ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
Published : Oct 12, 2022, 5:06 am IST
Updated : Oct 12, 2022, 5:06 am IST
SHARE ARTICLE
image
image

ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ


ਵਿਜੀਲੈਂਸ ਕਰੇਗੀ ਠੇਕੇਦਾਰਾਂ ਨੂੰ  ਲੇਬਰ ਤੇ ਟਰਾਂਸਪੋਰਟ ਟੈਂਡਰ ਅਲਾਟ ਕਰਨ ਵਿਚ ਹੋਈ ਧੋਖਾਧੜੀ ਬਾਰੇ ਪੁਛਗਿਛ
ਨਵਾਂਸ਼ਹਿਰ, 11 ਅਕਤੂਬਰ (ਬਖਲੌਰ): ਜ਼ਿਲ੍ਹਾ ਐਸਬੀਐਸ ਨਗਰ ਦੀ ਅਦਾਲਤ ਨੇ ਅੱਜ ਪੰਜਾਬ ਵਿਜੀਲੈਂਸ ਬਿਊਰੋ ਦੀ ਅਪੀਲ 'ਤੇ ਸਹੀਦ ਭਗਤ ਸਿੰਘ (ਐਸ.ਬੀ.ਐਸ.) ਨਗਰ ਵਿਖੇ ਖ਼ਰੀਦ ਏਜੰਸੀਆਂ ਅਤੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਜ਼ਰੀਏ ਠੇਕੇਦਾਰਾਂ ਨੂੰ  ਅਨਾਜ ਮੰਡੀਆਂ ਲਈ ਲੇਬਰ ਕਾਰਟੇਜ ਅਤੇ ਟਰਾਂਸਪੋਰਟ ਟੈਂਡਰਾਂ ਦੀ ਅਲਾਟਮੈਂਟ ਵਿਚ ਹੋਈ ਧੋਖਾਧੜੀ ਦੇ ਦੋਸ਼ਾਂ ਦੀ ਅਗਲੇਰੀ ਜਾਂਚ ਲਈ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ  14 ਅਕਤੂਬਰ ਤਕ ਪੁਲਿਸ ਰਿਮਾਂਡ 'ਤੇ ਭੇਜ ਦਿਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਬਿਊਰੋ ਨੇ ਐਸਬੀਐਸ ਨਗਰ ਦੀਆਂ ਅਨਾਜ ਮੰਡੀਆਂ ਵਿਚ ਲੇਬਰ ਅਤੇ ਟਰਾਂਸਪੋਰਟੇਸਨ ਦੇ ਟੈਂਡਰਾਂ ਵਿਚ ਹੋਏ ਵੱਡੇ ਘਪਲੇ ਦੀ ਜਾਂਚ ਕਰਨ ਉਪਰੰਤ ਦੋਸ਼ੀ ਠੇਕੇਦਾਰ ਤੇਲੂ ਰਾਮ, ਯਸਪਾਲ ਅਤੇ ਅਜੈਪਾਲ (ਦੋਵੇਂ ਭਰਾ) ਵਾਸੀ ਪਿੰਡ ਉਧਨਵਾਲ, ਤਹਿਸੀਲ ਬਲਾਚੌਰ ਵਿਰੁਧ ਧਾਰਾ 420, 409, 467, 468, 471, 120-ਬੀ ਅਤੇ ਭਿ੍ਸਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2) ਤਹਿਤ ਥਾਣਾ ਵਿਜੀਲੈਂਸ ਬਿਉਰੋ, ਜਲੰਧਰ ਵਿਖੇ ਮੁਕੱਦਮਾ ਨੰ. 18 ਮਿਤੀ 22-09-2022 ਤਹਿਤ ਕੇਸ ਦਰਜ ਕੀਤਾ ਹੋਇਆ ਹੈ |
ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦਸਿਆ ਕਿ ਮੁੱਖ ਦੋਸੀ ਤੇਲੂ ਰਾਮ ਠੇਕੇਦਾਰ ਨੇ ਵਿਜੀਲੈਂਸ ਬਿਊਰੋ ਨੂੰ  ਦਸਿਆ ਕਿ ਉਸ ਨੇ ਅਪਣੇ ਪਿੰਡ ਦੇ ਰਹਿਣ ਵਾਲੇ ਯਸਪਾਲ ਅਤੇ ਅਜੈਪਾਲ ਦੀ ਡੀਐਫ਼ਐਸਸੀ ਰਾਕੇਸ਼ ਭਾਸਕਰ ਨਾਲ ਮੁਲਾਕਾਤ ਕਰਾਉਣ ਵਿਚ ਮਦਦ ਕੀਤੀ, ਜਿਨ੍ਹਾਂ ਨੇ ਬਾਅਦ ਵਿਚ ਸਾਬਕਾ ਮੰਤਰੀ ਆਸ਼ੂ ਰਾਹੀਂ ਟੈਂਡਰ ਵੀ ਪ੍ਰਾਪਤ ਕੀਤੇ ਸਨ | ਤੇਲੂ ਰਾਮ ਨੇ ਆਪਣੀ ਡਾਇਰੀ ਵਿੱਚ ਬਹੁਤ ਸਾਰੀਆਂ ਐਂਟਰੀਆਂ ਅਤੇ ਲੇਖਾ-ਜੋਖਾ ਕੀਤਾ ਹੋਇਆ ਸੀ, ਜੋ ਪਹਿਲਾਂ ਹੀ ਵਿਜੀਲੈਂਸ ਦੁਆਰਾ ਜਬਤ ਕਰ ਲਈ ਗਈ ਹੈ ਜਿਸ ਦੇ ਅਧਾਰ ਤੇ ਵਿਜੀਲੈਂਸ ਬਿਊਰੋ ਨੇ ਉਪਰੋਕਤ ਮੁਲਜਮਾਂ ਤੇ ਹੋਰਨਾਂ ਨੂੰ  ਇਸ ਮਾਮਲੇ ਵਿੱਚ ਸਾਮਲ ਕੀਤਾ ਹੈ |
ਉਨ੍ਹਾਂ ਦੱਸਿਆ ਕਿ ਤਫਤੀਸ ਦੌਰਾਨ ਉਪਰੋਕਤ ਸਾਰੇ ਦੋਸੀਆਂ ਦੇ ਆਪਸੀ ਸਬੰਧ ਸਾਹਮਣੇ ਆਏ ਹਨ, ਜਿਸ ਤਹਿਤ ਦੋਸੀ ਸਾਬਕਾ ਮੰਤਰੀ ਨੂੰ  ਮੁਕੱਦਮੇ ਵਿੱਚ ਸਾਮਲ ਕਰਕੇ ਅਦਾਲਤ ਤੋਂ ਉਨ੍ਹਾਂ ਦਾ ਪ੍ਰੋਡਕਸਨ ਵਾਰੰਟ ਲਿਆ ਗਿਆ ਹੈ | ਪੁਲਿਸ ਰਿਮਾਂਡ ਦੌਰਾਨ ਉਕਤ ਮੰਤਰੀ ਤੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੋਏ ਭਿ੍ਸਟਾਚਾਰ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ ਜਿਸ ਤੋਂ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ |    
----------

 

SHARE ARTICLE

ਏਜੰਸੀ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement