
ਬਹਿਬਲ ਗੋਲੀਕਾਂਡ ਮਾਮਲੇ ਦੀ ਤਰ੍ਹਾਂ ਉਕਤ ਮਾਮਲੇ 'ਚ ਵੀ ਅਜੇ ਤਕ ਐਸਆਈਟੀ ਨੇ ਸੁਮੇਧ ਸੈਣੀ ਦੀ ਭੂਮਿਕਾ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿਤੀ।
ਕੋਟਕਪੂਰਾ (ਗੁਰਿੰਦਰ ਸਿੰਘ): ਤਤਕਾਲੀਨ ਬਾਦਲ ਸਰਕਾਰ ਮੌਕੇ 12 ਅਕਤੂਬਰ 2015 ਨੂੰ ਵਾਪਰੇ ਬਰਗਾੜੀ ਬੇਅਦਬੀ ਕਾਂਡ ਨਾਲ ਜੁੜੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਹੁਣ ਬਹਿਬਲ ਕਾਂਡ ਤੋਂ ਬਾਅਦ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਵੀ ਪੰਜਾਬ ਦੇ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਬਤੌਰ ਮੁਲਜ਼ਮ ਨਾਮਜ਼ਦ ਕਰ ਲਿਆ ਹੈ।
SIT
ਕੁੱਝ ਦਿਨ ਪਹਿਲਾਂ ਹੀ ਐਸਆਈਟੀ ਨੇ ਸਾਬਕਾ ਡੀਜੀਪੀ ਨੂੰ ਬਹਿਬਲ ਕਲਾਂ ਗੋਲੀਕਾਂਡ ਦੇ ਕਤਲ ਸਮੇਤ ਹੋਰ ਗੰਭੀਰ ਧਾਰਵਾਂ ਤਹਿਤ ਥਾਣਾ ਬਾਜਾਖਾਨਾ ਵਿਖੇ ਦਰਜ ਮੁਕੱਦਮਾ ਨੰਬਰ 130/2015 'ਚ ਨਾਮਜ਼ਦ ਕੀਤਾ ਸੀ ਅਤੇ ਹੁਣ ਉਨ੍ਹਾਂ ਨੂੰ ਕੋਟਕਪੂਰਾ ਗੋਲੀਕਾਂਡ ਦੇ ਇਰਾਦਾ-ਏ-ਕਤਲ, ਅਪਰਾਧਿਕ ਸਾਜਿਸ਼ ਅਤੇ ਆਰਮਜ਼ ਐਕਟ ਆਦਿਕ ਧਾਰਾਵਾਂ 'ਚ ਥਾਣਾ ਸਿਟੀ ਕੋਟਕਪੂਰਾ ਵਿਖੇ ਦਰਜ ਮੁਕੱਦਮਾ ਨੰਬਰ 129/2018 'ਚ ਨਾਮਜ਼ਦ ਕਰ ਲਿਆ ਹੈ।
Sumedh Singh Saini
ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਡੀਜੀਪੀ ਨੂੰ ਉਕਤ ਮਾਮਲੇ 'ਚ ਨਾਮਜ਼ਦ ਕਰਨ ਬਾਰੇ ਸਥਾਨਕ ਸਿਟੀ ਥਾਣੇ ਵਿਖੇ ਡੀਡੀਆਰ ਦਰਜ ਕਰ ਕੇ ਡਿਊਟੀ ਮੈਜਿਸਟ੍ਰੇਟ ਨੂੰ ਸੂਚਿਤ ਕਰ ਦਿਤਾ ਗਿਆ। ਬਹਿਬਲ ਗੋਲੀਕਾਂਡ ਮਾਮਲੇ ਦੀ ਤਰ੍ਹਾਂ ਉਕਤ ਮਾਮਲੇ 'ਚ ਵੀ ਅਜੇ ਤਕ ਐਸਆਈਟੀ ਨੇ ਸੁਮੇਧ ਸੈਣੀ ਦੀ ਭੂਮਿਕਾ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿਤੀ।
Behbal kalan kand
ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀਆਂ ਘਟਨਾਵਾਂ 14 ਅਕਤੂਬਰ 2015 ਨੂੰ ਵਾਪਰੀਆਂ ਸਨ, ਬਹਿਬਲ ਕਲਾਂ ਵਿਖੇ ਪੁਲਿਸ ਦੀ ਗੋਲੀ ਨਾਲ ਦੋ ਸਿੱਖ ਨੌਜਵਾਨਾ ਦੀ ਮੌਤ ਹੋ ਗਈ ਸੀ, ਜਦਕਿ ਬਹਿਬਲ ਕਲਾਂ ਅਤੇ ਕੋਟਕਪੂਰਾ 'ਚ ਸ਼ਾਂਤਮਈ ਧਰਨੇ 'ਤੇ ਬੈਠੀਆਂ ਸੰਗਤਾਂ ਉਪਰ ਢਾਹੇ ਗਏ ਪੁਲਿਸੀਆ ਅਤਿਆਚਾਰ ਦੌਰਾਨ 100 ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ ਸਨ।