
ਸੂਬੇ ਭਰ 'ਚੋਂ ਹਾਸਲ ਕੀਤਾ ਤੀਜਾ ਸਥਾਨ
ਤਰਨਤਾਰਨ - ਸਥਾਨਕ ਕਸਬਾ ਝਬਾਲ ਦੀ ਜੰਮਪਲ ਮੀਨਾਕਸ਼ੀ ਨੇ ਜੱਜ ਬਣ ਕੇ ਮਾਪਿਆਂ ਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਮੀਨਾਕਸ਼ੀ ਵੱਲੋਂ ਦਿੱਤੇ ਇਮਤਿਹਾਨਾਂ ਤੋਂ ਬਾਅਦ ਉਸ ਨੂੰ ਬਤੌਰ ਜੱਜ ਚੁਣਿਆ ਗਿਆ ਹੈ, ਜਿਸ ਤੋਂ ਬਾਅਦ ਪਰਿਵਾਰ ਵਿਚ ਖ਼ੁਸ਼ੀ ਦਾ ਮਾਹੌਲ ਹੈ ਤੇ ਇਲਾਕਾ ਨਿਵਾਸੀਆਂ ਵੱਲੋਂ ਵਧਾਈਆਂ ਦੇਣ ਦਾ ਤਾਂਤਾ ਲੱਗਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਕਸਬਾ ਝਬਾਲ ਦੀ ਜੰਮਪਲ ਮੀਨਾਕਸ਼ੀ ਪਹਿਲੀ ਕੁੜੀ ਹੈ, ਜਿਸ ਨੇ ਬਤੌਰ ਜੱਜ ਬਣ ਕੇ ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਜਾਣਕਾਰੀ ਅਨੁਸਾਰ ਕਸਬਾ ਝਬਾਲ ਦੀ ਨਿਵਾਸੀ ਮੀਨਾਕਸ਼ੀ ਪੁੱਤਰੀ ਸੁਭਾਸ਼ ਚੰਦਰ ਵੱਲੋਂ ਸਾਲ ਵਿਚ ਪੀ. ਸੀ. ਐੱਸ. ਜ਼ੁਡੀਸ਼ੀਅਲ ਦੀ ਤਿਆਰੀ ਕਰਦੇ ਹੋਏ ਦੋ ਇਮਤਿਹਾਨ ਦਿੱਤੇ ਗਏ ਸਨ, ਜਿਸ ਦੌਰਾਨ ਮੀਨਾਕਸ਼ੀ ਵੱਲੋਂ ਸੂਬੇ ਭਰ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ ਗਿਆ ਹੈ। ਇਸ ਦੌਰਾਨ ਬੀਤੀ 6 ਅਕਤੂਬਰ ਨੂੰ ਲਈ ਗਈ ਇੰਟਰਵਿਊ ਤੋਂ ਬਾਅਦ ਮੀਨਾਕਸ਼ੀ ਨੂੰ ਜੱਜ ਚੁਣ ਲਿਆ ਗਿਆ ਹੈ।
ਜੱਜ ਚੁਣੀ ਗਈ ਮੀਨਾਕਸ਼ੀ ਨੇ ਦੱਸਿਆ ਕਿ ਉਸ ਦੇ ਪਿਤਾ ਸੁਭਾਸ਼ ਚੰਦਰ ਜੋ ਭਾਰਤੀ ਜੀਵਨ ਬੀਮਾ ਨਿਗਮ ਅੰਮ੍ਰਿਤਸਰ ਵਿਖੇ ਬਤੌਰ ਸੀਨੀਅਰ ਬਰਾਂਚ ਮੈਨੇਜਰ ਹਨ, ਮਾਤਾ ਕਮਲੇਸ਼ ਰਾਣੀ, ਆਸਟਰੇਲੀਆ ਵਿਖੇ ਪੀ. ਆਰ. ਵੱਡੀ ਭੈਣ ਦਿਵਿਆ, ਕੈਨੇਡਾ ਵਿਖੇ ਪੀ. ਆਰ. ਛੋਟੇ ਭਰਾ ਬਨਿਸ਼, ਥਾਣਾ ਭਿੱਖੀਵਿੰਡ ਵਿਖੇ ਤਾਇਨਾਤ ਬਤੌਰ ਸਬ ਇੰਸਪੈਕਟਰ ਚਾਚਾ ਨਰੇਸ਼ ਕੁਮਾਰ, ਚਾਚੀ ਸਰੋਜ ਬਾਲਾ ਅਤੇ ਚਚੇਰੀ ਭੈਣ ਗੁਰਲੀਨ ਜੋ ਡਾਕਟਰੀ ਦੀ ਪੜ੍ਹਾਈ ਕਰ ਚੁੱਕੀ ਹੈ
ਉਹਨਾਂ ਵੱਲੋਂ ਹਮੇਸ਼ਾ ਹੀ ਪੜ੍ਹ ਲਿਖ ਕੇ ਜੱਜ ਬਣਨ ਲਈ ਉਤਸ਼ਾਹਤ ਕੀਤਾ ਜਾਂਦਾ ਸੀ। ਜਿਸ ਦੇ ਚਲਦਿਆਂ ਪਰਿਵਾਰ ਵੱਲੋਂ ਮਿਲੇ ਸਾਥ ਅਤੇ ਹਿੰਮਤ ਕਰਕੇ ਉਹ ਅੱਜ ਇਸ ਮੁਕਾਮ ਉੱਪਰ ਪਹੁੰਚ ਗਈ ਹੈ। ਮੀਨਾਕਸ਼ੀ ਨੇ ਦੱਸਿਆ ਕਿ ਸੂਬੇ ਵਿੱਚ ਉਸ ਨੂੰ ਕਿਹੜੀ ਜਗ੍ਹਾ ਉੱਪਰ ਤਾਇਨਾਤ ਕੀਤਾ ਜਾਂਦਾ ਹੈ, ਉਸ ਦੇ ਹੁਕਮ ਆਉਣੇ ਬਾਕੀ ਹਨ। ਮੀਨਾਕਸ਼ੀ ਨੇ ਦੱਸਿਆ ਮਿਹਨਤ ਕਰਨ ਉਪਰੰਤ ਹਾਸਿਲ ਕੀਤੀ ਗਈ ਇਸ ਅਹੁਦੇ ਦੀ ਉਹ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਵਰਤੋਂ ਕਰਦੇ ਹੋਏ ਲੋਕਾਂ ਨੂੰ ਸਹੀ ਇਨਸਾਫ਼ ਦਵਾਇਆ ਜਾਵੇਗਾ।
