ਉਪ ਮੁੱਖ ਮੰਤਰੀ ਰੰਧਾਵਾ ਨੇ ਪੁਣਛ ਵਿਚ ਹੋਏ ਦਹਿਸ਼ਤੀ ਹਮਲੇ ਦੀ ਕੀਤੀ ਨਿੰਦਾ
Published : Oct 12, 2021, 6:00 am IST
Updated : Oct 12, 2021, 6:00 am IST
SHARE ARTICLE
image
image

ਉਪ ਮੁੱਖ ਮੰਤਰੀ ਰੰਧਾਵਾ ਨੇ ਪੁਣਛ ਵਿਚ ਹੋਏ ਦਹਿਸ਼ਤੀ ਹਮਲੇ ਦੀ ਕੀਤੀ ਨਿੰਦਾ

ਚੰਡੀਗੜ੍ਹ, 11 ਅਕਤੂਬਰ (ਜਸਪਾਲ) : ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕੇਂਦਰ ਸ਼ਾਸ਼ਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਦੇ ਪੁਣਛ ਇਲਾਕੇ ਵਿਚ ਹੋਏ ਦਹਿਸਤੀ ਹਮਲੇ ਦੀ ਨਿੰਦਾ ਕੀਤੀ ਜਿਸ ਵਿਚ ਇਕ ਅਧਿਕਾਰੀ ਸਮੇਤ ਪੰਜ ਜਵਾਨਾਂ ਦੀ ਜਾਨ ਚਲੀ ਗਈ।
ਸ. ਰੰਧਾਵਾ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਗੁਆਂਢੀ ਮੁਲਕ ਉਨ੍ਹਾਂ ਘਟੀਆ ਕਾਰਵਾਈਆਂ ਦਾ ਖਹਿੜਾ ਨਹੀਂ ਛੱਡ ਰਿਹਾ ਜਿਸ ਦਾ ਕਿ ਉਹ ਆਦੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਦੇਸ਼ ਲਈ ਕਿਸੇ ਵੀ ਖ਼ਤਰੇ ਜਾਂ ਚੁਣੌਤੀ ਦਾ ਮੁਕਾਬਲਾ ਕਰਨ ਦੇ ਸਮਰੱਥ ਹੈ।
ਉਪ ਮੁੱਖ ਮੰਤਰੀ ਨੇ ਸ਼ਹੀਦ ਜਵਾਨਾਂ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਅਤੇ ਉਨ੍ਹਾਂ ਦੇ ਪਰਵਾਰਾਂ ਪ੍ਰਤੀ ਹਮਦਰਦੀ ਪ੍ਰਗਟਾਈ।
 ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਅਤੇ ਸਰਕਾਰ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਵਿਅਰਥ ਨਹੀਂ ਜਾਣ ਦਿਤਾ ਜਾਵੇਗਾ।
ਸ. ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਪੰਜਾਬ ਪੁਲਿਸ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਖਾਸ ਕਰ ਕੇ ਸਰਹੱਦੀ ਖੇਤਰਾਂ ਦੀ ਨਿਗਰਾਨੀ ਕਰਨ ਵਾਲਿਆਂ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਦੁਸ਼ਮਣ ਬੇਚੈਨ ਹੈ ਅਤੇ ਕਿਸੇ ਵੀ ਘਟੀਆ ਕਾਰਵਾਈ ਦਾ ਸਹਾਰਾ ਲੈ ਸਕਦਾ ਹੈ ਜਿਸ ਨੂੰ ਹਰ ਹਾਲ ਵਿਚ ਠੱਲ੍ਹਣ ਦੀ ਲੋੜ ਹੈ।
ਗ੍ਰਹਿ ਮੰਤਰੀ ਨੇ ਹਰੇਕ ਪੰਜਾਬੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਆਪਣੇ ਸੰਕਲਪ ਨੂੰ ਦੁਹਰਾਇਆ। ਉਨ੍ਹਾਂ ਸੂਬੇ ਅਤੇ ਦੇਸ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਅਸੀਂ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਾਂ। 
ਸ. ਰੰਧਾਵਾ ਨੇ ਜ਼ੋਰ ਦਿੰਦਿਆਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਸਰਵੋਤਮ ਹੈ ਅਤੇ ਇਸ ਲਈ ਕੋਈ ਵੀ ਕੁਰਬਾਨੀ ਵੱਡੀ ਨਹੀਂ ਹੋਵੇਗੀ।”

SHARE ARTICLE

ਏਜੰਸੀ

Advertisement

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM
Advertisement