
ਗੈਰਕਾਨੂੰਨੀ ਝੋਨੇ ਦੀ ਤਸਕਰੀ 'ਤੇ ਨਜ਼ਰ ਰੱਖਦਿਆਂ ਪੁਲਿਸ ਟੀਮਾਂ ਨੇ 1500 ਤੋਂ ਵੱਧ ਵਾਹਨਾਂ ਦੀ ਕੀਤੀ ਚੈਕਿੰਗ
ਚੰਡੀਗੜ੍ਹ: ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ 'ਤੇ, ਪੰਜਾਬ ਪੁਲਿਸ ਨੇ ਦੂਜੇ ਸੂਬਿਆਂ ਤੋਂ ਝੋਨੇ/ਚਾਵਲ ਦੀ ਗੈਰਕਾਨੂੰਨੀ ਤਸਕਰੀ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਚਲਦਿਆਂ ਸੂਬੇ ਵਿਚ ਝੋਨਾ ਖਰੀਦ (3 ਅਕਤੂਬਰ, 2021) ਸ਼ੁਰੂ ਹੋਣ ਤੋਂ ਹੁਣ ਤੱਕ ਆਪਣੀ ਉਪਜ ਵੇਚਣ ਦੀ ਕੋਸ਼ਿਸ਼ ਕਰਨ ਵਾਲੇ 16 ਵਿਅਕਤੀਆਂ ਵਿਰੁੱਧ 8 FIR's ਦਰਜ ਕੀਤੀਆਂ ਹਨ।
ਹੋਰ ਪੜ੍ਹੋ: CM ਵੱਲੋਂ ਪੀ.ਐਚ.ਡੀ. ਚੈਂਬਰ ਨੂੰ 2 ਤੋਂ 6 ਦਸੰਬਰ ਤੱਕ ਪਾਈਟੈਕਸ-2021 ਕਰਵਾਉਣ ਦੀ ਪ੍ਰਵਾਨਗੀ
8 arrested by Punjab Police for smuggling paddy from other states
ਕਾਰਜਕਾਰੀ ਡੀਜੀਪੀ ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵੱਲੋਂ ਮਾਨਸਾ, ਪਟਿਆਲਾ, ਕਪੂਰਥਲਾ, ਤਰਨਤਾਰਨ ਅਤੇ ਸੰਗਰੂਰ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿਚ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ ਅਤੇ ਉਹਨਾਂ ਕੋਲੋਂ 7260 ਕੁਇੰਟਲ ਝੋਨਾ/ਚੌਲ ਅਤੇ 7 ਵਾਹਨ/ਟਰੱਕ ਜ਼ਬਤ ਕੀਤੇ ਗਏ ਹਨ।
ਹੋਰ ਪੜ੍ਹੋ: ਪੰਜਾਬੀ ਵੀ ਹਿੰਦੁਸਤਾਨ ਦਾ ਹਿੱਸਾ ਨੇ ਤੇ ਇਹ ਇੱਥੇ ਹੀ ਰਹਿਣਗੇ, ਕਿਤੇ ਨਹੀਂ ਜਾਣਗੇ- ਰਾਕੇਸ਼ ਟਿਕੈਤ
8 arrested by Punjab Police for smuggling paddy from other states
ਜਾਣਕਾਰੀ ਅਨੁਸਾਰ, ਕੁਝ ਬੇਈਮਾਨ ਤੱਤ ਦੂਜੇ ਸੂਬਿਆਂ ਤੋਂ ਸਸਤੇ ਭਾਅ ‘ਤੇ ਝੋਨਾ ਲਿਆ ਕੇ ਪੰਜਾਬ ਵਿਚ ਅਣਅਧਿਕਾਰਤ ਸਟੋਰੇਜ ਜਾਂ ਫਿਰ ਘੱਟੋ-ਘੱਟ ਸਮਰਥਨ ਮੁੱਲ (MSP) 'ਤੇ ਵੇਚਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨਾਲ ਬੋਗਸ ਬਿਲਿੰਗ ਆਦਿ ਵਰਗੇ ਗਲਤ ਕਾਰਜਾਂ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ।
DGP ਨੇ ਦੱਸਿਆ ਕਿ ਸੂਬੇ ਵਿਚ ਕਿਸੇ ਵੀ ਤਰ੍ਹਾਂ ਦੀ ਝੋਨੇ ਦੀ ਗੈਰਕਾਨੂੰਨੀ ਆਮਦ ਨੂੰ ਰੋਕਣ ਲਈ ਚੌਕਸੀ ਰੱਖਣ ਵਾਸਤੇ 94 ਅੰਤਰਰਾਜੀ ਨਾਕੇ ਲਗਾਉਣ ਤੋਂ ਇਲਾਵਾ ਪੰਜਾਬ ਪੁਲਿਸ ਦੀਆਂ ਵੱਖ-ਵੱਖ ਟੀਮਾਂ ਸੂਬੇ ਦੀਆਂ ਸਰਹੱਦਾਂ 'ਤੇ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਚੈਕਿੰਗ ਦੌਰਾਨ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿਚ 1500 ਤੋਂ ਵੱਧ ਵਾਹਨਾਂ/ਟਰੱਕਾਂ ਦੀ ਚੈਕਿੰਗ ਕੀਤੀ ਗਈ ਹੈ।
ਹੋਰ ਪੜ੍ਹੋ: ਪੰਜਾਬ ਦੇ ਰਾਜਪਾਲ ਨੇ ਪੁੰਛ ਵਿਚ ਸ਼ਹੀਦ ਹੋਏ ਫ਼ੌਜੀ ਜਵਾਨਾਂ ਦੇ ਪਰਿਵਾਰਾਂ ਪ੍ਰਤੀ ਦੁੱਖ ਪ੍ਰਗਟਾਇਆ
8 arrested by Punjab Police for smuggling paddy from other states
DGP ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਭਲਾਈ ਵਿਭਾਗ ਦੇ ਏਡੀਜੀਪੀ ਵੀ. ਨੀਰਜਾ ਨੂੰ ਸੂਬੇ ਵਿਚ ਅਣਅਧਿਕਾਰਤ ਅਨਾਜ ਅਤੇ ਝੋਨੇ ਦੀ ਰੋਕਥਾਮ ਲਈ ਅੰਤਰਰਾਜੀ ਨਾਕਿਆਂ ਦੀ ਨਿਗਰਾਨੀ ਕਰਨ ਲਈ ਨਿਯੁਕਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸੂਬੇ ਵਿਚ ਹੁਣ ਤੱਕ ਕੁੱਲ 217547 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।