ਖਾਨਗੀ ਤਕਸੀਮ ਕਰਨ ਦੀ ਪ੍ਰਕਿਰਿਆ ਨੂੰ ਸੁਖਾਲਾ ਬਨਾਉਣ ਲਈ ਮਾਨ ਸਰਕਾਰ ਵੱਲੋਂ ਈ-ਪੋਰਟਲ ਲਾਂਚ 
Published : Oct 12, 2022, 6:36 pm IST
Updated : Oct 12, 2022, 6:36 pm IST
SHARE ARTICLE
CM ROLLS OUT ANOTHER CITIZEN CENTRIC INITIATIVE BY LAUNCHING WEBSITE TO ENROLL KHANGI TAQSEEM
CM ROLLS OUT ANOTHER CITIZEN CENTRIC INITIATIVE BY LAUNCHING WEBSITE TO ENROLL KHANGI TAQSEEM

ਲੋਕਾਂ ਨੂੰ ਇਕ ਕਲਿੱਕ ਰਾਹੀਂ ਖਾਨਗੀ ਤਕਸੀਮ ਸਬੰਧੀ ਅਰਜ਼ੀਆਂ ਜਮ੍ਹਾਂ ਕਰਾਉਣ ਦੀ ਸਹੂਲਤ ਪ੍ਰਦਾਨ ਕਰਨ ਲਈ ਚੁੱਕਿਆ ਕਦਮ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲ ਵਿਭਾਗ ਦੇ ਕੰਮਕਾਜ ਨੂੰ ਡਿਜੀਟਲ ਕਰਕੇ ਸੂਬੇ ਦੇ ਨਾਗਰਿਕਾਂ ਦੀ ਸਹੂਲਤ ਲਈ ਮਹੱਤਵਪੂਰਨ ਫੈਸਲਾ ਲੈਂਦਿਆਂ ਅੱਜ ਖਾਨਗੀ ਤਕਸੀਮ (ਜ਼ਮੀਨ ਜਾਇਦਾਦ ਦੀ ਵੰਡ) ਨੂੰ ਦਰਜ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਵੈੱਬਸਾਈਟ ਲਾਂਚ ਕੀਤੀ।
ਵੈੱਬਸਾਈਟ  https://eservices.punjab.gov.in   ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਸੂਬੇ ਦੇ ਵਸਨੀਕਾਂ ਦੀ ਸਹੂਲਤ ਲਈ ਇਕ ਕ੍ਰਾਂਤੀਕਾਰੀ ਫੈਸਲਾ ਦੱਸਿਆ, ਜਿਸ ਨਾਲ ਖਾਨਗੀ ਤਕਸੀਮ ਨੂੰ ਦਰਜ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਵੈੱਬਸਾਈਟ ਰਾਹੀਂ ਖਾਨਗੀ ਤਕਸੀਮ ਲਈ ਲੋਕਾਂ ਦੀਆਂ ਅਰਜ਼ੀਆਂ ਇਕ ਕਲਿੱਕ ਰਾਹੀਂ ਆਸਾਨੀ ਨਾਲ ਜਮ੍ਹਾਂ ਹੋ ਸਕਣਗੀਆਂ। ਭਗਵੰਤ ਮਾਨ ਨੇ ਦੱਸਿਆ ਕਿ ਨਾਗਰਿਕ ਇਸ ਵੈੱਬਸਾਈਟ `ਤੇ ਆਪਣਾ ਨਾਮ, ਪਿਤਾ/ਪਤੀ ਦਾ ਨਾਮ, ਪਿੰਡ ਦਾ ਨਾਮ, ਸਬ-ਤਹਿਸੀਲ/ਤਹਿਸੀਲ, ਜ਼ਿਲ੍ਹਾ, ਖਾਤਾ ਅਤੇ ਖੇਵਟ ਨੰਬਰ ਦੇ ਵੇਰਵਿਆਂ ਸਮੇਤ ਅਰਜ਼ੀ ਦੇ ਕੇ ਅਪਲਾਈ ਕਰ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਬਿਨੈਕਾਰ ਨੂੰ ਜ਼ਮੀਨ ਦੇ ਸਾਰੇ ਹਿੱਸੇਦਾਰਾਂ ਦੁਆਰਾ ਦਸਤਖਤ ਕੀਤਾ ਪ੍ਰਸਤਾਵਿਤ ਵੰਡ ਦਾ ਇਕ ਮੈਮੋਰੰਡਮ ਅਤੇ ਜ਼ਮੀਨ ਦੀ ਵੰਡ ਨੂੰ ਦਰਸਾਉਂਦਾ ਫੀਲਡ ਮੈਪ ਵੀ ਸੌਂਪਣਾ ਹੋਵੇਗਾ। ਭਗਵੰਤ ਮਾਨ ਨੇ ਦੱਸਿਆ ਕਿ ਸਬੰਧਤ ਸਰਕਲ ਮਾਲ ਅਫ਼ਸਰ ਵੱਲੋਂ ਕਾਰਵਾਈ ਕਰਨ ਉਪਰੰਤ ਇਹ ਆਨਲਾਈਨ ਅਰਜ਼ੀਆਂ ਕਾਨੂੰਨਗੋ ਇੰਚਾਰਜ ਅਤੇ ਫਿਰ ਸਬੰਧਤ ਪਟਵਾਰੀ ਨੂੰ ਭੇਜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮਾਲ ਰਿਕਾਰਡ ਨਾਲ ਮੈਮੋਰੰਡਮ ਦੇ ਸਾਰੇ ਤੱਥਾਂ ਦੀ ਤਸਦੀਕ ਕਰਨ ਤੋਂ ਬਾਅਦ, ਪਟਵਾਰੀ ਸਬੰਧਤ ਧਿਰਾਂ ਨੂੰ ਕਾਰਵਾਈ ਲਈ ਨਿੱਜੀ ਤੌਰ `ਤੇ ਹਾਜ਼ਰ ਹੋਣ ਅਤੇ ਇੰਤਕਾਲ ਦਰਜ ਕਰਨ ਲਈ ਬੁਲਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇੰਤਕਾਲ ਦਰਜ ਕਰਨ ਤੋਂ ਬਾਅਦ ਸਬੰਧਤ ਪਟਵਾਰੀ ਇਸ ਨੂੰ ਤਸਦੀਕ ਲਈ ਕਾਨੂੰਨਗੋ ਕੋਲ ਪੇਸ਼ ਕਰਨਗੇ ਅਤੇ ਫਿਰ ਅੰਤਿਮ ਹੁਕਮਾਂ ਲਈ ਸਬੰਧਤ ਸੀਆਰਓ (ਸਹਾਇਕ ਕੁਲੈਕਟਰ ਗ੍ਰੇਡ-2) ਅੱਗੇ ਪੇਸ਼ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਇੰਤਕਾਲ ਦੀ ਤਸਦੀਕ ਕਰਨ ਤੋਂ ਬਾਅਦ ਹਰੇਕ ਅਰਜ਼ੀ ਲਈ ਪੋਰਟਲ `ਤੇ ਸੰਖੇਪ ਆਰਡਰ ਦਰਜ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਨਾਗਰਿਕ ਕੇਂਦਰਿਤ ਪਹਿਲਕਦਮੀ ਹੱਦਬੰਦੀ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਵਿੱਚ ਅਹਿਮ ਸਾਬਤ ਹੋਵੇਗੀ ਅਤੇ ਇਸ ਨਾਲ ਵਿਵਾਦਾਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕੀਤਾ ਜਾ ਸਕੇਗਾ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਪ੍ਰਕਿਰਿਆ ਸੁਖਾਲੇ ਢੰਗ ਨਾਲ ਜ਼ਮੀਨ ਦੀ ਖਰੀਦ-ਵੇਚ ਤੋਂ ਇਲਾਵਾ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਪ੍ਰਾਪਤ ਕਰਨ ਅਤੇ ਜਮ੍ਹਾਂਬੰਦੀ ਦੀ ਨਕਲ ਆਸਾਨੀ ਨਾਲ ਪ੍ਰਾਪਤ ਕਰਨ ਲਈ ਸਹਾਈ ਸਿੱਧ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement