ਪੰਜਾਬ ਦੇ ਜਨਤਕ ਸਿਹਤ ਸੇਵਾਵਾਂ ਵਿਚ ਕੀਤੇ ਜਾਣਗੇ ਮਿਡਵਾਈਫਰੀ ਲੈਡ ਕੇਅਰ ਯੂਨਿਟ ਸਥਾਪਤ 
Published : Oct 12, 2023, 3:39 pm IST
Updated : Oct 12, 2023, 3:39 pm IST
SHARE ARTICLE
Dr Balbir singh
Dr Balbir singh

- ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ ਵਿੱਚ ਅਜਿਹਾ ਪਹਿਲਾ ਯੂਨਿਟ ਸਥਾਪਿਤ ਕੀਤਾ ਗਿਆ:  ਡਾ ਬਲਬੀਰ ਸਿੰਘ 

 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਜੱਚਾ ਅਤੇ ਬੱਚਾ ਨੂੰ ਬਿਹਤਰੀਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਪੰਜਾਬ ਸਰਕਾਰ ਜਲਦ ਹੀ ਜਨਤਕ ਸਿਹਤ ਸੰਭਾਲ ਸਹੂਲਤਾਂ ਵਿੱਚ ਮਿਡਵਾਈਫਰੀ ਲੈਡ ਕੇਅਰ ਯੂਨਿਟ (ਐਮਐਲਸੀਯੂ) ਸਥਾਪਤ ਕਰਨ ਜਾ ਰਹੀ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਕੁਦਰਤੀ ਜਣੇਪੇ (ਨਾਰਮਲ ਡਿਲੀਵਰੀ) ਨੂੰ ਉਤਸ਼ਾਹਿਤ ਕਰਨ ਲਈ ਐਮਐਲਸੀਯੂਜ਼ ਦੀ ਸਥਾਪਨਾ ਕੀਤੀ ਜਾਵੇਗੀ

ਕਿਉਂਕਿ ਡਬਲਯੂਐਚਓ ਵੱਲੋਂ ਵੀ ਸੀਜ਼ੇਰੀਅਨ (ਸੀ-ਸੈਕਸ਼ਨ) ਦੁਆਰਾ ਜਣੇਪੇ ਲਈ 10 ਫ਼ੀਸਦ ਤੋਂ 15 ਫ਼ੀਸਦ ਤੱਕ ਦੀ ਆਦਰਸ਼ ਦਰ ਦਾ ਪ੍ਰਸਤਾਵ ਰੱਖਿਆ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ ਇਹ ਦਰ ਕਾਫ਼ੀ ਵੱਧ ਹੈ।

ਉਨ੍ਹਾਂ ਕਿਹਾ ਕਿ ਮਾਤਾ ਕੌਸ਼ੱਲਿਆ ਹਸਪਤਾਲ, ਪਟਿਆਲਾ ਵਿੱਚ ਪਾਇਲਟ ਆਧਾਰ 'ਤੇ ਇੱਕ ਐਮਐਲਸੀਯੂ ਪਹਿਲਾਂ ਹੀ ਕਾਰਜਸ਼ੀਲ ਹੈ, ਹੁਣ ਤੱਕ ਲੇਬਰ ਰੂਮ ਅਤੇ ਮਿਡਵਾਈਫਰੀ ਦੀ ਅਗਵਾਈ ਵਾਲੀ ਬਰਥਿੰਗ ਯੂਨਿਟ ਵਿੱਚ ਮਿਡਵਾਈਵਜ਼ ਵੱਲੋਂ ਕੁੱਲ 138 ਕੁਦਰਤੀ ਜਣੇਪੇ ਕੀਤੇ ਗਏ ਹਨ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਇਸ ਪ੍ਰੋਗਰਾਮ ਦਾ ਸੂਬੇ ਭਰ ਵਿੱਚ ਪ੍ਰਸਾਰ ਕਰਨ ਲਈ ਪਟਿਆਲਾ ਵਿੱਚ ਮਿਡਵਾਈਫਰੀ ਸਿਖਲਾਈ ਸੰਸਥਾ ਦੀ ਸਥਾਪਨਾ ਕੀਤੀ ਹੈ।

ਇਸ ਸੰਸਥਾ ਦੀ ਸਥਾਪਨਾ ਭਾਰਤ ਸਰਕਾਰ ਦੇ "ਭਾਰਤ ਵਿੱਚ ਮਿਡਵਾਈਫਰੀ ਸੇਵਾਵਾਂ ਬਾਰੇ ਦਿਸ਼ਾ-ਨਿਰਦੇਸ਼ਾਂ" ਅਨੁਸਾਰ ਕੀਤੀ ਗਈ ਹੈ, ਤਾਂ ਜੋ ਇੱਕ ਨਵਾਂ ਕਾਡਰ - ਮਿਡਵਾਈਫਰੀ ਵਿੱਚ ਨਰਸ ਪ੍ਰੈਕਟੀਸ਼ਨਰ (ਐਨਪੀਐਮ) ਲਿਆ ਕੇ, ਪੇਸ਼ੇਵਰ ਮਿਡਵਾਈਵਜ਼ ਦੇ ਇੱਕ ਸਮਰਪਿਤ ਕਾਡਰ ਵਿੱਚ ਨਿਵੇਸ਼ ਨੂੰ ਤਰਜੀਹ ਦਿੱਤੀ ਜਾ ਸਕੇ। ਇਸ ਸੰਸਥਾ ਵਿੱਚ, ਮਿਡਵਾਈਫਰੀ ਐਜੂਕੇਟਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ, ਜੋ ਬਦਲੇ ਵਿੱਚ ਐਨਪੀਐਮ ਕਾਡਰ ਨੂੰ ਹੋਰ ਅੱਗੇ ਵਧਾਉਣਗੀਆਂ।

ਸਿਹਤ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਸਰਕਾਰੀ ਸਿਹਤ ਸਹੂਲਤਾਂ ਵਿੱਚ ਗਰਭਵਤੀ ਔਰਤ ਲਈ ਹਮਦਰਦੀ ਅਤੇ ਜਣੇਪੇ ਸਬੰਧੀ ਸਨਮਾਨਜਨਕ ਅਨੁਭਵ ਹੋਵੇਗਾ। ਐਨਪੀਐਮ ਮਾਵਾਂ ਅਤੇ ਨਵਜੰਮੇ ਬੱਚਿਆਂ ਦੀ ਤੰਦਰੁਸਤੀ ਲਈ ਟਿਕਾਊ ਵਿਕਾਸ ਟੀਚਿਆਂ ਨੂੰ ਪੂਰਾ ਕਰਨ ਲਈ ਇੱਕ ਸਨਮਾਨਜਨਕ ਢੰਗ ਨਾਲ ਕੁਸ਼ਲ, ਮਾਵਾਂ, ਪ੍ਰਜਨਨ ਅਤੇ ਨਵਜੰਮੇ ਬੱਚੇ ਨਾਲ ਸਬੰਧਤ ਸਿਹਤ ਦੇਖਭਾਲ ਸੇਵਾਵਾਂ ਪ੍ਰਦਾਨ ਕਰੇਗਾ।

ਮਿਡਵਾਈਫਰੀ ਦੀ ਮਹੱਤਤਾ ਨੂੰ ਦਰਸਾਉਂਦਿਆਂ ਡਾਇਰੈਕਟਰ ਹੈਲਥ ਸਰਵਿਸਿਜ਼ (ਪਰਿਵਾਰ ਭਲਾਈ) ਡਾ. ਹਿਤਿੰਦਰ ਕੌਰ ਨੇ ਕਿਹਾ ਕਿ ਦੁਨੀਆ ਭਰ ਵਿੱਚ ਮਿਡਵਾਈਫਰੀ ਬੱਚੇ ਦੇ ਜਨਮ ਸਮੇਂ ਜੱਚੇ-ਬੱਚੇ ਦੀ ਦੇਖਭਾਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਰੇ ਕੁਦਰਤੀ ਜਟਿਲ ਜਣੇਪੀਆਂ ਨੂੰ ਸਿਖਲਾਈ ਪ੍ਰਾਪਤ ਮਿਡਵਾਈਵਜ਼ ਦੁਆਰਾ ਸੰਭਾਲਿਆ ਜਾਵੇਗਾ ਅਤੇ ਇਹ ਯਕੀਨੀ ਤੌਰ 'ਤੇ ਉੱਚ ਪੱਧਰੀ ਸਿਹਤ ਸੰਭਾਲ ਸਹੂਲਤਾਂ ਨੂੰ ਨਿਰਉਤਸ਼ਾਹਤ ਕਰਨ ਵਿੱਚ ਮਦਦ ਕਰੇਗਾ।

ਸਟੇਟ ਪ੍ਰੋਗਰਾਮ ਅਫ਼ਸਰ (ਜੱਚਾ ਅਤੇ ਬੱਚਾ ਸਿਹਤ) ਡਾ. ਇੰਦਰਦੀਪ ਕੌਰ ਨੇ ਦੱਸਿਆ ਕਿ ਪਟਿਆਲਾ ਵਿਖੇ ਨੈਸ਼ਨਲ ਮਿਡਵਾਈਫਰੀ ਟ੍ਰੇਨਿੰਗ ਇੰਸਟੀਚਿਊਟ ਹੋਰਨਾਂ ਸੂਬਿਆਂ ਲਈ ਮਿਡਵਾਈਫਰੀ ਸਿਖਲਾਈ ਵਾਸਤੇ ਮਾਡਲ ਟੀਚਿੰਗ ਇੰਸਟੀਚਿਊਟ ਅਤੇ ਪੈਡਾਗੋਗਿਕ ਰਿਸੋਰਸ ਸੈਂਟਰ ਵਜੋਂ ਕੰਮ ਕਰੇਗਾ। ਐਨ.ਪੀ.ਐਮ. ਦਾ ਨਵਾਂ ਕਾਡਰ ਸੀ-ਸੈਕਸ਼ਨ ਦੇ ਵੱਧ ਰਹੇ ਪ੍ਰਸਾਰ ਨੂੰ ਰੋਕਣ ਅਤੇ ਸਨਮਾਨਜਨਕ ਜਣੇਪਾ ਦੇਖਭਾਲ ਸਬੰਧੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।

SHARE ARTICLE

ਏਜੰਸੀ

Advertisement

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM
Advertisement