
ਅਦਾਲਤ ਨੇ ਪ੍ਰੀਤਪਾਲ ਸਿੰਘ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।
ਮਾਨਸਾ: ਗੈਂਗਸਟਰ ਦੀਪਕ ਟੀਨੂੰ ਫਰਾਰ ਮਾਮਲੇ ਵਿਚ ਮਾਨਸਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਬਰਖ਼ਾਸਤ ਸੀਆਈਏ ਇੰਚਾਰਜ ਪ੍ਰੀਤਪਾਲ ਸਿੰਘ ਨੂੰ ਮੈਡੀਕਲ ਮਗਰੋਂ ਮਾਨਸਾ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਨੇ ਪ੍ਰੀਤਪਾਲ ਸਿੰਘ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।
ਇਸ ਦੇ ਨਾਲ ਹੀ ਪੁਲਿਸ ਵੱਲੋਂ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਕੁਲਦੀਪ ਸਿੰਘ, ਰਾਜਵੀਰ ਸਿੰਘ ਅਤੇ ਰਜਿੰਦਰ ਸਿੰਘ ਨੂੰ ਵੀ ਮੈਡੀਕਲ ਕਰਵਾਉਣ ਉਪਰੰਤ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਹਨਾਂ ਨੂੰ 19 ਅਕਤੂਬਰ ਤੱਕ 7 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।