ਜਾਤੀਸੂਚਕ ਟਿੱਪਣੀ ਮਾਮਲਾ : ਯੁਵਰਾਜ ਸਿੰਘ ਦੀ ਗ੍ਰਿਫਤਾਰੀ ਬਾਰੇ ਹਾਈਕੋਰਟ ਨੇ ਲਿਆ ਇਹ ਫੈਸਲਾ
Published : Oct 12, 2021, 5:24 pm IST
Updated : Oct 12, 2021, 5:24 pm IST
SHARE ARTICLE
Punjab and Haryana High court
Punjab and Haryana High court

ਇਤਰਾਜ਼ਯੋਗ ਜਾਤੀਸੂਚਕ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਕ੍ਰਿਕਟਰ ਯੁਵਰਾਜ ਸਿੰਘ (Yuvraj Singh) ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ

ਚੰਡੀਗੜ੍ਹ :  ਇਤਰਾਜ਼ਯੋਗ ਜਾਤੀਸੂਚਕ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਕ੍ਰਿਕਟਰ ਯੁਵਰਾਜ ਸਿੰਘ (Yuvraj Singh) ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਤਹਿਤ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਉਨ੍ਹਾਂ ਨੂੰ ਪੁਲਿਸ ਸਾਹਮਣੇ ਪੇਸ਼ ਹੋਣ ਦਾ ਹੁਕਮ ਦਿੱਤਾ ਸੀ।

Yuvraj SinghYuvraj Singh

ਹੋਰ ਪੜ੍ਹੋ: ਰਾਜਾ ਵੜਿੰਗ ਵੱਲੋਂ ਪ੍ਰਾਈਵੇਟ ਬੱਸਾਂ ਵਿੱਚ ਵੀ ਵਾਹਨ ਟ੍ਰੈਕਿੰਗ ਸਿਸਟਮ ਲਾਉਣ ਦਾ ਐਲਾਨ

ਕ੍ਰਿਕਟਰ ਯੁਵਰਾਜ ਸਿੰਘ (Yuvraj Singh)ਵੱਲੋਂ ਉਸ ਵਿਰੁੱਧ ਦਰਜ FIR ਨੂੰ ਰੱਦ ਕਰਨ ਦੀ ਪਟੀਸ਼ਨ ‘ਤੇ ਹਾਈਕੋਰਟ ਵਲੋਂ ਸੁਣਵਾਈ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਹਾਈਕੋਰਟ ਨੇ ਹਰਿਆਣਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਯੁਵਰਾਜ ਸਿੰਘ ਨੂੰ ਜੇਕਰ ਜਾਂਚ ਵਿੱਚ ਸ਼ਾਮਲ ਹੋਣ ਦੌਰਾਨ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਉਸ ਨੂੰ ਅੰਤਰਿਮ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਜਾਵੇ। 

Punjab and Haryana High Court Punjab and Haryana High Court

ਹੋਰ ਪੜ੍ਹੋ: ਜੋਗਿੰਦਰ ਉਗਰਾਹਾਂ ਦੀ ਚੁਣੌਤੀ, 'ਲਖੀਮਪੁਰ 'ਚ ਆਏਗਾ ਕਿਸਾਨਾਂ ਦਾ ਹੜ੍ਹ, ਰੋਕ ਕੇ ਦੇਖ ਲਵੋ'

ਜ਼ਿਕਰਯੋਗ ਹੈ ਕਿ ਇੱਕ ਵਾਇਰਲ ਵੀਡੀਓ ਵਿਚ ਯੁਵਰਾਜ ਸਿੰਘ ਵਲੋਂ ਕੁਝ ਇਤਰਾਜ਼ਯੋਗ ਸ਼ਬਦ ਬੋਲੇ ਗਏ ਸਨ ਜਿਸ ਨੂੰ ਲੈ ਕੇ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਧਰ ਯੁਵਰਾਜ ਸਿੰਘ (Yuvraj Singh) ਨੇ ਪਟੀਸ਼ਨ ਦਾਇਰ ਕਰਦਿਆਂ ਦੱਸਿਆ ਸੀ ਕਿ 1 ਅਪ੍ਰੈਲ, 2020 ਨੂੰ ਉਹ ਆਪਣੇ ਸਾਥੀ ਰੋਹਿਤ ਸ਼ਰਮਾ ਨਾਲ ਸੋਸ਼ਲ ਮੀਡੀਆ ‘ਤੇ ਲਾਈਵ ਚੈਟ ਕਰ ਰਿਹਾ ਸੀ। ਇਸ ਦੌਰਾਨ, ਲੌਕਡਾਊਨ ਬਾਰੇ ਵਿਚਾਰ-ਵਟਾਂਦਰੇ ਦੌਰਾਨ, ਉਸ ਨੇ ਆਪਣੇ ਸਾਥੀ ਯੁਜਵੇਂਦਰ ਸਿੰਘ ਅਤੇ ਕੁਲਦੀਪ ਯਾਦਵ ਨੂੰ ਮਜ਼ਾਕ ਵਿੱਚ ਕੁਝ ਸ਼ਬਦ ਕਹੇ ਸਨ। ਇਸ ਤੋਂ ਬਾਅਦ ਇਹ ਵੀਡੀਓ ਇਸ ਸੰਦੇਸ਼ ਨਾਲ ਵਾਇਰਲ ਹੋਇਆ ਕਿ ਇਹ ਅਨੁਸੂਚਿਤ ਜਾਤੀਆਂ ਦਾ ਅਪਮਾਨ ਹੈ। ਇਹ ਸਭ ਇੱਕ ਮਜ਼ਾਕ ਦਾ ਹਿੱਸਾ ਸੀ ਅਤੇ ਇਹ ਕਿਸੇ ਦਾ ਅਪਮਾਨ ਕਰਨ ਲਈ ਨਹੀਂ ਸੀ। 

Yuvraj SinghYuvraj Singh

 ਸ਼ਿਕਾਇਤਕਰਤਾ ਰਜਤ ਕਲਸਨ ਵਲੋਂ ਲਗਾਤਾਰ ਯੁਵਰਾਜ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਵਕੀਲ ਦਾ ਕਹਿਣਾ ਹੈ ਕਿ ਜੇਕਰ ਪੁਲਿਸ ਨੇ ਅਜੇ ਵੀ ਯੁਵਰਾਜ (Yuvraj Singh) ਨੂੰ ਗ੍ਰਿਫਤਾਰ ਨਹੀਂ ਕੀਤਾ ਤਾਂ ਅਸੀਂ ਅੱਗੇ ਦੀ ਕਾਨੂੰਨੀ ਕਾਰਵਾਈ ਕਰਾਂਗੇ।
ਦੱਸਣਯੋਗ ਹੈ ਕਿ ਇਹ ਮਾਮਲਾ ਹਾਈ ਕੋਰਟ ਵਲੋਂ ਦੇਖਿਆ ਜਾ ਰਿਹਾ ਹੈ ਜਿਸ ਦੀ ਅਗਲੀ ਸੁਣਵਾਈ 18 ਨਵੰਬਰ ਨੂੰ ਹੋਵੇਗੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement