ਐਸ.ਵਾਈ.ਐਲ ਦੇ ਵਿਵਾਦ ਦੇ ਹੱਲ ਲਈ 14 ਅਕਤੂਬਰ ਨੂੰ ਕਰਨਗੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ ਮੀਟਿੰਗ
Published : Oct 12, 2022, 5:05 am IST
Updated : Oct 12, 2022, 5:05 am IST
SHARE ARTICLE
image
image

ਐਸ.ਵਾਈ.ਐਲ ਦੇ ਵਿਵਾਦ ਦੇ ਹੱਲ ਲਈ 14 ਅਕਤੂਬਰ ਨੂੰ ਕਰਨਗੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ ਮੀਟਿੰਗ


ਕੇਂਦਰ ਦਾ ਕੋਈ ਨੁਮਾਇੰਦਾ ਨਹੀਂ ਸ਼ਾਮਲ ਹੋਵੇਗਾ ਮੀਟਿੰਗ 'ਚ, 2021 ਵਿਚ ਵੀ ਹੋਈ ਸੀ ਅਜਿਹੀ ਮੁੱਖ ਮੰਤਰੀਆਂ ਦੀ ਮੀਟਿੰਗ ਪਰ ਨਹੀਂ ਨਿਕਲਿਆ ਸੀ ਕੋਈ ਹੱਲ


ਚੰਡੀਗੜ੍ਹ, 11 ਅਕਤੂਬਰ (ਭੁੱਲਰ): ਐਸ.ਵਾਈ.ਐਲ ਨਹਿਰ ਦੇ ਵਿਵਾਦ ਨੂੰ  ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ 14 ਅਕਤੂਬਰ ਨੂੰ  ਕਿਸੇ ਹੱਲ 'ਤੇ ਵਿਚਾਰ ਚਰਚਾ ਕਰਨ ਲਈ ਆਪਸੀ ਮੀਟਿੰਗ ਕਰਨਗੇ |
ਜ਼ਿਕਰਯੋਗ ਹੈ ਕਿ ਇਸ ਮੀਟਿੰਗ ਵਿਚ ਕੇਂਦਰ ਦਾ ਕੋਈ ਵੀ ਪ੍ਰਤੀਨਿਧ ਮੰਤਰੀ ਜਾਂ ਅਧਿਕਾਰੀ ਸ਼ਾਮਲ ਨਹੀਂ ਹੋਵੇਗਾ | ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਇਸ ਮੀਟਿੰਗ ਦੀ ਪੁਸ਼ਟੀ ਅੱਜ ਪੰਜਾਬ ਸਕੱਤਰੇਤ ਵਿਚ ਨਵੇਂ ਪ੍ਰੈਸ ਰੂਮ ਦਾ ਉਦਘਾਟਨ ਕਰਨ ਮੌਕੇ ਖ਼ੁਦ ਪੱਤਰਕਾਰਾਂ ਨਾਲ ਗੱਲਬਾਤ ਸਮੇਂ ਕੀਤੀ | ਉਨ੍ਹਾਂ ਦਸਿਆ ਕਿ ਇਹ ਮੀਟਿੰਗ ਸਵੇਰੇ 11.30 ਵਜੇ ਚੰਡੀਗੜ੍ਹ ਵਿਚ ਹੀ ਹੋਵੇਗੀ | ਸੁਪਰੀਮ ਕੋਰਟ ਨੇ ਪਿਛਲੀ ਸੁਣਵਾਈ ਸਮੇਂ ਕੇਂਦਰ ਸਰਕਾਰ ਨੂੰ  ਨਿਰਦੇਸ਼ ਦਿਤੇ ਸਨ ਕਿ ਐਸ.ਵਾਈ.ਐਲ ਦੇ ਮਾਮਲੇ ਦੇ ਹੱਲ ਲਈ ਪੰਜਾਬ ਤੇ ਹਰਿਆਣਾ ਦਰਮਿਆਨ ਕੇਂਦਰੀ ਮੰਤਰਾਲਾ ਮੀਟਿੰਗ ਕਰਵਾ ਕੇ ਕੋਈ ਆਪਸੀ ਸਹਿਮਤੀ ਕਰਵਾਏ |
ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ ਕਿਹਾ ਕਿ ਗੱਲਬਾਤ ਰਾਹੀਂ ਕੋਈ ਹੱਲ ਲੱਭਣ ਦੀ ਕੋਸ਼ਿਸ਼ ਕੀਤੀ ਜਾਵੇਗੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਮੀਟਿੰਗ ਵਿਚ ਪੰਜਾਬ ਦਾ ਪੱਖ ਪੂਰੇ ਤੱਥਾਂ ਸਮੇਤ ਰੱਖਣਗੇ | ਜ਼ਿਕਰਯੋਗ ਹੈ ਕਿ 2021 ਵਿਚ ਵੀ ਇਸੇ ਮੁੱਦੇ ਨੂੰ  ਲੈ ਕੇ ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਰਮਿਆਨ ਮੀਟਿੰਗ ਹੋਈ ਸੀ ਪਰ ਉਸ ਵਿਚ ਕੋਈ ਹੱਲ ਨਹੀਂ ਸੀ ਨਿਕਲਿਆ ਅਤੇ ਮਾਮਲਾ ਸੁਪਰੀਮ ਕੋਰਟ ਵਿਚ ਸੁਣਵਾਈ ਅਧੀਨ ਹੈ ਤੇ ਹੁਣ ਕੋਰਟ ਨੂੰ  ਮੁੜ ਮੀਟਿੰਗ ਦੇ ਨਿਰਦੇਸ਼ ਦੇਣੇ ਪਏ |

 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement