
ਜੀਤ ਮਹਿੰਦਰ ਸਿੱਧੂ ਨੇ ਕਿਹਾ ਕਿ ਉਹਨਾਂ ਨੂੰ ਕੋਈ ਕਾਰਨ ਦੱਸ ਨੋਟਿਸ ਨਹੀਂ ਮਿਲਿਆ ਹੈ।
ਚੰਡੀਗੜ੍ਹ- ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਤੋਂ 4 ਵਾਰ ਵਿਧਾਇਕ ਰਹੇ ਜੀਤ ਮਹਿੰਦਰ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਮੌਕੇ ਜੀਤ ਮਹਿੰਦਰ ਸਿੰਘ ਸਿੱਧੂ ਨੇ ਪਾਰਟੀ 'ਤੇ ਦੋਸ਼ ਲਗਾਇਆ ਕਿ ਅਕਾਲੀ ਦਲ ਵਿਚ ਜਾਣਾ ਉਹਨਾਂ ਦੀ ਸਭ ਤੋਂ ਵੱਡੀ ਗਲਤੀ ਸੀ। ਬਠਿੰਡਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੱਧੂ ਨੇ ਕਿਹਾ ਕਿ ਉਹਨਾਂ ਨੂੰ ਕੋਈ ਕਾਰਨ ਦੱਸ ਨੋਟਿਸ ਨਹੀਂ ਮਿਲਿਆ ਹੈ।
ਅਕਾਲੀ ਦਲ ਵਿਚ ਡਿਕਟੇਟਰਸ਼ਿਪ ਚਲ ਰਹੀ ਹੈ। ਉਹਨਾਂ ਨੇ ਕਦੇ ਪਾਰਟੀ ਖਿਲਾਫ਼ ਗੱਲ ਨਹੀਂ ਕੀਤੀ। ਉਹਨਾਂ ਨੇ ਕਿਹਾ ਕਿ ਪਾਰਟੀ ਨੇ ਉਹਨਾਂ ਦਾ ਪੱਖ ਨਹੀਂ ਸੁਣਿਆ ਤੇ ਉਹਨਾਂ ਦੀ ਕਿਸੇ ਨਾਲ ਗੱਲ ਨਹੀਂ ਹੋਈ। ਉਹਨਾਂ ਨੇ ਕਿਹਾ ਕਿ ਜੇਕਰ ਅੱਜ ਪ੍ਰਕਾਸ਼ ਸਿੰਘ ਬਾਦਲ ਹੁੰਦੇ ਤਾਂ ਉਹਨਾਂ ਨੂੰ ਜ਼ਰੂਰ ਬੁਲਾਉਂਦੇ। ਜੀਤ ਮਹਿੰਦਰ ਸਿੱਧੂ ਨੇ ਕਿਹਾ ਕਿ ਉਹ ਅਪਣੇ ਲੋਕਾਂ ਨਾਲ ਸਲਾਹ ਕਰਨ ਤੋਂ ਬਾਅਦ ਹੀ ਅਗਲੇ ਕਦਮ ਦਾ ਐਲਾਨ ਕਰਨਗੇ।