Amritsar News : ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸ਼ਹਿਰੇ ਮੌਕੇ ਅੰਮ੍ਰਿਤਸਰ ਵਿਖੇ ਕੀਤਾ ਰਾਵਣ ਦਾ ਦਹਿਨ 

By : BALJINDERK

Published : Oct 12, 2024, 6:51 pm IST
Updated : Oct 12, 2024, 9:41 pm IST
SHARE ARTICLE
Chief Minister Bhagwant Mann
Chief Minister Bhagwant Mann

Amritsar News : ਮੁੱਖ ਮੰਤਰੀ ਭਗਵੰਤ ਮਾਨ ਨੇ ਚੰਗਿਆਈ ਨੂੰ ਵਧਾਉਣ ਤੇ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਦਾ ਦਿੱਤਾ ਸੁਨੇਹਾ

Amritsar News : ਦੇਸ਼ ਭਰ ‘ਚ ਬਦੀ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸ਼ਹਿਰਾ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ। ਦੁਸ਼ਹਿਰੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਵਿਖੇ ਸ੍ਰੀ ਦੁਰਗਿਆਣਾ ਮੰਦਿਰ ਕਮੇਟੀ ਵੱਲੋਂ ਆਯੋਜਿਤ ਕੀਤੇ ਗਏ ਪ੍ਰੋਗਰਾਮ ਵਿੱਚ ਪਹੁੰਚੇ,ਜਿੱਥੇ ਉਨ੍ਹਾਂ ਰਿਮੋਟ ਦੇ ਨਾਲ ਰਾਵਣ ਦਾ ਦਹਿਨ ਕੀਤਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਮੌਕੇ ਲੋਕਾਂ ਨੂੰ ਸੂਬੇ ‘ਚੋਂ ਸਮਾਜਿਕ ਬੁਰਾਈਆਂ ਨੂੰ ਮਿਟਾਉਣ ਲਈ ਸੱਚ ਦੇ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ।

1

ਸ਼੍ਰੀ ਦੁਰਗਿਆਣਾ ਤੀਰਥ ਵਿਖੇ ਹਰ ਸਾਲ 100 ਫੁੱਟ ਦੀ ਉਚਾਈ ‘ਤੇ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ ਸਾੜ ਕੇ ਦੁਸ਼ਹਿਰਾ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ ਸ੍ਰੀ ਦੁਰਗਿਆਣਾ ਤੀਰਥ ਵਿਖੇ ਦੁਸਹਿਰੇ ਮੌਕੇ ਹਨੂੰਮਾਨ ਸੈਨਾ ਅਤੇ ਲੰਗਰ ਵਾਲੇ ਵੀ ਵੱਡੀ ਗਿਣਤੀ ਵਿਚ ਆਉਂਦੇ ਹਨ, ਜਿਸ ਕਾਰਨ ਪ੍ਰਬੰਧਾਂ ਨੂੰ ਬਹੁਤ ਸਖ਼ਤ ਕੀਤਾ ਗਿਆ ਹੈ।