Akshita Kataria
ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜਾਬ ਵਿਚ ਅੱਜ ਹੋਰ ਵੀ ਕਈ ਧੀਆਂ ਜੱਜ ਬਣੀਆਂ ਹਨ। ਓਧਰ ਜੈਤੋ ਦੀ ਜੰਮਪਲ ਅਕਸ਼ਿਤਾ ਕਟਾਰੀਆ ਪੁੱਤਰੀ ਅੰਮ੍ਰਿਤ ਲਾਲ ਕਟਾਰੀਆ PCS ਦੀ ਪ੍ਰੀਖਿਆ ਪਾਸ ਕਰ ਕੇ ਜੱਜ ਬਣੀ ਹੈ। ਹਲਕਾ ਵਿਧਾਇਕ ਅਮੋਲਕ ਸਿੰਘ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਉਂਟ 'ਤੇ ਬੱਚੀ ਦੀ ਤਸਵੀਰ ਸਾਂਝੀ ਕਰ ਕੇ ਵਧਾਈ ਵੀ ਦਿੱਤੀ ਹੈ।
Jaspreet singh
ਸ੍ਰੀ ਮੁਕਤਸਰ ਸਾਹਿਬ ਦਾ ਜਸਪ੍ਰੀਤ ਸਿੰਘ ਬਣਿਆ ਜੱਜ
PCS ਪ੍ਰੀਖਿਆ ਵਿਚ ਪੰਜਾਬ ਭਰ ’ਚੋਂ ਹਾਸਲ ਕੀਤਾ ਦਸਵਾਂ ਰੈਂਕ
ਸ੍ਰੀ ਮੁਕਤਸਰ ਸਾਹਿਬ ਦਾ ਨੌਜਵਾਨ ਜਸਪ੍ਰੀਤ ਸਿੰਘ ਵੀ ਜੱਜ ਬਣਿਆ ਹੈ ਜਸਪ੍ਰੀਤ ਸਿੰਘ ਨੇ ਜੁਡੀਸ਼ੀਅਲ ਦੀ ਪ੍ਰੀਖਿਆ ਵਿਚ ਪੰਜਾਬ ਭਰ ਵਿਚੋਂ ਦਸਵਾਂ ਰੈਂਕ ਹਾਸਲ ਕੀਤਾ ਹੈ। ਇਸ ਮੌਕੇ ਨੌਜਵਾਨ ਦੇ ਪ੍ਰਵਾਰ ਨੇ ਕਿਹਾ ਕਿ ਇਹ ਉਸ ਦੀ ਸਖ਼ਤ ਮਿਹਨਤ ਅਤੇ ਪਰਮਾਤਮਾ ਦੇ ਆਸ਼ੀਰਵਾਦ ਸਦਕਾ ਹੀ ਸੰਭਵ ਹੋਇਆ ਹੈ।
manmohanpreet Kaur
ਰਸੂਲਪੁਰ ਦੇ ਕਿਸਾਨ ਦੀ ਧੀ ਮਨਮੋਹਨਪ੍ਰੀਤ ਕੌਰ ਬਣੀ ਜੱਜ
ਬਟਾਲਾ ਦੇ ਪਿੰਡ ਰਸੂਲਪੁਰ ਦੇ ਕਿਸਾਨ ਸਤਨਾਮ ਸਿੰਘ ਮੱਲੀ ਦੀ ਧੀ ਮਨਮੋਹਨਪ੍ਰੀਤ ਕੌਰ ਨੇ ਜੱਜ ਬਣ ਕੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮਗਰੋਂ ਮਨਮੋਹਨਪ੍ਰੀਤ ਕੌਰ ਦਾ ਪਿੰਡ ਪਹੁੰਚਣ ਤੇ ਪ੍ਰਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਮਨਮੋਹਨਪ੍ਰੀਤ ਕੌਰ ਨੇ ਕਿਹਾ ਕਿ ਮਿਹਨਤ ਨਾਲ ਹਰ ਮੰਜ਼ਿਲ ਸਰ ਕੀਤੀ ਜਾ ਸਕਦੀ ਹੈ।
Priyanka
ਮਾਨਸਾ ਦੇ ਪਿੰਡ ਖੀਵਾ ਕਲਾਂ ਦੀ ਧੀ ਪ੍ਰਿਯੰਕਾ ਬਣੀ ਜੱਜ
PCS ਜੁਡੀਸ਼ੀਅਲੀ ਦੀ ਪ੍ਰੀਖਿਆ ਪਾਸ ਕਰ ਕੇ ਰੌਸ਼ਨ ਕੀਤਾ ਮਾਪਿਆਂ ਦਾ ਨਾਂਅ