ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਝੋਨੇ ਦੇ ਖ਼ੇਤ ਵਿਚੋਂ ਮਿਲੀ ਲਾਸ਼

By : GAGANDEEP

Published : Oct 12, 2023, 3:57 pm IST
Updated : Oct 12, 2023, 5:33 pm IST
SHARE ARTICLE
photo
photo

ਪਿਤਾ ਦੀ ਦੋ ਸਾਲ ਪਹਿਲਾਂ ਹੋ ਚੁੱਕੀ ਹੈ ਮੌਤ

 

ਅੰਮ੍ਰਿਤਸਰ: ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਸਰਹੱਦੀ ਪਿੰਡ ਮਹਾਵਾ ਦੇ ਇਕ ਨਾਬਾਲਗ ਦੀ ਝੋਨੇ ਦੇ ਖੇਤਾਂ ਵਿਚੋਂ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਗੁਰਦਿੱਤ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਪਿੰਡ ਮਹਾਵਾ ਵਜੋਂ ਹੋਈ ਹੈ। ਮ੍ਰਿਤਕ ਦੇ ਚਾਚਾ ਭਿੰਦੇ ਸ਼ਾਹ ਅਤੇ ਜੀਜਾ ਮਨਜੀਤ ਸਿੰਘ ਦੋਦੇ ਨੇ ਦੱਸਿਆ ਕਿ ਗੁਰਦਿੱਤ ਸਿੰਘ ਮਾਨ ਦੇ ਪਿਤਾ ਸੂਬੇਦਾਰ ਅਜਮੇਰ ਸਿੰਘ ਦੀ ਦੋ ਸਾਲ ਪਹਿਲਾਂ ਦੀ ਮੌਤ ਚੁੱਕੀ ਹੈ ਤੇ ਮ੍ਰਿਤਕ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ।

ਇਹ ਵੀ ਪੜ੍ਹੋ: ਕਰਨਾਲ ਗੋਲੀਬਾਰੀ ਮਾਮਲੇ 'ਚ ਸ਼ੂਟਰ ਗ੍ਰਿਫਤਾਰ, ਨਿਊਜ਼ੀਲੈਂਡ ਭੱਜਣ ਦੀ ਕਰ ਰਿਹਾ ਸੀ ਕੋਸ਼ਿਸ਼ 

ਉਨ੍ਹਾਂ ਕਿਹਾ ਕਿ ਗੁਰਦਿੱਤ ਦੇ ਗਲ ਵਿਚ ਸੋਨੇ ਦੀ ਚੇਨ, ਕੰਨ ਵਿਚ ਸੋਨੇ ਦੀ ਨੱਤੀ, ਚਾਂਦੀ ਦਾ ਕੜਾ ਅਤੇ ਕੋਲ ਦੋ ਮੋਬਾਇਲ ਸਨ। ਉਸ ਦੀਆਂ ਸਾਰੀਆਂ ਚੀਜ਼ਾਂ ਨਹੀਂ ਮਿਲੀਆਂ। ਸ਼ੱਕ ਕੀਤਾ ਜਾ ਰਿਹਾ ਹੈ ਕਿ ਕਿਸੇ ਨੇ ਲਾਲਚ ਵਿਚ ਆ ਕੇ ਉਸ ਦਾ ਕਤਲ ਕਰ ਦਿਤਾ ਹੈ। ਪੁਲਿਸ ਥਾਣਾ ਘਰਿੰਡਾ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੀ ਹੈ। ਭਰਾ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਭੈਣਾਂ ਦਾ ਰੋ-ਰੋ ਬੁਰਾ ਹਾਲ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement