ਪੰਜਾਬ ਕਾਂਗਰਸ ‘ਚ ਚੱਲ ਰਹੇ ਘਮਾਸਾਨ ਵਿਚਕਾਰ 14 ਅਕਤੂਬਰ ਨੂੰ ਸਿੱਧੂ ਹਰੀਸ਼ ਰਾਵਤ ਨਾਲ ਕਰਨਗੇ ਮੁਲਾਕਾਤ
Published : Oct 12, 2021, 8:20 pm IST
Updated : Oct 12, 2021, 8:20 pm IST
SHARE ARTICLE
Navjot Sidhu, Harish Rawat
Navjot Sidhu, Harish Rawat

ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਨਾਲ ਸਬੰਧਤ ਕੁਝ ਮਸਲਿਆਂ ‘ਤੇ ਵਿਚਾਰ-ਚਰਚਾ ਹੋ ਸਕਦੀ ਹੈ।

 

ਚੰਡੀਗੜ੍ਹ - ਕਾਂਗਰਸ ਵਿਚ ਮਚੇ ਘਮਾਸਾਨ ਦਰਮਿਆਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ 14 ਅਕਤੂਬਰ ਦਿਨ ਵੀਰਵਾਰ ਨੂੰ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਕਾਂਗਰਸ ਦੇ ਸੀਨੀਅਰ ਆਗੂ ਵੇਣੂਗੋਪਾਲ ਨਾਲ ਮੁਲਾਕਾਤ ਕਰਨਗੇ। ਇਸ ਦੀ ਜਾਣਕਾਰੀ ਹਰੀਸ਼ ਰਾਵਤ ਨੇ ਟਵੀਟ ਕਰ ਕੇ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੇਰੇ ਨਾਲ ਤੇ ਵੇਣੂਗੋਪਾਲ ਨਾਲ 14 ਅਕਤੂਬਰ ਨੂੰ ਸ਼ਾਮ 6 ਵਜੇ ਮੁਲਾਕਾਤ ਕਰਨਗੇ। ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਨਾਲ ਸਬੰਧਤ ਕੁਝ ਮਸਲਿਆਂ ‘ਤੇ ਵਿਚਾਰ-ਚਰਚਾ ਹੋ ਸਕਦੀ ਹੈ।

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਨਵੋਜਤ ਸਿੰਘ ਸਿੱਧੂ ਨੇ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਸਿੱਧੂ ਦੇ ਅਸਤੀਫ਼ੇ ਨਾਲ ਸਿਰਫ਼ ਕਾਂਗਰਸ ਵਿਚ ਹੀ ਨਹੀਂ ਬਲਕਿ ਪੰਜਾਬ ਦੀਆਂ ਸਮੁੱਚੀਆਂ ਪਾਰਟੀਆਂ ਵਿਚ ਹਲਚਲ ਪੈਦਾ ਹੋ ਗਈ ਸੀ। ਹਾਈਕਮਾਂਡ ਵੱਲੋਂ ਅਜੇ ਤੱਕ ਸਿੱਧੂ ਦੇ ਅਸਤੀਫ਼ੇ ਨੂੰ ਸਵੀਕਾਰ ਨਹੀਂ ਕੀਤਾ ਗਿਆ ਹੈ। ਨਵੇਂ ਡੀ. ਜੀ. ਪੀ.ਅਤੇ ਐਡਵੋਕੇਟ ਜਨਰਲ ਦੀ ਨਿਯੁਕਤੀ ਨਾਲ ਚੰਨੀ ਤੇ ਸਿੱਧੂ ਵਿਚਕਾਰ ਮਤਭੇਦ ਸ਼ੁਰੂ ਹੋਏ ਸਨ। 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement