ਪੰਜਾਬ ਦੇ ਜੀ.ਐਸ.ਟੀ. ਮਾਲੀਏ 'ਚ 24.76 ਫ਼ੀ ਸਦੀ ਵਾਧਾ ਦਰਜ
Published : Oct 12, 2021, 7:33 am IST
Updated : Oct 12, 2021, 7:33 am IST
SHARE ARTICLE
image
image

ਪੰਜਾਬ ਦੇ ਜੀ.ਐਸ.ਟੀ. ਮਾਲੀਏ 'ਚ 24.76 ਫ਼ੀ ਸਦੀ ਵਾਧਾ ਦਰਜ

ਚੰਡੀਗੜ੍ਹ, 11 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ): ਵਸਤਾਂ ਅਤੇ ਸੇਵਾਵਾਂ ਕਰ (ਜੀਐਸਟੀ) ਰਾਹੀਂ ਸਤੰਬਰ, 2021 ਵਿਚ ਪੰਜਾਬ ਨੇ 1316.51 ਕਰੋੜ ਰੁਪਏ ਮਾਲੀਆ ਇੱਕਤਰ ਕੀਤਾ ਹੈ ਜਦੋਂ ਕਿ ਪਿਛਲੇ ਸਾਲ ਸਤੰਬਰ, 2020 ਦੌਰਾਨ 1055. 24 ਕਰੋੜ ਰੁਪਏ ਮਾਲੀਆ ਇਕੱਤਰ ਕੀਤਾ ਗਿਆ ਸੀ, ਜੋ ਕਿ 24.76 ਫ਼ੀ ਸਦੀ ਵਾਧਾ ਦਰਸਾਉਂਦਾ ਹੈ | ਇਹ ਵਾਧਾ ਕੋਵਿਡ-19 ਦੀ ਦੂਜੀ ਲਹਿਰ ਤੋਂ ਬਾਅਦ ਤੇਜ਼ੀ ਨਾਲ ਹੋ ਰਹੇ ਆਰਥਕ ਸੁਧਾਰ ਦਾ ਸੂਚਕ ਹੈ |
ਟੈਕਸੇਸ਼ਨ ਕਮਿਸ਼ਨਰੇਟ ਦੇ ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਸੂਬੇ ਦੇ ਜੀ.ਐਸ.ਟੀ. ਤੋਂ ਪ੍ਰਾਪਤ ਹੋਣ ਵਾਲੇ ਮਾਲੀਏ ਦੇ ਵਿਸ਼ਲੇਸ਼ਣ ਤੋਂ ਪਤਾ ਲਗਦਾ ਹੈ ਕਿ ਲੋਹਾ ਤੇ ਇਸਪਾਤ, ਆਟੋਮੋਬਾਈਲਜ਼, ਬੀਮਾ, ਟੈਲੀਕਾਮ, ਟਰਾਂਸਪੋਰਟ, ਬੈੰਕਿੰਗ ਅਤੇ ਨਾਨ-ਵੈਟ ਪਟਰੌਲੀਅਮ ਪ੍ਰੋਡਕਟਸ ਆਦਿ ਖੇਤਰਾਂ ਦੇ ਮਾਲੀਏ ਵਿਚ ਵਾਧਾ ਹੋਇਆ ਹੈ | ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਮਾਲੀਏ ਵਿਚ ਸਤੰਬਰ, 2021 ਤਕ ਪਿਛਲੇ ਸਾਲ ਨਾਲੋਂ 67.55 ਫ਼ੀ ਸਦ ਵਾਧਾ ਹੋਇਆ ਹੈ | ਇਸ ਨਾਲ ਹੀ ਮਹਾਂਮਾਰੀ ਤੋਂ ਪਿਛਲੇ ਵਿੱਤੀ ਸਾਲ 2019-20 ਦੀ ਤੁਲਨਾ ਵਿਚ ਮੌਜੂਦਾ ਸਾਲ ਦੀ ਪਹਿਲੀ ਛਿਮਾਹੀ ਦੌਰਾਨ 54 ਫ਼ੀ ਸਦ ਵਾਧਾ ਦਰਜ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਟੈਕਸ ਚੋਰੀ ਦੀਆਂ ਗਤੀਵਿਧੀਆਂ 'ਤੇ ਕੜੀ ਨਿਗਰਾਨੀ ਅਤੇ ਨਿਯੰਤਰਣ, ਕਰਦਾਤਾਵਾਂ ਵਲੋਂ ਜੀ.ਐਸ.ਟੀ. ਨਿਯਮਾਂ ਦੀ ਪਾਲਣਾ, ਮਸ਼ੀਨ ਲਰਨਿੰਗ ਆਧਾਰ 'ਤੇ ਪ੍ਰਭਾਵਸ਼ਾਲੀ ਡਾਟਾ ਵਿਸ਼ਲੇਸ਼ਣ ਅਤੇ ਫ਼ਰਜ਼ੀ ਬਿਲਿੰਗ ਨੂੰ  ਠੱਲ੍ਹ ਪਾਉਣ ਕਰ ਕੇ ਇਹ ਵਾਧਾ ਹੋਇਆ ਹੈ | 
ਬੁਲਾਰੇ ਨੇ ਕਿਹਾ ਕਿ ਹੁਣ ਤਕ ਦੇ ਮਾਲੀਏ ਵਿਚ ਹੋਣ ਵਾਲੇ ਵਾਧੇ ਦਾ ਰੁਝਾਨ ਆਉਣ ਵਾਲੇ ਮਹੀਨਿਆਂ ਵਿਚ ਵੀ ਜਾਰੀ ਰਹਿਣ ਦੀ ਸੰਭਾਵਨਾ ਹੈ | ਉਨ੍ਹਾਂ ਕਿਹਾ ਕਿ ਵਿੱਤੀ ਸਾਲ 2021-22 ਵਿਚ ਵੈਟ ਅਤੇ ਸੀਐਸਟੀ ਮਾਲੀਆ ਵਿਚ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ ਇਸ ਸਾਲ 41.09 ਫ਼ੀ ਸਦ ਅਤੇ 18.68 ਫ਼ੀ ਸਦ ਵਾਧਾ ਹੋਇਆ ਹੈ | ਇਸ ਸਾਲ ਸਤੰਬਰ ਵਿਚ ਜੀਐਸਟੀ, ਵੈਟ ਅਤੇ ਸੀਐਸਟੀ ਦੇ ਕੁਲ ਮਾਲੀਆ ਇੱਕਤਰ ਕਰਨ ਵਿਚ 29.47 ਫ਼ੀ ਸਦ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਇਸ ਸਾਲ ਸਤੰਬਰ ਵਿਚ 1965.99 ਰੁਪਏ ਕਰੋੜ ਮਾਲੀਆ ਇੱਕਤਰ ਹੋਇਆ ਜਦੋਂਕਿ ਸਾਲ 2020-21 ਦੇ ਇਸ ਮਹੀਨੇ ਦੌਰਾਨ 1518.52 ਕਰੋੜ ਰੁਪਏ ਮਾਲੀਆ ਇੱਕਤਰ ਹੋਇਆ ਸੀ | 
ਐਸਏਐਸ-ਨਰਿੰਦਰ-11-3ਬੀ

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement