
ਸ਼ਿਲਾਂਗ ਵਿਚ ਸਿੱਖਾਂ ਦਾ ਉਜਾੜਾ ਬਰਦਾਸ਼ਤ ਨਹੀਂ : ਬੀਬੀ ਜਗੀਰ ਕੌਰ
ਅੰਮ੍ਰਿਤਸਰ, 11 ਅਕਤੂਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਮੇਘਾਲਿਆ ਸਰਕਾਰ ਵਲੋਂ ਸ਼ਿਲਾਂਗ ’ਚ ਵਸਦੇ ਸਿੱਖਾਂ ਨੂੰ ਉਜਾੜਨ ਦੇ ਮੰਤਵ ਨਾਲ ਕੀਤੀ ਜਾ ਰਹੀ ਕਾਰਵਾਈ ਬੇਹੱਦ ਨਿੰਦਣਯੋਗ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਸਾਲਾਂ ਤੋਂ ਸ਼ਿਲਾਂਗ ’ਚ ਰਹਿੰਦੇ ਸਿੱਖਾਂ ਨੂੰ ਉਜਾੜਨਾ ਕਿਸੇ ਤਰ੍ਹਾਂ ਵੀ ਤਰਕਸੰਗਤ ਨਹੀਂ ਹੈ, ਇਸ ਲਈ ਸਰਕਾਰ ਨੂੰ ਹਠਧਰਮੀ ਛੱਡ ਕੇ ਸਿੱਖਾਂ ਨੂੰ ਖ਼ੁਸ਼ੀ ਖ਼ੁਸ਼ਹਾਲੀ ਆਪਣੇ ਪਿਤਾ ਪੁਰਖੀ ਘਰਾਂ ਵਿਚ ਵੱਸਦੇ ਰਹਿਣ ਦੇਣਾ ਚਾਹੀਦਾ ਹੈ। ਪੰਜਾਬੀ ਕਲੋਨੀ ਜਿਸ ਦਾ ਸਰਕਾਰ ਕਬਜ਼ਾ ਹਥਿਆਉਣਾ ਚਾਹੁੰਦੀ ਹੈ, ਇਹ ਸਿੱਖਾਂ ਨੇ ਹੀ ਆਬਾਦ ਕੀਤੀ ਹੈ। ਜੇਕਰ ਅੱਜ ਇਸ ਜ਼ਮੀਨ ਦੀ ਕੀਮਤ ਬਹੁਤ ਜ਼ਿਆਦਾ ਵੱਧ ਗਈ ਹੈ, ਤਾਂ ਇਸ ਦਾ ਇਹ ਮਤਲਬ ਨਹੀਂ ਕਿ ਉਥੋਂ ਸਦੀਆਂ ਤੋਂ ਵਸਦੇ ਸਿੱਖਾਂ ਨੂੰ ਉਜਾੜ ਦਿਤਾ ਜਾਵੇ।