ਸੂਬਾ ਸਰਕਾਰ ਗੰਨਾ ਉਤਪਾਦਕਾਂ ਦੇ ਹਿਤਾਂ ਦੀ ਰਾਖੀ ਲਈ ਦਿ੍ੜ੍ਹ: ਭਗਵੰਤ ਮਾਨ
Published : Oct 12, 2022, 5:10 am IST
Updated : Oct 12, 2022, 5:10 am IST
SHARE ARTICLE
image
image

ਸੂਬਾ ਸਰਕਾਰ ਗੰਨਾ ਉਤਪਾਦਕਾਂ ਦੇ ਹਿਤਾਂ ਦੀ ਰਾਖੀ ਲਈ ਦਿ੍ੜ੍ਹ: ਭਗਵੰਤ ਮਾਨ

 


ਗੰਨੇ ਦੀ ਸੁਚਾਰੂ ਖ਼ਰੀਦ ਕਰਨ ਅਤੇ ਸਮੇਂ ਸਿਰ ਅਦਾਇਗੀ ਲਈ ਪੁਖ਼ਤਾ ਪ੍ਰਬੰਧ ਕੀਤੇ

ਚੰਡੀਗੜ੍ਹ, 11 ਅਕਤੂਬਰ (ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਸੂਬਾ ਸਰਕਾਰ ਗੰਨਾ ਉਤਪਾਦਕਾਂ ਦੇ ਹਿਤ ਮਹਿਫੂਜ਼ ਰੱਖਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਫ਼ਸਲ ਨੂੰ  ਖ਼ਰੀਦ ਕੇ ਸਮੇਂ ਸਿਰ ਅਦਾਇਗੀ ਨੂੰ  ਯਕੀਨੀ ਬਣਾਇਆ ਜਾਵੇਗਾ | ਗੰਨਾ ਕੰਟਰੋਲ ਬੋਰਡ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਗੰਨੇ ਦਾ ਭਾਅ ਮੌਜੂਦਾ 360 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 380 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਫ਼ੈਸਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਕਿਸਾਨਾਂ ਨੂੰ  ਬੀਤੇ ਸਾਲ ਨਾਲੋਂ ਇਸ ਸਾਲ ਸਟੇਟ ਐਗਰੀਡ ਪ੍ਰਾਈਸ ਦੇ ਤਹਿਤ ਗੰਨੇ ਦੀ ਕੀਮਤ ਪ੍ਰਤੀ ਕੁਇੰਟਲ 20 ਰੁਪਏ ਵੱਧ ਮਿਲੇਗੀ | ਭਗਵੰਤ ਮਾਨ ਨੇ ਕਿਹਾ ਕਿ ਮੀਟਿੰਗ ਵਿਚ ਹਾਜ਼ਰ ਪ੍ਰਾਈਵੇਟ ਮਿੱਲ ਮਾਲਕਾਂ ਨੇ ਭਰੋਸਾ ਦਿਤਾ ਹੈ ਕਿ ਕਿਸਾਨਾਂ ਨੂੰ  ਉਨ੍ਹਾਂ ਦੀ ਫ਼ਸਲ ਦੀ ਪੂਰੀ ਕੀਮਤ ਮਿਲੇਗੀ | ਮੁੱਖ ਮੰਤਰੀ ਨੇ ਮਿਲਾਂ ਨੂੰ  ਨਿਰਧਾਰਤ ਸਮੇਂ ਉਤੇ ਖ਼ਰੀਦ ਸ਼ੁਰੂ ਕਰਨ ਅਤੇ ਕਿਸਾਨਾਂ ਨੂੰ  ਸਮੇਂ ਸਿਰ ਅਦਾਇਗੀ ਕਰਨ ਲਈ ਲਈ ਆਖਿਆ | ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਕਿਸੇ ਤਰ੍ਹਾਂ ਦੀ ਢਿੱਲਮੱਠ ਨਾ ਸਹਿਣਯੋਗ ਹੋਵੇਗੀ | ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਫ਼ਸਲੀ ਵਿਭਿੰਨਤਾ ਤਹਿਤ ਗੰਨੇ ਦੀ ਫ਼ਸਲ ਅਪਣਾਉਣ ਵਿਚ ਡੂੰਘੀ ਦਿਲਚਸਪੀ ਰਖਦੇ ਹਨ ਪਰ ਸਹੀ ਮੁੱਲ ਤੇ ਸਮੇਂ ਸਿਰ ਅਦਾਇਗੀ ਨਾ ਹੋਣ ਕਰ ਕੇ ਉਹ ਜਕੋਤਕੀ ਵਿਚ ਫਸੇ ਹੋਏ ਹਨ |  ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਗੰਨੇ ਦੀ ਖੇਤੀ ਨੂੰ  ਪ੍ਰਫੁੱਲਤ ਕਰਨ ਲਈ ਫ਼ਸਲ ਦੀ ਕੀਮਤ ਵਧਾ ਕੇ ਕਿਸਾਨਾਂ ਦੀ ਆਮਦਨ ਵਧਾਉਣ ਦਾ ਫ਼ੈਸਲਾ ਕੀਤਾ ਹੈ |

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement