
Chandigarh News: ਗੁਰਪੁਰਬ 'ਤੇ ਸਵੇਰੇ 4 ਤੋਂ 5 ਵਜੇ ਤੇ ਰਾਤ 9 ਤੋਂ 10 ਵਜੇ ਤੱਕ ਇਜਾਜ਼ਤ
Chandigarh green crackers time News: ਦੀਵਾਲੀ 'ਤੇ ਚੰਡੀਗੜ੍ਹ 'ਚ ਸਿਰਫ ਗਰੀਨ ਪਟਾਕੇ ਹੀ ਚਲਾਉਣ ਦੀ ਇਜਾਜ਼ਤ ਹੋਵੇਗੀ। ਸ਼ੁੱਕਰਵਾਰ ਨੂੰ ਪ੍ਰਸ਼ਾਸਨ ਨੇ ਦੀਵਾਲੀ ਅਤੇ ਗੁਰਪੁਰਬ 'ਤੇ ਕੁਝ ਘੰਟਿਆਂ ਲਈ ਹੀ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਦੀਵਾਲੀ 'ਤੇ ਰਾਤ 8 ਤੋਂ 10 ਵਜੇ ਤੱਕ ਪਟਾਕੇ ਚਲਾਏ ਜਾਣਗੇ। ਸਿਰਫ ਈਕੋ ਫਰੈਂਡਲੀ ਗ੍ਰੀਨ ਪਟਾਕੇ ਹੀ ਚਲਾ ਸਕਦੇ ਹੋ।
15 ਨਵੰਬਰ ਨੂੰ ਗੁਰਪੁਰਬ ਮੌਕੇ ਸਵੇਰੇ 4 ਤੋਂ 5 ਵਜੇ ਤੱਕ ਇੱਕ ਘੰਟੇ ਅਤੇ ਰਾਤ 9 ਤੋਂ 10 ਵਜੇ ਤੱਕ ਇੱਕ ਘੰਟੇ ਲਈ ਪਟਾਕੇ ਚਲਾਏ ਜਾਣਗੇ। ਦੁਸਹਿਰੇ 'ਤੇ ਵੀ ਪੁਤਲੇ ਫੂਕਣ 'ਚ ਸਿਰਫ ਗ੍ਰੀਨ ਪਟਾਕੇ ਹੀ ਚਲਾ ਸਕਦੇ ਹੋ। ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕੇ ਚਲਾਉਣ ਦਾ ਮਾਮਲਾ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੀਟਿੰਗ ਦੌਰਾਨ ਵਿਚਾਰਿਆ ਗਿਆ। ਇਸ ਤੋਂ ਬਾਅਦ ਹੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਗ੍ਰੀਨ ਪਟਾਕੇ ਵੇਚਣ ਦੀ ਮਨਜ਼ੂਰੀ ਡੀਸੀ ਦਫ਼ਤਰ ਵੱਲੋਂ ਆਨਲਾਈਨ ਮੋਡ ਵਿੱਚ ਜਾਰੀ ਕੀਤੀ ਜਾਵੇਗੀ। ਪ੍ਰਸ਼ਾਸਨ ਵੱਲੋਂ ਪਟਾਕਿਆਂ ਸਬੰਧੀ ਲਏ ਗਏ ਫੈਸਲੇ ਨੇ ਭੰਬਲਭੂਸੇ ਵਾਲੀ ਸਥਿਤੀ ਪੈਦਾ ਕਰ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਵਿੱਚ ਪਟਾਕੇ ਚਲਾਉਣ ਦਾ ਸਮਾਂ ਦੱਸਿਆ ਗਿਆ ਹੈ, ਪਰ ਮਿਤੀ ਦਾ ਜ਼ਿਕਰ ਨਹੀਂ ਹੈ। ਜੋ ਪ੍ਰੈਸ ਨੋਟ ਜਾਰੀ ਕੀਤਾ ਗਿਆ ਹੈ, ਉਸ ਵਿੱਚ 31 ਅਕਤੂਬਰ ਲਿਖਿਆ ਗਿਆ ਹੈ। ਇਸ ਦੇ ਨਾਲ ਹੀ ਸ਼ਹਿਰ ਦੇ ਪੰਡਿਤਾਂ ਅਨੁਸਾਰ ਦੀਵਾਲੀ 1 ਨਵੰਬਰ ਨੂੰ ਹੈ।