Ludhiana News: ਲੁਧਿਆਣਾ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪੱਖੇ ਨਾਲ ਲਟਕਦੀ ਮਿਲੀ ਲਾਸ਼
Published : Oct 12, 2024, 3:22 pm IST
Updated : Oct 12, 2024, 3:22 pm IST
SHARE ARTICLE
Death of a young man in Ludhiana
Death of a young man in Ludhiana

Ludhiana News: ਸਾਈਕਲ ਫੈਕਟਰੀ ਵਿਚ ਕਰਦਾ ਸੀ ਕੰਮ

Death of a young man in Ludhiana: ਲੁਧਿਆਣਾ 'ਚ ਬੀਤੀ ਰਾਤ ਇਕ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਉਸ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ। 3 ਸਾਲ ਪਹਿਲਾਂ ਉਹ ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਤੋਂ ਇੱਥੇ ਕੰਮ ਕਰਨ ਆਇਆ ਸੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਹੈ।

ਜਾਣਕਾਰੀ ਮੁਤਾਬਕ ਢੰਡਾਰੀ ਦੀ ਮੱਕੜ ਕਲੋਨੀ 'ਚ ਨੌਜਵਾਨ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ। ਮਾਮਲੇ ਦਾ ਪਤਾ ਉਦੋਂ ਲੱਗਾ ਜਦੋਂ ਮ੍ਰਿਤਕ ਦਾ ਵੱਡਾ ਭਰਾ ਦੇਰ ਸ਼ਾਮ ਫੈਕਟਰੀ ਤੋਂ ਕੰਮ ਕਰਕੇ ਘਰ ਪਰਤਿਆ 'ਤੇ ਕਮਰੇ ਵਿਚ ਛੋਟੇ ਭਰਾ ਦੀ ਪੱਖੇ ਨਾਲ ਲਟਕਦੀ ਲਾਸ਼ ਵੇਖੀ। ਵੱਡੇ ਭਰਾ ਨੇ ਰੌਲਾ ਪਾਇਆ ਅਤੇ ਆਂਢ-ਗੁਆਂਢ ਦੇ ਲੋਕਾਂ ਨੂੰ ਇਕੱਠਾ ਕੀਤਾ। ਲੋਕਾਂ ਨੇ ਥਾਣਾ ਸਾਹਨੇਵਾਲ ਦੀ ਪੁਲਿਸ ਨੂੰ ਸੂਚਿਤ ਕੀਤਾ।

ਅੱਜ ਨੌਜਵਾਨ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਮ੍ਰਿਤਕ ਨੌਜਵਾਨ ਦੀ ਪਛਾਣ 15 ਸਾਲਾ ਸਚਿਨ ਕੁਮਾਰ ਵਜੋਂ ਹੋਈ ਹੈ। ਮ੍ਰਿਤਕ ਦੇ ਵੱਡੇ ਭਰਾ ਸੂਰਜ ਨੇ ਦੱਸਿਆ ਕਿ ਉਹ ਮੂਲ ਰੂਪ ਵਿੱਚ ਪਿੰਡ ਕਮਲਾਪੁਰ ਜ਼ਿਲ੍ਹਾ ਹਰਦੋਈ ਯੂਪੀ ਦੇ ਰਹਿਣ ਵਾਲੇ ਹਨ। ਉਸ ਦਾ ਛੋਟਾ ਭਰਾ ਸਚਿਨ ਕਰੀਬ ਤਿੰਨ ਸਾਲ ਪਹਿਲਾਂ ਹੀ ਲੁਧਿਆਣਾ ਆਇਆ ਸੀ। ਉਹ ਇੱਥੋਂ ਦੇ ਢੰਡਾਰੀ ਇਲਾਕੇ ਵਿੱਚ ਸਾਈਕਲ ਪਾਰਟਸ ਬਣਾਉਣ ਵਾਲੀ ਇੱਕ ਫੈਕਟਰੀ ਵਿੱਚ ਕੰਮ ਕਰਦਾ ਸੀ। ਸ਼ੁੱਕਰਵਾਰ ਸ਼ਾਮ ਜਦੋਂ ਉਹ ਕੰਮ ਤੋਂ ਘਰ ਪਰਤਿਆ ਤਾਂ ਉਸ ਨੇ ਸਚਿਨ ਨੂੰ ਪੱਖੇ ਨਾਲ ਲਟਕਦਾ ਦੇਖ ਕੇ ਪੁਲਿਸ ਨੂੰ ਸੂਚਨਾ ਦਿੱਤੀ।

ਇਸ ਸਬੰਧੀ ਚੌਕੀ ਕੰਗਣਵਾਲ ਦੇ ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਰਜਿੰਦਰ ਸਿੰਘ ਨੇ ਦੱਸਿਆ ਕਿ ਫਿਲਹਾਲ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਸ਼ਨੀਵਾਰ ਨੂੰ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement