Shri Muktsar Sahib : ਪੰਜਾਬ ਸਰਕਾਰ ਵੱਲੋਂ ਝੋਨਾ ਖਰੀਦ ਦੇ ਕੀਤੇ ਗਏ ਸਾਰੇ ਪੁਖਤਾ ਪ੍ਰਬੰਧ : ਗੁਰਮੀਤ ਸਿੰਘ ਖੁੱਡੀਆ

By : BALJINDERK

Published : Oct 12, 2024, 6:27 pm IST
Updated : Oct 12, 2024, 6:27 pm IST
SHARE ARTICLE
Gurmeet Singh Khudia
Gurmeet Singh Khudia

Shri Muktsar Sahib : ਜ਼ਿਲ੍ਹੇ ਦੀਆਂ ਖਰੀਦ ਏਜੰਸੀਆਂ ਵਲੋਂ ਹੁਣ ਤੱਕ 1280 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ

Shri Muktsar Sahib : ਪੰਜਾਬ ਸਰਕਾਰ ਅਤੇ ਮੰਡੀ ਬੋਰਡ ਵੱਲੋਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਫਸਲ ਖਰੀਦਣ ਲਈ ਸਾਰੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਇਸ ਵਾਰ ਝੋਨਾ ਵੇਚਣ ਆਏ ਕਿਸਾਨਾਂ ਨੂੰ ਕਿਸੇ ਵੀ ਪਰੇਸ਼ਾਨੀ ਦਾ ਸਾਹਮਣਾ ਨਹੀ ਕਰਨਾ ਪਵੇਗਾ, ਇਹ ਪ੍ਰਗਟਾਵਾ ਗੁਰਮੀਤ ਸਿੰਘ ਖੁੱਡੀਆ ਖੇਤੀਬਾੜੀ ਮੰਡੀ ਪੰਜਾਬ ਨੇ ਅਨਾਜ ਮੰਡੀ ਪੰਨੀਵਾਲਾ ਵਿਖੇ ਝੋਨੇ ਦੀ ਖਰੀਦ ਦਾ ਸ਼ੁਰੂਆਤ ਕਰਦਿਆਂ ਕੀਤਾ।

ਪੰਜਾਬ ਦੇ ਖੇਤੀਬਾੜੀ ਮੰਡੀ ਗੁਰਮੀਤ ਸਿੰਘ ਖੁੱਡੀਆ ਨੇ ਕਿਹਾ ਕਿ ਜਦੋਂ ਤੱਕ ਝੋਨਾ ਅਨਾਜ ਮੰਡੀਆਂ ਵਿੱਚ ਆਉਂਦਾ ਰਹੇਗਾ ਖਰੀਦ ਏਜੰਸੀਆਂ ਵਲੋਂ ਉਹਨਾਂ ਦਾ ਝੋਨੇ ਦੀ ਖਰੀਦ ਕੀਤੇ ਜਾਵੇਗੀ ਅਤੇ ਜਿ਼ਲ੍ਹੇ ਦੀਆਂ ਖਰੀਦ ਏਜੰਸੀਆਂ ਵਲੋਂ ਹੁਣ ਤੱਕ 1280 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੇ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਉਹ ਝੋਨੇ ਦੀ ਫ਼ਸਲ ਸਾਫ ਸੁਥਰੀ ਅਤੇ ਸੁੱਕੀ ਲੈ ਕੇ ਆਉਣ ਤਾਂ ਜੋ ਉਹਨਾ ਨੂੰ ਅਨਾਜ ਮੰਡੀਆ ਵਿੱਚ ਕਿਸੇ ਪ੍ਰਕਾਰ ਦੀ ਕੋਈ ਪ੍ਰਸਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਪੰਜਾਬ ਦੇ ਖੇਤੀਬਾੜੀ ਮੰਡੀ ਗੁਰਮੀਤ ਸਿੰਘ ਖੁੱਡੀਆ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਦੇ ਸਬੰਧ ’ਚ ਬੋਲਦਿਆਂ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਉਨਤ ਕਿਸਾਨ ਐਪ ਸ਼ੁਰੂ ਕੀਤੇ ਹੋਈ ਹੈ, ਜਿਥੇ ਕਿਸਾਨਾਂ ਝੋਨੇ ਦੀ ਪਰਾਲੀ ਦਾ ਨਿਬੇੜਾ ਕਰਨ ਲਈ ਖੇਤੀ ਮਸ਼ੀਨਰੀ ਦਾ ਲਾਭ ਉਠਾ ਸਕਦੇ ਹਨ। ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਹੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਜਗਦੀਪ ਸਿੰਘ ਕਾਕਾ ਬਰਾੜ ਐਮ.ਐਲ.ਏ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਉਡਣ ਦਸਤਿਆਂ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਅਨਾਜ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ।
ਰਾਜੇਸ਼ ਤ੍ਰਿਪਾਠੀ ਡਿਪਟੀ ਕਿਮਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਦੋਦਾ ਗਿੱਦੜਬਾਹਾ , ਮਲੋਟ, ਆਲਮਵਾਲਾ ਅਤੇ ਸ੍ਰੀ ਮੁਕਤਸਰ ਸਾਹਿਬ ਵਲੋਂ ਅਚਨਚੇਤ ਚੈਕਿੰਗ ਕਰਦਿਆਂ ਦੱਸਿਆ ਕਿ ਝੋਨੇ ਦੇ ਖਰੀਦ ਪ੍ਰਬੰਧਾਂ ਲਈ ਸਾਰੇ ਢੁਕਵੇਂ ਪ੍ਰਬੰਧ ਕੀਤੇ ਜਾ ਚੁੱਕੇ ਹਨ । ਉਹਨਾਂ ਇਸ ਮੌਕੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗਰੇਨ ਵਲੋਂ 369 ਮੀਟਰਕ ਟਨ, ਮਾਰਕਫੈਡ ਵੱਲੋਂ 266 ਮੀਟਰਕ ਟਨ, ਪਨਸਪ ਵਲੋੰ 238 ਮੀਟਰਕ ਟਨ, ਵੇਅਰ ਹਾਉਸ ਵਲੋੰ 407 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਿਆ ਹੈ।

(For more news apart from All proper arrangements made by Punjab government for the purchase of paddy: Gurmeet Singh Khudia News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement