CM ਵੱਲੋਂ ਪੀ.ਐਚ.ਡੀ. ਚੈਂਬਰ ਨੂੰ 2 ਤੋਂ 6 ਦਸੰਬਰ ਤੱਕ ਪਾਈਟੈਕਸ-2021 ਕਰਵਾਉਣ ਦੀ ਪ੍ਰਵਾਨਗੀ
Published : Oct 12, 2021, 4:55 pm IST
Updated : Oct 12, 2021, 4:55 pm IST
SHARE ARTICLE
CM Charanjit Singh Channi
CM Charanjit Singh Channi

ਪੀ.ਐਚ.ਡੀ. ਚੈਂਬਰ ਨੇ ਮੁੱਖ ਮੰਤਰੀ ਨੂੰ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਦੇ ਵਿਸ਼ੇ ਉਤੇ ਅਧਾਰਿਤ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਦਾ ਸੱਦਾ ਦਿੱਤਾ

ਚੰਡੀਗੜ੍ਹ: ਪੀ.ਐਚ.ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ (ਪੀ.ਐਚ.ਡੀ.ਸੀ.ਸੀ.ਆਈ.) ਦੀ ਬੇਨਤੀ ਨੂੰ ਸਵਿਕਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 2-6 ਦਸੰਬਰ, 2021 ਨੂੰ ਅੰਮ੍ਰਿਤਸਰ ਵਿਖੇ ਪਾਈਟੈਕਸ (ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ) ਕਰਵਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਇਸ ਅੰਤਰਰਾਸ਼ਟਰੀ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਲਈ ਦਿੱਤੇ ਗਏ ਸੱਦੇ ਨੂੰ ਕਬੂਲ ਕਰ ਲਿਆ ਅਤੇ ਇਹ ਪ੍ਰਦਰਸ਼ਨੀ ਸੂਬਾ ਭਰ ਵਿਚ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਉਤੇ ਅਧਾਰਿਤ ਹੋਵੇਗੀ।

Charanjit Singh ChanniCharanjit Singh Channi

ਹੋਰ ਪੜ੍ਹੋ: ਪੰਜਾਬੀ ਵੀ ਹਿੰਦੁਸਤਾਨ ਦਾ ਹਿੱਸਾ ਨੇ ਤੇ ਇਹ ਇੱਥੇ ਹੀ ਰਹਿਣਗੇ, ਕਿਤੇ ਨਹੀਂ ਜਾਣਗੇ- ਰਾਕੇਸ਼ ਟਿਕੈਤ

ਮੁੱਖ ਮੰਤਰੀ ਨੇ ਵਫ਼ਦ ਦੀ ਅਪੀਲ ਉਤੇ ਉਦਯੋਗ ਅਤੇ ਸੈਰ-ਸਪਾਟਾ ਵਿਭਾਗਾਂ ਨੂੰ ਅਗਾਊਂ ਹੀ ਠੋਸ ਇੰਤਜ਼ਾਮ ਕਰਨ ਦੇ ਆਦੇਸ਼ ਦਿੱਤੇ ਤਾਂ ਕਿ ਇਸ ਵਿਸ਼ਾਲ ਪ੍ਰਦਰਸ਼ਨੀ ਨੂੰ ਢੁਕਵੇਂ ਤਰੀਕੇ ਨਾਲ ਕਰਵਾਇਆ ਜਾ ਸਕੇ।  ਇਸ ਤੋਂ ਪਹਿਲਾਂ ਉਦਯੋਗ ਤੇ ਵਪਾਰ ਮੰਤਰੀ ਗੁਰਕੀਰਤ ਸਿੰਘ ਕੋਟਲੀ ਜਿਨ੍ਹਾਂ ਨਾਲ ਪੀ.ਐਚ.ਡੀ.ਸੀ.ਸੀ.ਆਈ. ਦੇ ਚੇਅਰਮੈਨ ਕਰਨ ਗਿਲਹੋਤਰਾ ਦੀ ਅਗਵਾਈ ਵਿਚ ਵਫ਼ਦ ਵੀ ਹਾਜ਼ਰ ਸੀ, ਨੇ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਇਸ ਕੌਮਾਂਤਰੀ ਪ੍ਰਦਰਸ਼ਨੀ ਲਈ ਸੱਦਾ ਦਿੱਤਾ।

CM Charanjit Singh ChanniCM Charanjit Singh Channi

ਹੋਰ ਪੜ੍ਹੋ: ਰਾਜਾ ਵੜਿੰਗ ਵੱਲੋਂ ਪ੍ਰਾਈਵੇਟ ਬੱਸਾਂ ਵਿੱਚ ਵੀ ਵਾਹਨ ਟ੍ਰੈਕਿੰਗ ਸਿਸਟਮ ਲਾਉਣ ਦਾ ਐਲਾਨ

ਇਸੇ ਦੌਰਾਨ ਸ੍ਰੀ ਕੋਟਲੀ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਪਾਈਟੈਕਸ 5-6 ਮੁਲਕਾਂ ਤੋਂ ਕਾਰੋਬਾਰੀਆਂ ਅਤੇ ਨਿਰਮਾਤਾਵਾਂ ਨੂੰ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਕਰਨ ਲਈ ਸਿਹਤਮੰਦ ਮੰਚ ਮੁਹੱਈਆ ਕਰਵਾਏਗਾ ਜਿਸ ਨਾਲ ਖਿੱਤੇ ਵਿਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਇਸ ਮੌਕੇ ਪੀ.ਐਚ.ਡੀ.ਸੀ.ਸੀ.ਆਈ. ਦੇ ਪੰਜਾਬ ਚੈਪਟਰ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਆਰ.ਐਸ. ਸੱਚਦੇਵਾ, ਖੇਤਰੀ ਡਾਇਰੈਕਟਰ ਮਧੂ ਪਿਲੱਈ, ਟਰੇਡ ਫੇਅਰਜ਼ ਦੇ ਮੁਖੀ ਹਰਦੀਪ ਸਿੰਘ ਅਤੇ ਰੈਜ਼ੀਡੈਂਟ ਡਾਇਰੈਕਟਰ ਪ੍ਰਦੀਪ ਰਤਨ ਸਿੰਘ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement