ਰਾਜਾ ਵੜਿੰਗ ਨੇ ਦਿੱਲੀ ਕੌਮਾਂਤਰੀ ਹਵਾਈ ਅੱਡੇ ਤਕ ਪੰਜਾਬ ਰਾਜ ਬੱਸ ਸੇਵਾ ਮੁੜ ਸ਼ੁਰੂ ਕਰਨ ਲਈ ਕੇਜਰੀਵਾ
Published : Oct 12, 2021, 5:59 am IST
Updated : Oct 12, 2021, 5:59 am IST
SHARE ARTICLE
image
image

ਰਾਜਾ ਵੜਿੰਗ ਨੇ ਦਿੱਲੀ ਕੌਮਾਂਤਰੀ ਹਵਾਈ ਅੱਡੇ ਤਕ ਪੰਜਾਬ ਰਾਜ ਬੱਸ ਸੇਵਾ ਮੁੜ ਸ਼ੁਰੂ ਕਰਨ ਲਈ ਕੇਜਰੀਵਾਲ ਨੂੰ ਲਿਖਿਆ ਪੱਤਰ

ਚੰਡੀਗੜ੍ਹ, 11 ਅਕਤੂਬਰ (ਦਿਲਮੋਹਨ) : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਰਾਜ ਬੱਸ ਸੇਵਾ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਅਤੇ ਲੰਮੇ ਸਮੇਂ ਤੋਂ ਲਟਕਦੇ ਇਸ ਮਸਲੇ ਦੇ ਛੇਤੀ ਹੱਲ ਲਈ ਮੀਟਿੰਗ ਦਾ ਸਮਾਂ ਮੰਗਿਆ ਹੈ। 
ਦਿੱਲੀ ਟਰਾਂਸਪੋਰਟ ਵਿਭਾਗ ਨੇ ਨਵੰਬਰ 2018 ਵਿੱਚ ਪੰਜਾਬ ਸਰਕਾਰ ਦੀਆਂ ਬਸਾਂ ਦੇ ਹਵਾਈ ਅੱਡੇ ਤਕ ਜਾਣ ’ਤੇ ਰੋਕ ਲਾ ਦਿਤੀ ਸੀ, ਜੋ ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਹਵਾਈ ਅੱਡੇ ਜਾਣ ਵਾਲੇ ਯਾਤਰੀਆਂ ਨੂੰ ਕਿਫ਼ਾਇਤੀ ਦਰਾਂ ’ਤੇ ਸਫ਼ਰ ਮੁਹੱਈਆ ਕਰਾਉਣ ਲਈ ਚਲਾਈ ਜਾ ਰਹੀ ਸੀ।
ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਦੀ ਆਮ ਲੋਕਾਂ ਪ੍ਰਤੀ ਬੇਰੁਖੀ ਦਾ ਪਤਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਦਿੱਲੀ ਟਰਾਂਸਪੋਰਟ ਵਿਭਾਗ ਨੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਦਿੱਲੀ ਕੌਮਾਂਤਰੀ ਹਵਾਈ ਅੱਡੇ ਤਕ ਬਸਾਂ ਚਲਾਉਣ ਦੀ ਆਗਿਆ ਦਿਤੀ ਹੋਈ ਹੈ। 
ਸ੍ਰੀ ਵੜਿੰਗ ਨੇ ਕਿਹਾ ਕਿ ਸੂਬੇ ਦਾ ਟਰਾਂਸਪੋਰਟ ਮੰਤਰੀ ਹੋਣ ਦੇ ਨਾਤੇ ਲੋਕਾਂ ਨੂੰ ਸਸਤਾ ਅਤੇ ਵਧੀਆ ਸੇਵਾਵਾਂ ਦੇਣਾ ਮੇਰਾ ਮੁਢਲਾ ਫ਼ਰਜ਼ ਬਣਦਾ ਹੈ ਅਤੇ ਮੈਂ ਪਹਿਲੇ ਦਿਨ ਤੋਂ ਇਸ ਦਿਸ਼ਾ ਵਿਚ ਕੰਮ ਕਰ ਰਿਹਾ ਹਾਂ। ਮੈਂ, ਦਿੱਲੀ ਸਰਕਾਰ ਵਲੋਂ ਲੰਮੇ ਸਮੇਂ ਤੋਂ ਲਟਕਾਏ ਜਾ ਰਹੇ ਇਸ ਮੁੱਦੇ ਦੇ ਹੱਲ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ ਤੋਂ ਨਿੱਜੀ ਤੌਰ ’ਤੇ ਮਿਲਣ ਲਈ ਢੁਕਵੀਂ ਤਰੀਕ ਅਤੇ ਸਮਾਂ ਮੰਗਿਆ ਹੈ ਤਾਂ ਜੋ ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤਕ ਸਰਕਾਰੀ ਬੱਸ ਸੇਵਾ ਬੰਦ ਕਰਨ ਦੇ ਦਿੱਲੀ ਸਰਕਾਰ ਦੇ ਫ਼ੈਸਲੇ ਨੂੰ ਰੱਦ ਕਰਵਾ ਸਕਾਂ।
ਉਨ੍ਹਾਂ ਦਸਿਆ ਕਿ ਇਸ ਸਬੰਧੀ ਪੰਜਾਬ ਟਰਾਂਸਪੋਰਟ ਵਿਭਾਗ ਵਲੋਂ ਪਹਿਲਾਂ ਵੀ ਦਿੱਲੀ ਟਰਾਂਸਪੋਰਟ ਅਥਾਰਿਟੀ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨੂੰ ਕਈ ਪੱਤਰ ਲਿਖਣ ਸਮੇਤ ਕਈ ਵਾਰ ਬੇਨਤੀਆਂ ਵੀ ਕੀਤੀਆਂ ਜਾ ਚੁੱਕੀਆਂ ਹਨ ਪਰ ਕੋਈ ਲਾਭ ਨਹੀਂ ਹੋਇਆ। 
ਸ੍ਰੀ ਵੜਿੰਗ ਨੇ ਵਿਭਾਗ ਦੇ ਪੱਤਰਾਂ ਦਾ ਮੁਕੰਮਲ ਵੇਰਵਾ ਸਾਂਝਾ ਕਰਦਿਆਂ ਦਸਿਆ ਕਿ ਪੰਜਾਬ ਟਰਾਂਸਪੋਰਟ ਵਿਭਾਗ ਨੇ 29.11.2019 ਅਤੇ 16.03.2020 ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ 24.09.2019 ਅਤੇ 24.02.2021 ਨੂੰ ਦਿੱਲੀ ਦੇ ਟਰਾਂਸਪੋਰਟ ਮੰਤਰੀ ਸ੍ਰੀ ਕੈਲਾਸ ਗਹਿਲੋਤ ਨੂੰ ਪੱਤਰ ਲਿਖੇ ਸਨ। ਇਸ ਤੋਂ ਇਲਾਵਾ ਦਿੱਲੀ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ ਅਤੇ ਕਈ ਬੇਨਤੀਆਂ ਵੀ ਭੇਜੀਆਂ ਗਈਆਂ।
 

