ਪਠਾਨਕੋਟ ਦੇ 2 ਸਰਕਾਰੀ ਦਫਤਰਾਂ 'ਚ ਧਮਾਕਾ, 1 ਮੁਲਾਜ਼ਮ ਜ਼ਖ਼ਮੀ

By : GAGANDEEP

Published : Oct 12, 2023, 8:03 pm IST
Updated : Oct 12, 2023, 8:03 pm IST
SHARE ARTICLE
PHOTO
PHOTO

ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ

 

 ਪਠਾਨਕੋਟ: ਪਠਾਨਕੋਟ ਦੇ ਮਲਕਪੁਰ ਚੌਕ ਵਿਚ ਦੋ ਸਰਕਾਰੀ ਦਫ਼ਤਰਾਂ ਵਿਚ ਸ਼ਾਰਟ ਸਰਕਟ ਕਾਰਨ ਧਮਾਕਾ ਹੋਇਆ ਹੈ। ਧਮਾਕਾ ਇੰਨਾ ਖ਼ਤਰਨਾਕ ਸੀ ਕਿ ਛੱਤ ਨਾਲ ਲੱਗਾ ਪੱਖਾ ਵੀ ਹੇਠਾਂ ਡਿੱਗ ਗਿਆ। ਪਹਿਲਾ ਧਮਾਕਾ ਗੁਰਦਾਸਪੁਰ ਸੈਂਟਰ ਕੋ-ਆਪਰੇਟਿਵ ਬੈਂਕ ਵਿਚ ਹੋਇਆ।

ਇਹ ਵੀ ਪੜ੍ਹੋ: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਰੋਸੇ ਮਗਰੋਂ ਆੜ੍ਹਤੀਆਂ ਵੱਲੋਂ ਹੜਤਾਲ ਖ਼ਤਮ 

ਦੂਜਾ ਧਮਾਕਾ ਭੂਮੀ ਸੁਰੱਖਿਆ ਵਿਭਾਗ 'ਚ ਹੋਇਆ। ਬੈਂਕ ਵਿੱਚ ਕਰੀਬ ਦੋ ਲੱਖ ਰੁਪਏ ਦਾ ਨੁਕਸਾਨ ਹੋ ਗਿਆ ਅਤੇ ਭੂਮੀ ਸੁਰੱਖਿਆ ਵਿਭਾਗ ਦਾ ਬਿਜਲੀ ਦਾ ਸਾਮਾਨ ਸੜ ਗਿਆ ਅਤੇ ਇਕ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ: ਮੰਤਰੀ ਮੀਤ ਹੇਅਰ ਵਲੋਂ 115 ਨੌਜਵਾਨ ਐਡਵੈਂਚਰ ਤੇ ਟਰੈਕਿੰਗ ਕੈਂਪ ਲਈ ਮਨਾਲੀ ਰਵਾਨਾ

ਬੈਂਕ ਮੈਨੇਜਰ ਜਤਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਬੈਂਕ ਵਿੱਚ ਅਚਾਨਕ ਧਮਾਕਾ ਹੋ ਗਿਆ ਅਤੇ ਬਿਜਲੀ ਦਾ ਸਾਰਾ ਸਾਮਾਨ ਇੱਕ-ਇੱਕ ਕਰਕੇ ਟੁੱਟਣ ਲੱਗਾ। ਅਜਿਹਾ ਸ਼ਾਰਟ ਸਰਕਟ ਕਾਰਨ ਹੋਇਆ ਅਤੇ ਬੈਂਕ ਦਾ ਕਰੀਬ ਦੋ ਲੱਖ ਰੁਪਏ ਦਾ ਨੁਕਸਾਨ ਹੋਇਆ।

ਇਸ ਸਬੰਧੀ ਜਦੋਂ ਭੂਮੀ ਸੁਰੱਖਿਆ ਵਿਭਾਗ ਦੇ ਅਧਿਕਾਰੀ ਕੇਵਲ ਕ੍ਰਿਸ਼ਨ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਬਿਜਲੀ ਦੇ ਸਾਮਾਨ ਦਾ ਕਾਫੀ ਨੁਕਸਾਨ ਹੋਇਆ ਹੈ। ਉਨ੍ਹਾਂ ਦੀ ਡਵੀਜ਼ਨ ਦਾ ਇਕ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਭੇਜ ਦਿਤਾ ਗਿਆ ਹੈ। ਇਹ ਸਾਰਾ ਨੁਕਸਾਨ ਸ਼ਾਰਟ ਸਰਕਟ ਕਾਰਨ ਹੋਇਆ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement