
ਪੂਰੀ ਕਾਰਵਾਈ ਦਾ ਹੋਵੇਗਾ ਸਿੱਧਾ ਪ੍ਰਸਾਰਣ
ਜਸਟਿਸ ਐਸ ਅਬਦੁਲ ਨਜ਼ੀਰ ਦੀ ਅਗਵਾਈ ਵਾਲੀ 5 ਮੈਂਬਰੀ ਬੈਂਚ ਕਰੇਗੀ ਮਾਮਲੇ ਦੀ ਸੁਣਵਾਈ
ਨਵੀਂ ਦਿੱਲੀ : ਨੋਤਬੰਦੀ ਦੇ ਵਿਰੋਧ ਵਿਚ ਦਾਇਰ ਕੀਤੀਆਂ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਵੇਗੀ ਅਤੇ ਇਸ ਕਾਰਵਾਈ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਜਸਟਿਸ ਐਸ ਅਬਦੁਲ ਨਜ਼ੀਰ ਦੀ ਅਗਵਾਈ ਵਾਲੀ ਪੰਜ ਮੈਂਬਰੀ ਬੈਂਚ ਮਾਮਲੇ ਦੀ ਸੁਣਵਾਈ ਕਰੇਗੀ। ਦੱਸ ਦੇਈਏ ਕਿ ਦਸੰਬਰ 2016 ਤੋਂ ਹੁਣ ਤੱਕ ਇਸ ਮਾਮਲੇ ਵਿੱਚ 59 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ।
ਇਨ੍ਹਾਂ ਪਟੀਸ਼ਨ 'ਤੇ ਹੋਣ ਵਾਲੀ ਇਸ ਸੁਣਵਾਈ ਨੂੰ ਸੁਪਰੀਮ ਕੋਰਟ ਦੀ ਵੈਬਸਾਈਟ 'ਤੇ ਜਾ ਕੇ ਇਸ ਦਾ ਸਿੱਧਾ ਪ੍ਰਸਾਰਣ ਦੇਖਿਆ ਜਾ ਸਕਦਾ ਹੈ। ਵੈੱਬਸਾਈਟ 'ਤੇ 'ਲਾਈਵ ਸਟ੍ਰੀਮਿੰਗ' ਲਈ ਇਕ ਆਈਕਨ ਹੈ ਜਿਸ 'ਤੇ ਕਲਿੱਕ ਕਰਕੇ ਸੁਪਰੀਮ ਕੋਰਟ ਦੀ ਸਾਰੀ ਕਾਰਵਾਈ ਨੂੰ ਦੇਖਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਇਸ ਨੂੰ ਯੂ-ਟਿਊਬ 'ਤੇ ਵੀ ਦੇਖਿਆ ਜਾ ਸਕਦਾ ਹੈ।