SHARE ARTICLE

ਏਜੰਸੀ

Advertisement
Advertisement

ਸਿੱਖਾਂ 'ਤੇ ਕਿਉਂ ਲੱਗਦਾ ਹੈ UAPA ? "ਕਾਨੂੰਨ ਮੱਕੜੀ ਦਾ ਜਾਲਾ ਹੈ"

09 Dec 2023 5:12 PM

Batala News: 13 ਸਾਲ ਦੀ ਉਮਰ 'ਚ ਹੋਇਆ Marriage, ਸਹੇਲੀ ਦੇ ਕਹਿਣ 'ਤੇ Chitta ਪੀਣ ਲੱਗ ਪਈ' ਸੁਣੋ ਵੱਡੇ ਖੁਲਾਸੇ..

09 Dec 2023 5:09 PM

Tarn Taran News: ਨਿੱਕੇ-ਨਿੱਕੇ ਜਵਾਕ ਪੀਂਦੇ Chitta, ਇਕ Phone ਕਰਨ 'ਤੇ ਮਿਲ ਜਾਂਦੀ ਪੁੜੀ, ਸੁਣੋ Pind ਵਾਲਿਆਂ ਦਾ

09 Dec 2023 4:36 PM

Today Gurdaspur News- Mehak Sharma Antim Yatra | Latest Punjab News

09 Dec 2023 3:51 PM

Today Punjab News: ਸਾਈਕਲ ਦਾ ਵੀ ਸਟੈਂਡ ਹੁੰਦਾ, ਪਰ ਬਾਦਲਾਂ ਦਾ ਨਹੀਂ, ਸੱਤਾ ਦੀ ਕੁਰਸੀ ਵਾਸਤੇ ਇਹ ਗਧੇ ਨੂੰ ਵੀ ਪਿਓ

09 Dec 2023 3:09 PM