11

ਮੁੱਖ ਮੰਤਰੀ ਭਗਵੰਤ ਮਾਨ ਦੁਸਹਿਰਾ ਗਰਾਊਂਡ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਨਿਮਰ ਰਹਿਣ, ਆਪਣੇ ਗੁੱਸੇ ‘ਤੇ ਕਾਬੂ ਰੱਖਣ ਅਤੇ ਨਫ਼ਰਤ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਹੋ ਤਿੰਨ ਕਾਰਕ ਸਭ ਤੋਂ ਬੁੱਧੀਮਾਨ ਰਾਜਾ ਰਾਵਣ ਦੇ ਪਤਨ ਦਾ ਕਾਰਨ ਬਣੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਤਿਉਹਾਰ ਸਾਨੂੰ ਭਾਈਚਾਰਕ ਸਾਂਝ ਬਰਕਰਾਰ ਰੱਖਣ ਦਾ ਉਪਦੇਸ਼ ਵੀ ਦਿੰਦੇ ਹਨ। ਉਨ੍ਹਾਂ ਲੋਕਾਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਇਹ ਤਿਉਹਾਰ ਸਾਨੂੰ ਸਾਡੇ ਅਮੀਰ ਸੱਭਿਆਚਾਰਕ ਵਿਰਸੇ ਦੀ ਯਾਦ ਦਿਵਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਇਸ ਤਿਉਹਾਰ ਨੂੰ ਮਨਾਉਣ ਦੀ ਸਦੀਆਂ ਪੁਰਾਣੀ ਪਰੰਪਰਾ ਹੈ, ਜੋ ਸਮਾਜ ਵਿੱਚ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਪ੍ਰਫੁੱਲਤ ਕਰਨ ਦੇ ਨਾਲ-ਨਾਲ ਸਮਾਨਤਾ ਅਤੇ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਲਈ ਆਦਰਸ਼ ਜੀਵਨ ਜਿਉਣ ਦਾ ਰਾਹ ਦਿਖਾਉਂਦਾ ਹੈ। ਉਨ੍ਹਾਂ ਲੋਕਾਂ ਨੂੰ ਇਹ ਖ਼ੁਸ਼ੀ ਭਰਿਆ ਤਿਉਹਾਰ ਸੂਬੇ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਉਤਸ਼ਾਹਿਤ ਕਰਨ ਲਈ ਇਕਜੁੱਟ ਹੋ ਕੇ ਮਨਾਉਣ ਦੀ ਅਪੀਲ ਕੀਤੀ।

1

ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਤਿਉਹਾਰ ਨੂੰ ਜਾਤ-ਪਾਤ, ਨਸਲ ਅਤੇ ਰੰਗ ਦੇ ਭੇਦਭਾਵ ਤੋਂ ਉਪਰ ਉੱਠ ਕੇ ਪੂਰੇ ਧਾਰਮਿਕ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਤਿਉਹਾਰ ਸਾਨੂੰ ਏਕਤਾ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਦਿਨ ਸਾਨੂੰ ਸਾਰੀਆਂ ਸਮਾਜਿਕ ਬੁਰਾਈਆਂ ਤੋਂ ਛੁਟਕਾਰਾ ਪਾ ਕੇ ਆਪਣੇ ਸੂਬੇ ਨੂੰ ਦੇਸ਼ ਦਾ ਮੋਹਰੀ ਬਣਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੁਸਹਿਰੇ ਦਾ ਅਸਲ ਮਹੱਤਵ ਪਿਆਰ ਅਤੇ ਧਰਮ ਨਿਰਪੱਖਤਾ ਨਾਲ ਅਨਿਆਂ, ਬੁਰਾਈ ਅਤੇ ਹਉਮੈ ਵਿਰੁੱਧ ਲੜਨ ਵਿੱਚ ਹੈ।

 ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਦੁਸ਼ਹਿਰੇ ਦੇ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੀ ਮੌਕੇ ਉਤੇ ਮੌਜੂਦ ਸਨ।

ਇਹ ਵੀ ਪੜੋ : Shri Muktsar Sahib : ਪੰਜਾਬ ਸਰਕਾਰ ਵੱਲੋਂ ਝੋਨਾ ਖਰੀਦ ਦੇ ਕੀਤੇ ਗਏ ਸਾਰੇ ਪੁਖਤਾ ਪ੍ਰਬੰਧ : ਗੁਰਮੀਤ ਸਿੰਘ ਖੁੱਡੀਆ

 

1

 

(For more news apart from Chief Minister Bhagwant Mann cremated Ravana at Amritsar on the occasion of Dussehra News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rohit Godara Gang Shoots Punjabi Singer Teji Kahlon In Canada : ਇਕ ਹੋਰ ਪੰਜਾਬੀ ਗਾਇਕ 'ਤੇ ਜਾਨਲੇਵਾ ਹਮਲਾ

22 Oct 2025 3:16 PM

Robbery incident at jewellery shop in Gurugram caught on CCTV : ਦੇਖੋ, ਸ਼ਾਤਿਰ ਚੋਰਨੀਆਂ ਦਾ ਅਨੋਖਾ ਕਾਰਾ

22 Oct 2025 3:15 PM

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM
Advertisement