ਖ਼ਬਰਾਂ |

ਤਾਜ਼ਾ |

ਕ੍ਰਿਕਟ ਦਾ ਚੈਂਪੀਅਨ ਯੁਵਰਾਜ ਸਿੰਘ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ 
Published : Oct 12, 2026, 7:51 pm IST
Updated : Oct 12, 2026, 7:51 pm IST
SHARE ARTICLE
Cricket champion Yuvraj Singh will now become a champion in the fight to eradicate cancer.
Cricket champion Yuvraj Singh will now become a champion in the fight to eradicate cancer.

ਕੈਂਸਰ ਦੇ ਫੈਲਣ ਤੋਂ ਪਹਿਲਾਂ ਇਲਾਜਯੋਗ ਪੜਾਅ 'ਤੇ ਹੀ ਇਸ ਦੀ ਪਛਾਣ ਕਰਨ ਲਈ ਸਿਹਤ ਵਿਭਾਗ ਪੱਬਾਂ ਭਾਰ : ਡਾ. ਬਲਬੀਰ ਸਿੰਘ

ਚੰਡੀਗੜ੍ਹ : ਜ਼ਮੀਨੀ ਪੱਧਰ 'ਤੇ ਕੈਂਸਰ ਦੀ ਸਕ੍ਰੀਨਿੰਗ ਅਤੇ ਸ਼ੁਰੂਆਤੀ ਪੜਾਅ ਵਿੱਚ ਜਾਂਚ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੋਮਵਾਰ ਨੂੰ ਭਾਰਤ ਦੇ ਸਾਬਕਾ ਦਿੱਗਜ ਕ੍ਰਿਕਟਰ ਯੁਵਰਾਜ ਸਿੰਘ ਵੱਲੋਂ ਸਥਾਪਤ ‘ਯੂ.ਵੁਈ.ਕੈਨ. ਫਾਊਂਡੇਸ਼ਨ’ ਨਾਲ ਜ਼ਿਲ੍ਹਾ ਪਟਿਆਲਾ ਵਿਖੇ ਛਾਤੀ ਅਤੇ ਮੂੰਹ ਦੇ ਕੈਂਸਰ ਦੀ ਵਿਆਪਕ ਸਕ੍ਰੀਨਿੰਗ ਦਾ ਪ੍ਰਾਜੈਕਟ ਚਲਾਉਣ ਲਈ ਇੱਕ ਸਮਝੌਤਾ ਸਹੀਬੰਦ (ਐਮ.ਓ.ਯੂ.) ਕੀਤਾ ਹੈ।

ਇਸ ਸਮਝੌਤੇ 'ਤੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਡਾਇਰੈਕਟਰ ਡਾ. ਹਿਤਿੰਦਰ ਕੌਰ ਅਤੇ ਯੁਵਰਾਜ ਸਿੰਘ ਫਾਊਂਡੇਸ਼ਨ ਦੀ ਟਰੱਸਟੀ ਪੂਨਮ ਨੰਦਾ ਵੱਲੋਂ ਰਸਮੀ ਤੌਰ 'ਤੇ ਹਸਤਾਖ਼ਰ ਕੀਤੇ ਗਏ।
ਬਿਮਾਰੀ ਹੋਣ ਮਗਰੋਂ ਇਲਾਜ ਕਰਵਾਉਣ ਦੀ ਥਾਂ ਪਹਿਲਾਂ ਹੀ ਸਿਹਤ ਸੰਭਾਲ ਪ੍ਰਤੀ ਸਰਗਰਮ ਰਹਿਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਮਿਸ਼ਨ ਦਾ ਮੁੱਖ ਮਕਸਦ ਨਿਯਮਤ ਜਾਂਚ ਨੂੰ ਉਤਸ਼ਾਹਿਤ ਕਰਨਾ ਅਤੇ ਸਕ੍ਰੀਨਿੰਗ ਪ੍ਰਤੀ ਲੋਕਾਂ ਦੇ ਡਰ ਨੂੰ ਦੂਰ ਕਰਨਾ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, "ਜਿਸ ਤਰ੍ਹਾਂ ਯੁਵਰਾਜ ਸਿੰਘ ਨੇ ਕ੍ਰਿਕਟ ਦੇ ਮੈਦਾਨ ਵਿੱਚ ਭਾਰਤੀ ਕ੍ਰਿਕਟ ਟੀਮ ਦੀਆਂ ਇਤਿਹਾਸਕ ਜਿੱਤਾਂ ਦੀ ਅਗਵਾਈ ਕੀਤੀ ਅਤੇ ਆਪਣੇ ਦ੍ਰਿੜ੍ਹ ਇਰਾਦੇ ਨਾਲ ਕੈਂਸਰ ਨੂੰ ਮਾਤ ਦਿੱਤੀ, ਉਸੇ ਤਰ੍ਹਾਂ ਹੁਣ ਉਹ ਸਾਡੇ ਲੋਕਾਂ ਵਿੱਚ ਸਮੇਂ ਸਿਰ ਜਾਂਚ ਦੀ ਮੁਹਿੰਮ ਦੀ ਅੱਗੇ ਹੋ ਕੇ ਅਗਵਾਈ ਕਰ ਰਹੇ ਹਨ।" ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੈਂਸਰ ਦੀ ਪਛਾਣ ਸ਼ੁਰੂਆਤੀ ਦੌਰ ਵਿੱਚ ਹੋ ਜਾਵੇ ਤਾਂ ਇਹ ਪੂਰੀ ਤਰ੍ਹਾਂ ਇਲਾਜਯੋਗ ਹੈ। ਸਿਹਤ ਮੰਤਰੀ ਨੇ ਅੱਗੇ ਕਿਹਾ, "ਸਾਡਾ ਟੀਚਾ ਬਿਲਕੁਲ ਸਪੱਸ਼ਟ ਹੈ: ਕੈਂਸਰ ਦੇ ਫੈਲਣ ਤੋਂ ਪਹਿਲਾਂ ਹੀ, ਜਦੋਂ ਇਹ ਇਲਾਜਯੋਗ ਹੈ, ਇਸ ਦੀ ਪਛਾਣ ਕਰਨਾ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਤਹਿਤ ਅਸੀਂ ਆਧੁਨਿਕ ਅਤੇ ਦਰਦ-ਰਹਿਤ ਸਕ੍ਰੀਨਿੰਗ ਸੁਵਿਧਾ ਸਿੱਧੀ ਲੋਕਾਂ ਦੇ ਦਰ ਤੱਕ ਪਹੁੰਚਾਉਣ ਜਾ ਰਹੇ ਹਾਂ ਅਤੇ ਅਸੀਂ ਚਾਹੁੰਦੇ ਹਾਂ ਕਿ ਨਾਗਰਿਕ ਆਪਣੀ ਝਿਜਕ ਛੱਡਣ ਅਤੇ ਆਪਣੀ ਨਿਯਮਤ ਸਿਹਤ ਸੰਭਾਲ ਨੂੰ ਤਰਜੀਹ ਦੇਣ।"

ਮਰੀਜ਼ਾਂ ਨੂੰ ਮੁਕੰਮਲ ਵਿੱਤੀ ਸੁਰੱਖਿਆ ਦਾ ਭਰੋਸਾ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੀ ਵੱਕਾਰੀ 'ਮੁੱਖ ਮੰਤਰੀ ਸਿਹਤ ਯੋਜਨਾ'  (ਐੱਮ.ਐੱਮ.ਐੱਸ.ਵਾਈ.) ਤਹਿਤ ਯੋਗ ਲਾਭਪਾਤਰੀਆਂ ਨੂੰ ਕੈਂਸਰ ਦਾ ਮੁਕੰਮਲ ਇਲਾਜ ਬਿਲਕੁਲ ਮੁਫ਼ਤ ਅਤੇ ਨਕਦੀ-ਰਹਿਤ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਇਸ 12 ਮਹੀਨਿਆਂ ਦੇ ਸਾਂਝੇ ਉਪਰਾਲੇ ਤਹਿਤ ਜ਼ਿਲ੍ਹਾ ਪਟਿਆਲਾ ਵਿੱਚ 20,000 ਲਾਭਪਾਤਰੀਆਂ ਦੀ ਜਾਂਚ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਵਿੱਚ ਅਤਿ-ਆਧੁਨਿਕ ‘ਆਈ-ਬ੍ਰੈਸਟ-ਐਗਜ਼ਾਮ’ ਯੰਤਰ ਰਾਹੀਂ 10,000 ਔਰਤਾਂ ਦੀ ਛਾਤੀ ਦੇ ਕੈਂਸਰ ਦੀ ਵਿਸ਼ੇਸ਼ ਜਾਂਚ ਸ਼ਾਮਲ ਹੈ—ਜੋ ਕਿ ਸਹੀ ਕਲੀਨਿਕਲ ਮੁਲਾਂਕਣ ਲਈ ਤਿਆਰ ਕੀਤਾ ਗਿਆ ਇੱਕ ਨਵੀਨਤਾਕਾਰੀ, ਨਾਨ-ਇਨਵੇਸਿਵ ਅਤੇ ਰੇਡੀਏਸ਼ਨ-ਮੁਕਤ ਉਪਕਰਨ ਹੈ। ਇਸ ਤੋਂ ਇਲਾਵਾ 10,000 ਪੁਰਸ਼ਾਂ ਅਤੇ ਔਰਤਾਂ ਦੀ ਮੂੰਹ ਦੇ ਕੈਂਸਰ ਦੀ ਵਿਆਪਕ ਕਲੀਨਿਕਲ ਸਕ੍ਰੀਨਿੰਗ ਕੀਤੀ ਜਾਵੇਗੀ। ਇਸ ਪ੍ਰਾਜੈਕਟ ਵਿੱਚ ਇੱਕ ਮਜ਼ਬੂਤ ਰੈਫਰਲ ਪ੍ਰਣਾਲੀ ਵੀ ਸ਼ਾਮਲ ਹੈ ਤਾਂ ਜੋ ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਨੂੰ ਠੋਸ ਜਾਂਚ ਅਤੇ ਤੁਰੰਤ ਇਲਾਜ ਲਈ ਟਰਸ਼ਰੀ ਹੈਲਥ ਫੈਸੀਲਿਟੀਜ਼ ਵਿੱਚ ਭੇਜਿਆ ਜਾ ਸਕੇ।

ਸਿਹਤ ਵਿਭਾਗ ਨਾਲ ਹੱਥ ਮਿਲਾਉਣ ਲਈ ਯੂ.ਵੁਈ.ਕੈਨ. ਫਾਊਂਡੇਸ਼ਨ ਦੀ ਸ਼ਲਾਘਾ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਫਾਊਂਡੇਸ਼ਨ ਨੇ ਪਹਿਲਾਂ ਵੀ ਆਪਣੀ 'ਸਵਸਥ ਮਹਿਲਾ, ਸਵਸਥ ਭਾਰਤ' ਮੁਹਿੰਮ ਤਹਿਤ ਸ਼ਲਾਘਾਯੋਗ ਨਤੀਜੇ ਦਿਖਾਏ ਹਨ, ਜਿਸ ਅਧੀਨ ਦੇਸ਼ ਭਰ ਵਿੱਚ ਲਗਭਗ 2,00,000 ਔਰਤਾਂ ਦੀ ਜਾਂਚ ਕੀਤੀ ਗਈ, ਜਿਸ ਵਿੱਚ ਪੰਜਾਬ ਦੇ ਜ਼ਿਲ੍ਹਾ ਮੋਗਾ ਦੀਆਂ ਲਗਭਗ 14,000 ਔਰਤਾਂ ਵੀ ਸ਼ਾਮਲ ਸਨ। ਇਸੇ ਸਫ਼ਲਤਾ ਦੇ ਆਧਾਰ 'ਤੇ ਪਟਿਆਲਾ ਵਿੱਚ ਇਹ ਟੀਚਾਬੱਧ ਪਹਿਲਕਦਮੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰੇਗੀ, ਸਕ੍ਰੀਨਿੰਗ ਸਬੰਧੀ ਝਿਜਕ ਨੂੰ ਦੂਰ ਕਰੇਗੀ ਅਤੇ ਪੰਜਾਬ ਭਰ ਵਿੱਚ ਕੈਂਸਰ ਦੀ ਰੋਕਥਾਮ ਲਈ ਜਨਤਕ-ਨਿੱਜੀ ਭਾਈਵਾਲੀ (ਪੀ.ਪੀ.ਪੀ.) ਦਾ ਇੱਕ ਸਫ਼ਲ ਮਾਡਲ ਸਥਾਪਤ ਕਰੇਗੀ।

ਇਸ ਮੌਕੇ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਸਕੱਤਰ ਹੈਲਥ-ਕਮ-ਐਮ.ਡੀ. ਕੌਮੀ ਸਿਹਤ ਮਿਸ਼ਨ (ਐਨ.ਐਚ.ਐਮ.) ਸਾਕਸ਼ੀ ਸਾਹਨੀ, ਐਮ.ਡੀ. ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਗੌਤਮ ਜੈਨ, ਸਹਾਇਕ ਡਾਇਰੈਕਟਰ-ਕਮ-ਸਟੇਟ ਪ੍ਰੋਗਰਾਮ ਅਫ਼ਸਰ (ਗ਼ੈਰ-ਸੰਚਾਰੀ ਰੋਗ) ਡਾ. ਗਗਨਦੀਪ ਸਿੰਘ ਗਰੋਵਰ ਅਤੇ ਮੈਡੀਕਲ ਅਫ਼ਸਰ ਡਾ. ਆਸ਼ੂ ਗੁਪਤਾ ਹਾਜ਼ਰ ਸਨ। ਯੂ.ਵੁਈ.ਕੈਨ. ਫਾਊਂਡੇਸ਼ਨ ਦੀ ਤਰਫ਼ੋਂ ਇਸ ਮੌਕੇ ਸੀਨੀਅਰ ਸਲਾਹਕਾਰ ਅਰਵਿੰਦ ਨੰਦਾ, ਸੀਨੀਅਰ ਪ੍ਰੋਗਰਾਮ ਮੈਨੇਜਰ ਡਾ. ਭਾਵਿਕਾ ਅਤੇ ਸੀਨੀਅਰ ਮੈਨੇਜਰ (ਨਿਗਰਾਨੀ ਅਤੇ ਮੁਲਾਂਕਣ) ਡਾ. ਦਿਵਿਆ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM

MLA ਅਮਨਦੀਪ ਅਰੋੜਾ ਦੇ ਘਰ 27 ਘੰਟਿਆਂ ਤੋਂ ED ਦੀ ਰੇਡ ਜਾਰੀ, ਕਈ ਥਾਵਾਂ 'ਤੇ ਛਾਪੇਮਾਰੀ!

05 Nov 2026 1:13 PM

ਗਿੱਲ ਰੋਡ 'ਤੇ ਦਰਦਨਾਕ ਹਾਦਸਾ, PRTC Bus ਦੇ ਟਾਇਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

04 Nov 2026 2:53 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਕੀ ਹੁਣ ਖਰੀਦਦਾਰੀ ਕਰਨ ਦਾ ਸਹੀ ਸਮਾਂ ?

03 Nov 2026 2:58 PM

BJP Joining | ਜੌੜਾਮਾਜਰਾ, ਪਠਾਨਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਨੇ ਫੜਿਆ BJP ਦਾ ਪੱਲਾ, ਦਿੱਲੀ 'ਚ ਹੋਏ ਸ਼ਾਮਿਲ

02 Nov 2026 1:23 PM
Advertisement