ਖ਼ਬਰਾਂ |

ਤਾਜ਼ਾ |

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਆਪ' ਵਿਧਾਇਕਾਂ ਨੂੰ ਤਲਬ ਕਰਨ 'ਤੇ ਬੋਲੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ

By : JAGDISH

Published : Oct 12, 2026, 9:35 pm IST
Updated : Oct 12, 2026, 9:35 pm IST
SHARE ARTICLE
MLA Manvinder Singh Giaspura speaks on the summoning of AAP MLAs by Sri Akal Takht Sahib.
MLA Manvinder Singh Giaspura speaks on the summoning of AAP MLAs by Sri Akal Takht Sahib.

‘ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਬਾਰੇ ਇੱਕ ਵੀ ਸ਼ਬਦ ਗ਼ਲਤ ਨਹੀਂ ਬੋਲਿਆ'

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਤਲਬ ਕਰਨ ਦੇ ਹੁਕਮਾਂ ਤੋਂ ਬਾਅਦ ਮਾਹੌਲ ਗਰਮਾ ਗਿਆ ਹੈ । ਇਸ ਮਾਮਲੇ ’ਤੇ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਮੀਡੀਆ ਸਾਹਮਣੇ ਆਪਣਾ ਪੱਖ ਰੱਖਿਆ । ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਗੁਰਦੁਆਰਾ ਸ਼੍ਰੀ ਬੰਗਲਾ ਸਾਹਿਬ ਦਿੱਲੀ ਨਾਲ ਜੁੜੇ ਮੁੱਦੇ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਇਹ ਸਭ ਕੀਤਾ ਜਾ ਰਿਹਾ ਹੈ।
ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਬਾਰੇ ਇੱਕ ਵੀ ਗਲਤ ਸ਼ਬਦ ਨਹੀਂ ਬੋਲਿਆ। ਉਨ੍ਹਾਂ ਕਿਹਾ ਕਿ ਧਾਰਮਿਕ ਸੰਸਥਾਵਾਂ ਪ੍ਰਤੀ ਉਨ੍ਹਾਂ ਦੇ ਮਨ ਵਿੱਚ ਪੂਰਾ ਸਤਿਕਾਰ ਹੈ।  ਉਨ੍ਹਾਂ ਕਿਹਾ ਕਿ ਮੌਜੂਦਾ ਮਾਮਲੇ ਨੂੰ ਲੈ ਕੇ ਸਿਆਸੀ ਚਰਚਾ ਤੇਜ਼ ਹੋ ਗਈ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੀ ਭੂਮਿਕਾ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਦਿੱਲੀ ਨਾਲ ਸਬੰਧਤ ਮੁੱਦੇ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM
Advertisement