ ਵਿਚ ਰਣਜੀਤ ਸਾਗਰ ਡੈਮ ਤੋਂ 140 ਮੈਗਾਵਾਟ, ਅਪਰਬਾਰੀ ਦੁਆਬ ਕੈਨਾਲ ਪਣ ਬਿਜਲੀ ਘਰ ਤੋਂ 38 ਮੈਗਾਵਾਟ, ਮੁਕੇਰੀਆਂ ਪਣ ਬਿਜਲੀ ਘਰ ਤੋਂ 200 ਮੈਗਾਵਾਟ, ਆਨੰਦਪੁਰ ਸਾਹਿਬ ਪਣ ਬਿਜਲ ਘਰ ਤੋਂ 121 ਮੈਗਾਵਾਟ, ਜੋਗਿੰਦਰ ਨਗਰ ਦੇ ਸ਼ਾਨਨ ਪਣ ਬਿਜਲੀ ਘਰ ਤੋਂ ਇਸ ਵੇਲੇ ਪੰਜਾਬ ਨੂੰ 27 ਮੈਗਾਵਾਟ ਬਿਜਲੀ ਦਾ ਯੋਗਦਾਨ ਪੈ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਨੂੰ ਭਾਖੜਾ ਦੇ ਪ੍ਰਾਜੈਕਟਾਂ ਤੋਂ ਵੀ ਬਿਜਲੀ ਪ੍ਰਾਪਤ ਹੋ ਰਹੀ ਹੈ।
ਜੇਕਰ ਨਵਿਆਉਣਯੋਗ ਸਰੋਤਾਂ 'ਤੇ ਝਾਤੀ ਮਾਰੀ ਜਾਵੇ ਤਾਂ ਸਪੱਸ਼ਟ ਹੈ ਕਿ ਇਨ੍ਹਾਂ ਪ੍ਰਾਜੈਕਟਾਂ ਤੋਂ ਇਸ ਵੇਲੇ 187 ਮੈਗਾਵਾਟ ਦਾ ਯੋਗਦਾਨ ਪਾਇਆ ਜਾ ਰਿਹਾ ਹੈ ਜਿਸ ਵਿਚ ਸੌਰ ਊਰਜਾ ਦੇ ਪ੍ਰਾਜਕੈਟਾਂ ਤੋਂ 100 ਮੈਗਾਵਾਟ ਅਤੇ ਗ਼ੈਰ ਸੌਰ ਊਰਜਾ ਦੇ ਪ੍ਰਾਜੈਕਟਾਂ ਤੋਂ 87 ਮੈਗਾਵਾਟ ਬਿਜਲੀ ਪ੍ਰਾਪਤ ਹੋ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਬਿਜਲੀ ਨਿਗਮ ਇਸ ਵੇਲੇ ਕੇਂimageਦਰੀ ਪੂਲ 'ਚੋਂ ਪ੍ਰਾਪਤ ਹੋ ਰਹੀ ਬਿਜਲੀ ਨੂੰ ਵਧਾਉਣ ਦੇ ਯਤਨ ਕੀਤੇ ਜਾ ਰਹੇ ਹਨ।