ਟਰਾਂਸਪੋਰਟ ਟੈਂਡਰ ਘੁਟਾਲਾ : ਵਿਜੀਲੈਂਸ ਬਿਊਰੋ ਨੇ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਕੌਂਸਲਰ ਸੰਨੀ ਭੱਲਾ ਨੂੰ ਕੀਤਾ ਗ੍ਰਿਫ਼ਤਾਰ 
Published : Oct 12, 2022, 7:13 pm IST
Updated : Oct 12, 2022, 7:13 pm IST
SHARE ARTICLE
Transport tender scam
Transport tender scam

ਹੁਣ ਤਕ 17 ਮੁਲਜ਼ਮ ਨਾਮਜ਼ਦ, ਐਸਐਸਪੀ ਵਿਜੀਲੈਂਸ ਰਵਿੰਦਰਪਾਲ ਸਿੰਘ ਨੇ ਕੀਤੀ ਪੁਸ਼ਟੀ

ਲੁਧਿਆਣਾ : ਟਰਾਂਸਪੋਰਟ ਟੈਂਡਰ ਘੁਟਾਲਾ ਮਾਮਲੇ ਦੇ ਵਿਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ਵੱਧਦੀਆਂ ਜਾ ਰਹੀਆਂ ਹਨ।  ਇਸ ਮਾਮਲੇ  ਵਿਚ ਹੁਣ ਭਾਰਤ ਭੂਸ਼ਣ ਆਸ਼ੂ ਦੇ ਬੇਹੱਦ ਕਰੀਬੀ ਕੌਂਸਲਰ ਸੰਨੀ ਭੱਲਾ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਹੈ। ਸੰਨੀ ਭੱਲਾ ਨੂੰ ਭਲਕੇ ਅਦਾਲਤ ਦੇ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

ਇਸ ਸਬੰਧੀ ਵਿਜੀਲੈਂਸ ਦੇ ਐਸ ਐਸ ਪੀ ਰਵਿੰਦਰ ਪਾਲ ਸਿੰਘ ਸੰਧੂ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਇਸ ਮਾਮਲੇ ਦੇ ਵਿਚ ਹੁਣ ਤਕ 17 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਜਾ ਚੁੱਕਾ ਹੈ ਅਤੇ ਤਿੰਨ ਨੂੰ ਗ੍ਰਿਫ਼ਤਾਰ ਵੀ ਕੀਤਾ ਜਾ ਚੁੱਕਾ ਹੈ ਜਿਸ ਵਿਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਸ਼ਾਮਲ ਹਨ। ਐਸਐਸਪੀ ਵਿਜੀਲੈਂਸ ਨੇ ਦੱਸਿਆ ਕਿ ਮਾਮਲੇ ਵਿੱਚ ਤਿੰਨ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਜਦੋਂ ਕਿ ਬਾਕੀ ਭਗੌੜੇ ਹਨ।

ਇਸ ਮਾਮਲੇ ਦੇ ਵਿਚ ਸਾਬਕਾ ਮੰਤਰੀ ਆਸ਼ੂ ਤੋਂ ਇਲਾਵਾ ਸੰਦੀਪ ਭਾਟੀਆ, ਜਗਰੂਪ ਸਿੰਘ, ਮੀਨੂ ਮਲਹੋਤਰਾ, ਇੰਦਰਜੀਤ ਸਿੰਘ, ਰਾਕੇਸ਼ ਸਿੰਗਲਾ ਤੋਂ ਇਲਾਵਾ ਮੁੱਲਾਂਪੁਰ ਦਾਖਾ ਤੋਂ ਨਗਰ ਪ੍ਰੀਸ਼ਦ ਪ੍ਰਧਾਨ ਤੇਲੁਰਾਮ ਬੰਸਲ ਤੇ ਮਹਾਵੀਰ ਬੰਸਲ ਤੋਂ ਇਲਾਵਾ 2 ਆੜਤੀ ਵੀ ਸ਼ਾਮਿਲ ਹਨ। 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement