
ਕੈਂਸਰ ਦੀ ਨਾਮੁਰਾਦ ਬਿਮਾਰੀ ਤੋਂ ਸਨ ਪੀੜਤ
ਮੁਹਾਲੀ: ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ, ਫ਼ਰੀਦਕੋਟ ਦੇ ਸਾਬਕਾ ਵਾਈਸ ਚਾਂਸਲਰ ਡਾ. ਸ਼ਵਿੰਦਰ ਸਿੰਘ ਗਿੱਲ (ਦਾਨਗੜ੍ਹ - ਬਰਨਾਲਾ) ਦਾ ਅੱਜ ਦਿਹਾਂਤ ਹੋ ਗਿਆ ਹੈ। ਉਹ ਕੈਂਸਰ ਦੀ ਨਾਮੁਰਾਦ ਬਿਮਾਰੀ ਤੋਂ ਪੀੜਤ ਸਨ ਤੇ ਪਿਛਲੇ ਕੁੱਝ ਦਿਨਾਂ ਤੋਂ ਇਲਾਜ ਅਧੀਨ ਚੱਲ ਰਹੇ ਸਨ। ਡਾ. ਗਿੱਲ ਨੇ ਲੰਬਾ ਸਮਾਂ ਪੀਜੀਆਈਐੱਮਆਰ ਚੰਡੀਗੜ੍ਹ ਵਿਖੇ ਹੱਡੀਆਂ ਦੇ ਮਾਹਰ ਵਜੋਂ ਸੇਵਾ ਨਿਭਾਈ ਤੇ ਬਾਅਦ ਵਿਚ ਹੱਡੀਆਂ ਦੇ ਵਿਭਾਗ ਦੇ ਮੁਖੀ ਵਜੋਂ ਸੇਵਾ ਨਿਭਾਉਂਦੇ ਰਹੇ।
ਇਹ ਵੀ ਪੜ੍ਹੋ: ਸਿੰਗਾਪੁਰ ਵਿਚ 14 ਸਾਲਾ ਭਾਰਤੀ ਵਿਦਿਆਰਥੀ ਦੀ ਮੌਤ; ਫਿਟਨੈੱਸ ਟੈਸਟ ਤੋਂ ਬਾਅਦ ਬੀਮਾਰ ਹੋਇਆ ਸੀ ਪ੍ਰਣਵ
ਡਾ. ਗਿੱਲ ਕੋਲ ਆਰਥੋਪੀਡਿਕਸ ਵਿੱਚ 40 ਤੋਂ ਵੱਧ ਸਾਲਾਂ ਦਾ ਤਜਰਬਾ ਸੀ।ਉਹਨਾਂ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ ਮੈਡੀਕਲ ਸਾਇੰਸਿਜ਼, ਫਰੀਦਕੋਟ, ਪੰਜਾਬ ਦੇ ਵਾਈਸ-ਚਾਂਸਲਰ ਵਜੋਂ 6 ਸਾਲ ਸੇਵਾ ਕੀਤੀ। ਉਹਨਾਂ ਦਾ ਸਸਕਾਰ ਅੱਜ 12 ਅਕਤੂਬਰ, ਦੁਪਹਿਰ 2:00 ਵਜੇ ਸੈਕਟਰ-25, ਚੰਡੀਗੜ੍ਹ ਵਿਖੇ ਹੋਵੇਗਾ।
ਇਹ ਵੀ ਪੜ੍ਹੋ: IND vs AFG ਮੈਚ: ਸਟੇਡੀਅਮ ਵਿਚ ਪ੍ਰਸ਼ੰਸਕਾਂ ਵਿਚ ਚੱਲੀਆਂ ਲੱਤਾਂ-ਮੁੱਕੇ, ਵੀਡੀਓ ਵਾਇਰਲ
ਡਾ. ਸ਼ਵਿੰਦਰ ਸਿੰਘ ਗਿੱਲ ਦੇ ਦਿਹਾਂਤ ਸਬੰਧੀ ਵੱਖੋ ਵੱਖ ਖੇਤਰ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਸਮਾਜ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।