ਪਾਕਿਸਤਾਨ ਦਾ ਨੌਜਵਾਨ ਹੋਇਆ ਭਾਰਤੀ ਸੀਮਾ 'ਚ ਦਾਖਲ, BSF ਨੇ ਮੌਕੇ 'ਤੇ ਕੀਤਾ ਕਾਬੂ 
Published : Oct 12, 2021, 12:54 pm IST
Updated : Oct 12, 2021, 1:42 pm IST
SHARE ARTICLE
Pakistan Youth
Pakistan Youth

ਅੱਜ ਸਵੇਰੇ ਲਗਭਗ 7 ਵਜੇ ਇਕ ਨੌਜਵਾਨ ਭਾਰਤੀ ਲਸਿਆਣ ਬੀ.ੳ.ਪੀ ਦੇ ਸਾਹਮਣੇ ਤੋਂ ਪਾਕਿਸਤਾਨ ਤੋਂ ਭਾਰਤੀ ਸੀਮਾ ਵਿਚ ਦਾਖ਼ਲ ਹੋਇਆ।

 

ਗੁਰਦਾਸਪੁਰ - ਸੀਮਾ ਸੁਰੱਖਿਆਂ ਬਲ ਦੀ 58 ਬਟਾਲੀਅਨ ਦੇ ਜਵਾਨਾਂ ਨੇ ਪਾਕਿਸਤਾਨ ਤੋਂ ਭਾਰਤੀ ਸੀਮਾ ਵਿਚ ਦਾਖ਼ਲ ਹੋਣ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਨ ’ਚ ਸਫ਼ਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਮਾ ਸੁਰੱਖਿਆ ਬਲ ਗੁਰਦਾਸਪੁਰ ਸੈਕਟਰ ਦੇ ਡੀ.ਆਈ.ਜੀ ਪ੍ਰਭਾਕਰ ਜੋਸੀ ਨੇ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨ ਭਾਰਤ-ਪਾਕਿ ਸੀਮਾ ’ਤੇ ਡਿਊਟੀ ਕਰ ਰਹੇ ਸਨ।

BSFBSF

ਅੱਜ ਸਵੇਰੇ ਲਗਭਗ 7 ਵਜੇ ਇਕ ਨੌਜਵਾਨ ਭਾਰਤੀ ਲਸਿਆਣ ਬੀ.ੳ.ਪੀ ਦੇ ਸਾਹਮਣੇ ਤੋਂ ਪਾਕਿਸਤਾਨ ਤੋਂ ਭਾਰਤੀ ਸੀਮਾ ਵਿਚ ਦਾਖ਼ਲ ਹੋਇਆ। ਸਰਹੱਦ ’ਤੇ ਤਾਇਨਾਤ ਜਵਾਨਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਸ ਨੂੰ ਕਾਬੂ ਕਰ ਲਿਆ ਅਤੇ ਇਸ ਦੀ ਜਾਣਕਾਰੀ ਉੱਚ ਅਧਿਕਾਰੀਆਂ ਨੂੰ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਦੋਸ਼ੀ ਦੀ ਤਾਲਾਸ਼ੀ ਲੈਣ ’ਤੇ ਉਸ ਤੋਂ ਪਾਕਿਸਤਾਨੀ ਕਰੰਸੀ ਦਾ ਦਸ ਰੁਪਏ ਦਾ ਨੋਟ ਬਰਾਮਦ ਹੋਇਆ, ਜਦਕਿ ਹੋਰ ਕਿਸੇ ਤਰ੍ਹਾਂ ਦੀ ਕੋਈ ਚੀਜ਼ ਨਹੀਂ ਮਿਲੀ ਹੈ।

India–Pakistan border India–Pakistan border

ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਅਜੇ ਅਧਿਕਾਰੀਆਂ ਵਲੋਂ ਕੀਤੀ ਜਾ ਰਹੀ ਪੁੱਛਗਿਛ ਵਿਚ ਸਹਿਯੋਗ ਨਹੀਂ ਕਰ ਰਿਹਾ ਹੈ। ਉਕਤ ਨੌਜਵਾਨ ਤੋਂ ਹੋਰ ਏਜੰਸੀਆਂ ਵੀ ਪੁੱਛਗਿਛ ਕਰਨ ਲਈ ਮੌਕੇ ’ਤੇ ਪਹੁੰਚ ਗਈਆਂ ਹਨ। ਡੀ.ਆਈ.ਜੀ ਜੋਸ਼ੀ ਨੇ ਦੱਸਿਆ ਕਿ ਪਾਕਿਸਤਾਨ ਲੰਮੇ ਸਮੇਂ ਤੋਂ ਭਾਰਤ ’ਚ ਘੁਸਪੈਠ ਕਰਨ ਦੇ ਸੁਰੱਖਿਅਤ ਰਸਤਿਆਂ ਦੀ ਤਾਲਾਸ਼ ਕਰ ਰਿਹਾ ਹੈ।

BSFBSF

ਉਨ੍ਹਾਂ ਨੇ ਕਿਹਾ ਕਿ ਇਹ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਸ ਤਰ੍ਹਾਂ ਨੌਜਵਾਨਾਂ ਨੂੰ ਪਾਕਿਸਤਾਨ ਦੀਆਂ ਗੁਪਤਚਰ ਏਜੰਸੀ ਭਾਰਤੀ ਇਲਾਕੇ ਵਿਚ ਘੁਸਪੈਠ ਕਰਵਾ ਕੇ ਸੁਰੱਖਿਅਤ ਰਸਤਿਆਂ ਦੀ ਤਾਲਾਸ਼ ਕਰ ਰਹੀ ਹੈ ਪਰ ਸਾਡੇ ਜਵਾਨ ਪੂਰੀ ਮੁਸ਼ਤੈਦੀ ਨਾਲ ਸੀਮਾ ’ਤੇ ਡਿਊਟੀ ਕਰ ਰਹੇ ਹਨ। ਸਾਡੀ ਕੋਸ਼ਿਸ਼ ਹੈ ਕਿ ਪਾਕਿਸਤਾਨ ਦੀ ਕਿਸੇ ਵੀ ਸਾਜਿਸ਼ ਨੂੰ ਸਫ਼ਲ ਨਾ ਹੋਣ ਦਿੱਤਾ ਜਾਵੇ। 

SHARE ARTICLE

ਏਜੰਸੀ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement