
ਗੰਭੀਰ ਹਾਲਤ ਵਿਚ ਨੌਜਵਾਨ ਹਸਪਤਾਲ ਭਰਤੀ
ਮੋਗਾ: ਮੋਗਾ ਦੇ ਘੱਲਕਲਾਂ 'ਚ ਮੋਟਰਸਾਈਕਲ ਦਾ ਟਾਇਰ ਫਟਣ ਨਾਲ ਹਾਦਸਾ ਵਾਪਰ ਗਿਆ। ਇਸ ਕਾਰਨ ਨੌਜਵਾਨ ਪੁਲ ਤੋਂ ਹੇਠਾਂ ਡਿੱਗ ਗਿਆ। ਪੁੱਲ ਤੋਂ ਹੇਠਾਂ ਡਿੱਗਣ ਨਾਲ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ।
ਜਾਣਕਾਰੀ ਅਨੁਸਾਰ ਜ਼ਖਮੀ ਬਾਈਕ ਸਵਾਰ ਗੋਪੀ ਸਿੰਘ ਪੁੱਤਰ ਸੋਮਦੱਤ ਵਾਸੀ ਬੇਦੀ ਨਗਰ ਹੈ। ਉਹ ਮੋਗਾ ਵੱਲ ਆ ਰਿਹਾ ਸੀ। ਜਦੋਂ ਉਹ ਰਸਤੇ ਵਿੱਚ ਪਿੰਡ ਘੱਲ ਕਲਾਂ ਦੇ ਪੁਲ ਕੋਲ ਪੁੱਜਾ ਤਾਂ ਅਚਾਨਕ ਮੋਟਰਸਾਈਕਲ ਦਾ ਟਾਇਰ ਫਟ ਗਿਆ।
ਇਸ ਸਬੰਧੀ ਸਮਾਜ ਸੇਵੀ ਸੁਸਾਇਟੀ ਦੇ ਮੈਂਬਰ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਪੁਲ ਤੋਂ ਡਿੱਗ ਕੇ ਬਾਈਕ ਸਵਾਰ ਦੇ ਗੰਭੀਰ ਸੱਟਾਂ ਲੱਗੀਆਂ ਹਨ। ਉਹ ਬੇਹੋਸ਼ ਪਿਆ ਹੈ। ਜਿਸ ਤੋਂ ਬਾਅਦ ਉਹ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਉਸ ਨੂੰ ਹਸਪਤਾਲ ਪਹੁੰਚਾਇਆ। ਫਿਲਹਾਲ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ।