ਟੈਕਸ ਚੋਰੀ ਕਰਨ ਵਾਲੇ ਪ੍ਰਾਈਵੇਟ ਆਪ੍ਰੇਟਰਾਂ ਦੀਆਂ 10 ਹੋਰ ਬੱਸਾਂ ਜ਼ਬਤ, 4 ਦਾ ਕੱਟਿਆ ਚਲਾਨ
Published : Oct 12, 2021, 7:11 pm IST
Updated : Oct 12, 2021, 7:11 pm IST
SHARE ARTICLE
Amarinder Singh Raja Warring
Amarinder Singh Raja Warring

ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਉਡਣ ਦਸਤਿਆਂ ਨੇ ਆਪਣੀ ਚੈਕਿੰਗ ਮੁਹਿੰਮ ਜਾਰੀ ਰੱਖਦਿਆਂ ਅੱਜ ਪੰਜ ਜ਼ਿਲ੍ਹਿਆਂ 'ਚ ਬਿਨਾਂ ਟੈਕਸ ਚਲ ਰਹੀਆਂ 10 ਬੱਸਾਂ ਨੂੰ ਜ਼ਬਤ ਕੀਤਾ।

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਉਡਣ ਦਸਤਿਆਂ ਨੇ ਆਪਣੀ ਚੈਕਿੰਗ ਮੁਹਿੰਮ ਜਾਰੀ ਰੱਖਦਿਆਂ ਅੱਜ ਪੰਜ ਜ਼ਿਲ੍ਹਿਆਂ 'ਚ ਬਿਨਾਂ ਟੈਕਸ ਚਲ ਰਹੀਆਂ 10 ਬੱਸਾਂ ਨੂੰ ਜ਼ਬਤ ਕੀਤਾ।

private transportprivate transport

ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਲੁਧਿਆਣਾ, ਹੁਸ਼ਿਆਰਪੁਰ, ਸੰਗਰੂਰ, ਐਸ.ਏ.ਐਸ. ਨਗਰ ਅਤੇ ਗੁਰਦਾਸਪੁਰ ਦੇ ਰਿਜਨਲ ਟਰਾਂਸਪੋਰਟ ਅਥਾਰਿਟੀ ਦੇ ਸਕੱਤਰਾਂ ਨੇ ਚੈਕਿੰਗ ਦੌਰਾਨ ਵੱਖ-ਵੱਖ ਪ੍ਰਾਈਵੇਟ ਕੰਪਨੀਆਂ ਦੀਆਂ ਬੱਸਾਂ ਜ਼ਬਤ ਕੀਤੀ।

rajdhanirajdhani

ਪੰਜ ਜ਼ਿਲ੍ਹਿਆਂ ਵਿੱਚ ਦੋ-ਦੋ ਬੱਸਾਂ ਜ਼ਬਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਰਾਜਧਾਨੀ ਬੱਸ ਸਰਵਿਸ, ਹਜ਼ਾਰਾ ਬੱਸ ਸਰਵਿਸ ਆਦਿ ਕੰਪਨੀਆਂ ਦੀਆਂ ਬੱਸਾਂ ਸ਼ਾਮਲ ਹਨ।

private busprivate bus

ਇਸੇ ਤਰ੍ਹਾਂ ਲੁਧਿਆਣਾ ਦੇ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਿਟੀ ਨੇ ਕਾਗ਼ਜ਼ਾਤ ਪੂਰੇ ਨਾ ਹੋਣ 'ਤੇ ਚਾਰ ਬੱਸਾਂ ਦਾ ਚਲਾਨ ਵੀ ਕੱਟਿਆ। ਇਸੇ ਦੌਰਾਨ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਚੈਕਿੰਗ ਮੁਹਿੰਮ ਨਿਰੰਤਰ ਜਾਰੀ ਰੱਖਣ ਦੀ ਹਦਾਇਤ ਦਿੰਦਿਆਂ ਕਿਹਾ ਕਿ ਗ਼ੈਰ-ਕਾਨੂੰਨੀ ਕਾਰਵਾਈਆਂ ਵਿੱਚ ਸ਼ਾਮਲ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾ ਕੇ ਨਾਜਾਇਜ਼ ਢੰਗ ਨਾਲ ਕਾਰੋਬਾਰ ਚਲਾ ਰਹੇ ਟਰਾਂਸਪੋਰਟ ਮਾਫ਼ੀਆ ਨੂੰ ਹਰ ਹੀਲੇ ਨੱਥ ਪਾਈ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement