ਸ੍ਰੀ ਦਰਬਾਰ ਸਾਹਿਬ ਪਹੁੰਚੇ ਸੁਖਬੀਰ ਤੇ ਹਰਸਿਮਰਤ ਕੌਰ ਬਾਦਲ ਦਾ ਸਤਿਕਾਰ ਕਮੇਟੀ ਨੇ ਕੀਤਾ ਵਿਰੋਧ
Published : Oct 12, 2020, 1:38 am IST
Updated : Oct 12, 2020, 1:38 am IST
SHARE ARTICLE
image
image

ਸ੍ਰੀ ਦਰਬਾਰ ਸਾਹਿਬ ਪਹੁੰਚੇ ਸੁਖਬੀਰ ਤੇ ਹਰਸਿਮਰਤ ਕੌਰ ਬਾਦਲ ਦਾ ਸਤਿਕਾਰ ਕਮੇਟੀ ਨੇ ਕੀਤਾ ਵਿਰੋਧ

ਅੰਮ੍ਰਿਤਸਰ, 11 ਅਕਤੂਬਰ (ਪਪ): ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਲਈ ਆਉਣ ਉਤੇ ਸਤਿਕਾਰ ਕਮੇਟੀ ਦੇ ਸੁਖਜੀਤ ਸਿੰਘ ਖੋਸਾ ਅਤੇ ਮੈਂਬਰਾਂ ਨੇ ਹੱਥਾਂ ਵਿਚ ਤਖ਼ਤੀਆਂ ਫੜ ਕੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਦੇ ਬਾਹਰ ਸੜਕ ਉਤੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਦੇ ਸੁਰੱਖਿਆ ਗਾਰਡ ਅਤੇ ਟਾਸਕ ਫ਼ੋਰਸ ਉਨ੍ਹਾਂ ਨੂੰ ਦੂਸਰੇ ਪਾਸੇ ਤੋਂ ਗੱਡੀਆਂ ਵਿਚ ਬਿਠਾ ਕੇ ਲੈ ਗਏ ਅਤੇ ਨਾ ਹੀ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਉਨ੍ਹਾਂ ਨੂੰ ਮਿਲੇ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਖਜੀਤ ਸਿੰਘ ਖੋਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ, ਪ੍ਰਧਾਨ ਸ਼੍ਰੋਮਣੀ ਕਮੇਟੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਜਥੇਦਾਰ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ ਸੱਚ ਦਾ ਸਾਹਮਣਾ ਕਰਨ ਤੋਂ ਭੱਜ ਗਏ ਹਨ ਕਿਉਂਕਿ ਝੂਠ ਦੇ ਪੈਰ ਨਹੀਂ ਹੁੰਦੇ ਤੇ ਸੱਚ ਕਦੇ ਮਰਦਾ ਨਹੀਂ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ 'ਜਥੇਦਾਰ' ਕੋਲ ਜਾਣ ਦੀ ਕੋਈ ਤੁਕ ਨਹੀਂ। ਸ਼੍ਰੋਮਣੀ ਕਮੇਟੀ ਸਾਨੂੰ ਇਹ ਦਸ ਦੇਵੇ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਕਿਥੇ ਹਨ, ਕਿਸ ਨੂੰ ਅਤੇ ਕਿਉਂ ਅਤੇ ਕਿਸ ਦੇ ਕਹਿਣ ਉਤੇ ਦਿਤੇ ਹਨ? ਇਸ ਤੋਂ ਇਲਾਵਾ ਦੋਸ਼ੀ ਮੁਲਾਜ਼ਮਾਂ, ਪ੍ਰਬੰਧਕਾਂ ਤੇ ਅਧਿਕਾਰੀਆਂ ਨੂੰ ਸਜ਼ਾਵਾਂ ਦੇ ਦੇਵੇ ਤਾਂ ਅਸੀਂ ਧਰਨਾ ਚੁਕ ਲਵਾਂਗੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਨੂੰ ਧਰਨਾ ਨਹੀਂ ਮੋਰਚਾ ਕਹੋ ਕਿਉਂਕਿ ਗੁਰੂ ਘਰ ਵਿਚ ਧਰਨਾ ਨਹੀਂ ਲੱਗ ਸਕਦਾ।
ਧਰਨੇ 'ਤੇ ਬੈਠੇ ਬਲਬੀਰ ਸਿੰਘ ਮੁੱਛਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਹਰ ਅਧਿਕਾਰੀ ਅਤੇ ਕਰਮਚਾਰੀ ਇਹ ਗਿਆਨ ਜ਼ਰੂਰ ਰਖਦਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਸਾਂਭ ਸੰਭਾਲ ਲਈ ਕਿਸੇ ਵੀ ਕਿਸਮ ਦੀ ਊਣਤਾਈ ਜਾਂ ਅਣਗਹਿਲੀ ਲਈ ਧਰਮ ਜਾਂ ਕਾਨੂੰਨ ਇਜਾਜ਼ਤ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਨਾਲ ਸਮੇਂ-ਸਮੇਂ ਡੀਲ ਕਰਨ ਵਾਲੇ ਚਾਹੇ ਉਹ ਉੱਚ ਅਧਿਕਾਰੀ ਹੋਣ ਜਾਂ ਫਿਰ ਕੋਈ ਕਰਮਚਾਰੀ ਹੋਵੇ ਸਟਾਕ ਘੱਟ ਹੋਣ ਦੀ ਲੰਮੇ ਸਮੇਂ ਤੋਂ ਅਣਗਹਿਲੀ ਲਈ ਉਹ ਬਰਾਬਰ ਦੇ ਸ਼ਰੀਕ ਹਨ। ਇਸ ਲਈ ਸਜ਼ਾ ਸਭ ਲਈ ਬਰਾਬਰ ਹੋਣੀ ਚਾਹੀਦੀ ਹੈ।
ਫ਼ੋਟੋ : ਅੰਮ੍ਰਿਤਸਰ--ਵਿਰੋਧ

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement